Jalandhar Bypolls 2023 : ਭਾਰਤੀ ਚੋਣ ਕਮਿਸ਼ਨ (ECI) ਨੇ ਜਲੰਧਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਨੋਟੀਫਿਕੇਸ਼ਨ ਅਨੁਸਾਰ ਜਲੰਧਰ ਲੋਕ ਸਭਾ ਸੀਟ ‘ਤੇ 10 ਮਈ ਨੂੰ ਵੋਟਾਂ ਪੈਣਗੀਆਂ, ਜਦਕਿ ਨਤੀਜੇ 13 ਮਈ ਨੂੰ ਐਲਾਨੇ ਜਾਣਗੇ।
ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਜਲੰਧਰ ਦੀ ਲੋਕ ਸਭਾ ਸੀਟ ਖਾਲੀ ਪਈ ਹੈ। ਕਾਂਗਰਸ ਪਹਿਲਾਂ ਹੀ ਜਲੰਧਰ ਲੋਕ ਸਭਾ ਸੀਟ ਦੀ ਉਪ ਚੋਣ ਲਈ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਟਿਕਟ ਦੇਣ ਦਾ ਐਲਾਨ ਕਰ ਚੁੱਕੀ ਹੈ।
Election Commission of India (ECI) announced date of by-election for Jalandhar Lok Sabha seat, voting on 10th May, results on 13th May
ਸੰਤੋਖ ਚੌਧਰੀ ਦੇ ਪਿਤਾ ਸੱਤ ਵਾਰ ਵਿਧਾਇਕ ਹੋਣ ਦੇ ਨਾਲ-ਨਾਲ ਪੰਜਾਬ ਦੇ ਖੇਤੀਬਾੜੀ ਮੰਤਰੀ ਵੀ ਰਹੇ ਹਨ। ਦੂਜੇ ਪਾਸੇ ਸੰਤੋਖ ਚੌਧਰੀ ਦੇ ਵੱਡੇ ਭਰਾ ਜਗਜੀਤ ਸਿੰਘ ਚੌਧਰੀ ਵੀ 5 ਵਾਰ ਵਿਧਾਇਕ ਰਹੇ ਤੇ ਲੋਕਲ ਬਾਡੀ ਮੰਤਰੀ ਵੀ ਰਹੇ। ਇਸ ਤੋਂ ਇਲਾਵਾ ਸੰਤੋਖ ਚੌਧਰੀ ਦਾ ਪੁੱਤਰ ਵਿਕਰਮਜੀਤ ਸਿੰਘ ਫਿਲੌਰ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਵਿਧਾਇਕ ਹੈ।
ਉਧਰ, ਜਲੰਧਰ ਲੋਕ ਸਭਾ ਸੀਟ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵੱਲੋਂ ਅਜੇ ਤੱਕ ਉਮੀਦਵਾਰ ਮੈਦਾਨ ਵਿੱਚ ਨਹੀਂ ਉਤਾਰਿਆ ਗਿਆ । ਜੇਕਰ ਸੂਤਰਾਂ ਦੀ ਮੰਨੀਏ ਤਾਂ ਭਾਜਪਾ ਵਿੱਚ ਕਈ ਨਾਵਾਂ ਦੀ ਚਰਚਾ ਚੱਲ ਰਹੀ ਹੈ, ਜਿਨ੍ਹਾਂ ਵਿੱਚ ਸਾਬਕਾ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ, ਪ੍ਰਦੇਸ਼ ਦੇ ਸਾਬਕਾ ਚੇਅਰਮੈਨ ਅਨੁਸੂਚਿਤ ਜਾਤੀ ਕਮਿਸ਼ਨ ਰਾਜੇਸ਼ ਬਾਘਾ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਅਵਿਨਾਸ਼ ਚੰਦਰ ਦੇ ਨਾਂ ਸ਼ਾਮਲ ਹਨ।
- Latest_Transfers_Punjab : Two IAS and 5 PCS officers transferred
- #aap_latest_6news : BREAKING : 15 ਕਮੇਟੀਆਂ ਦੇ ਚੇਅਰਮੈਨਾਂ ਅਤੇ ਮੈਂਬਰਾਂ ਦੀ ਸੂਚੀ ਜਾਰੀ
- #CM_MAAN : SUCCESSIVE CORRUPT GOVERNMENTS HAD DONE IRREPARABLE DAMAGE TO THE STATE
- #Latest: ਮੁਖਤਾਰ ਅੰਸਾਰੀ ਦੇ ਸ਼ੂਟਰ ਸੰਜੀਵ ਮਹੇਸ਼ਵਰੀ ਦੀ ਅਦਾਲਤ ਵਿੱਚ ਗੋਲੀ ਮਾਰ ਕੇ ਹੱਤਿਆ
- #suv_jimny : Maruti Suzuki launches SUV Jimny, ex-show room prices start at Rs 12.47 lakh
- #Maan Government invites applications for recruitment of Chairman of PPSC


EDITOR
CANADIAN DOABA TIMES
Email: editor@doabatimes.com
Mob:. 98146-40032 whtsapp



















