#Ludhiana : ਕੋਰਟ ਕੰਪਲੈਕਸ ‘ਨੇੜੇ ਧਮਾਕਾ, ਲੋਕਾਂ ‘ਚ ਅਫ਼ਰਾ – ਤਫਰੀ ਦਾ ਮਾਹੌਲ

ਲੁਧਿਆਣਾ: ਲੁਧਿਆਣਾ ਕੋਰਟ ਕੰਪਲੈਕਸ ‘ ਨੇੜੇ ਧਮਾਕਾ ਹੋਣ ਦੀ ਖ਼ਬਰ ਹੈ।

ਜਾਣਕਾਰੀ ਅਨੁਸਾਰ  ਕੋਰਟ ਕੰਪਲੈਕਸ ਦੇ ਮਾਲਖਾਨਾ ਦੇ ਸਾਹਮਣੇ ਕੂੜੇ ਦੀ ਬੋਤਲ ‘ਚ ਅਚਾਨਕ ਧਮਾਕਾ ਹੋ ਗਿਆ। ਇਸ ਦੌਰਾਨ ਉੱਥੇ ਖੜ੍ਹੇ ਇੱਕ ਵਿਅਕਤੀ ਦੇ  ਸੱਟ ਲੱਗ ਗਈ, ਜਿਸ ਨੂੰ ਹਸਪਤਾਲ ਲਿਜਾਇਆ ਗਿਆ ਹੈ।

ਬੋਤਲ ‘ਚ ਧਮਾਕੇ ਦੀ ਆਵਾਜ਼ ਦੂਰ-ਦੂਰ ਤੱਕ ਸੁਣਾਈ ਦਿੱਤੀ, ਜਿਸ ਕਾਰਨ ਪੂਰੇ ਕੋਰਟ ਕੰਪਲੈਕਸ ‘ਚ ਦਹਿਸ਼ਤ ਫੈਲ ਗਈ। ਜਾਣਕਾਰੀ ਅਨੁਸਾਰ ਕੂੜਾ ਇਕੱਠਾ ਕਰਨ ਵਾਲੇ ਇਕ ਵਿਅਕਤੀ ਨੇ ਪੂਰੇ ਕੂੜੇ ਨੂੰ ਅੱਗ ਲਗਾ ਦਿੱਤੀ ਸੀ, ਜਿਸ ਕਾਰਨ ਬੋਤਲ ‘ਚ ਅਚਾਨਕ ਧਮਾਕਾ ਹੋ ਗਿਆ।ਧਮਾਕੇ ਕਾਰਨ ਕੋਰਟ ਕੰਪਲੈਕਸ ਦੇ ਮਾਲ ਸਟੋਰ ਦੇ ਸ਼ੀਸ਼ੇ ਵੀ ਟੁੱਟ ਗਏ। ਸੂਚਨਾ ਮਿਲਦੇ ਹੀ ਪੁਲਿਸ ਦੇ ਕਈ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ।

 ਮੌਕੇ ‘ਤੇ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

News

Related posts

Leave a Reply