Latest Update : Canada’ਚ 700+200 ਪੰਜਾਬੀ ਵਿਦਿਆਰਥੀਆਂ ਨੂੰ ਡਿਪੋਟ ਕਰਨ ਦੀ ਤਿਆਰੀ

Punjabi Students in Canada : ਪਿਛਲੇ ਕਈ ਦਿਨਾਂ ਤੋਂ ਕੈਨੇਡਾ ਵਿੱਚ ਪੰਜਾਬੀ ਵਿਦਿਆਰਥੀਆਂ ਵੱਲੋਂ  ਫੇਕ ਆਫਰ ਲੈਟਰ ਦੇ ਮਾਮਲੇ ਵਿੱਚ ਇਨ੍ਹਾਂ 700 ਦੇ ਕਰੀਬ ਵਿਦਿਆਰਥੀਆਂ ਨੂੰ ਡਿਪੋਟ ਕਰਨ ਲਈ ਕੈਨੇਡਾ ਸਰਕਾਰ ਕਦਮ ਚੁੱਕ ਰਹੀ ਹੈ। ਇਸ ਲਈ ਇਹ ਵਿਦਿਆਰਥੀ ਰੋਸ ਪ੍ਰਦਰਸ਼ਨ ਕਰ ਰਹੇ ਹਨ। ਕੈਨੇਡਾ ਸਰਕਾਰ ਵੱਲੋਂ ਇਨ੍ਹਾਂ ਦੀ ਗੱਲ ਨਹੀਂ ਸੁਣੀ ਜਾ ਰਹੀ।

ਇਨ੍ਹਾਂ ਵਿਦਿਆਰਥੀਆਂ ਵੱਲੋਂ ਮਿਸੀਸਾਗਾ ਦੇ CRA’s office ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵਿਦੇਸ਼ ਸਿੱਖਿਆ ਦੇ ਨਾਂ ’ਤੇ ਧੋਖਾਧੜੀ ਦੇ ਸ਼ਿਕਾਰ ਪੰਜਾਬੀ ਨੌਜਵਾਨਾਂ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਮਾਮਲਾ ਕੈਨੇਡਾ ਸਰਕਾਰ ਨਾਲ ਵਿਚਾਰ ਕੇ ਇਸ ਦਾ ਹੱਲ਼ ਕੱਢਿਆ ਜਾਏ। ਉਨ੍ਹਾਂ ਕਿਹਾ ਹੈ ਕਿ ਪਹਿਲਾਂ 700 ਵਿਦਿਆਰਥੀਆਂ ਨੂੰ ਕਾਰਵਾਈ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਸਾਹਮਣੇ ਆਇਆ ਹੈ ਕਿ 200 ਹੋਰ ਵਿਦਿਆਰਥੀਆਂ ਨੂੰ ਨੋਟਿਸ ਜਾਰੀ ਹੋਇਆ ਹੈ।

ਹਰਸਿਮਰਤ ਬਾਦਲ ਨੇ ਕਿਹਾ ਕਿ ਇਹ ਮਾਮਲਾ ਬੇਹੱਦ ਗੰਭੀਰ ਹੈ ਜਿੱਥੇ ਪਹਿਲਾਂ 700 ਵਿਦਿਆਰਥੀਆਂ ਨੂੰ ਇਸੇ ਆਧਾਰ ’ਤੇ ਕਾਰਵਾਈ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਹੁਣ ਇਹ ਸਾਹਮਣੇ ਆਇਆ ਹੈ ਕਿ 200 ਹੋਰ ਵਿਦਿਆਰਥੀਆਂ ਨੂੰ ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ ਨੇ ਵਾਪਸ ਭੇਜੇ ਜਾਣ ਦੇ ਨੋਟਿਸ ਜਾਰੀ ਕੀਤੇ ਹਨ।  ਉਨ੍ਹਾਂ ਕਿਹਾ ਕਿ ਇੱਕ ਨਾਮੀਂ ਕਾਲਜ ਦੇ ਨਾਂ ’ਤੇ 16 ਤੋਂ 20 ਲੱਖ ਰੁਪਏ ਪ੍ਰਤੀ ਵਿਦਿਆਰਥੀ ਉਗਰਾਹ ਕੇ ਬੱਚਿਆਂ ਨੂੰ ਫਰਜ਼ੀ ਚਿੱਠੀਆਂ ਜਾਰੀ ਕੀਤੀਆਂ ਗਈਆਂ।

Reports indicate that hundreds of students in Canada may face deportation.

Related posts

Leave a Reply