ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਖੇਤੀਬਾੜੀ ਮੰਤਰੀ ਖੁੱਡੀਆਂ ਨੂੰ ਮੌਜੂਦਾ ਸਥਿਤੀ ਤੋਂ ਕਰਾਇਆ ਜਾਣੂ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

 

ਖ਼ਰਾਬੇ ਬਾਰੇ ਜਾਣਕਾਰੀ ਹਾਸਲ ਕਰਨ ਦੀ ਪ੍ਰਕਿਰਿਆ ਜਲਦ ਹੋਵੇਗੀ ਪੂਰੀ

ਕਿਸਾਨਾਂ ਨੂੰ ਝੋਨੇ ਦਾ ਮੁਫ਼ਤ ਬੀਜ ਦੇਣ ਲਈ ਹੈਲਪਲਾਈਨ ਨੰਬਰ 77106-65725 ਜਾਰੀ

ਜਿਲੇ ਦੇ ਪ੍ਰਭਾਵਿਤ ਇਲਾਕਿਆਂ ‘ਚ ਪਸ਼ੂਆਂ ਦੇ ਇਲਾਜ ਤੇ ਦਵਾਈਆਂ ਲਈ ਤਿੰਨ ਲੱਖ ਰੁਪਏ ਜਾਰੀ

Advertisements

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਖੇਤੀਬਾੜੀ ਮੰਤਰੀ ਨੂੰ ਮੌਜੂਦਾ ਸਥਿਤੀ ਤੋਂ ਕਰਾਇਆ ਜਾਣੂ

ਲੋਹੀਆਂ ਖ਼ਾਸ (ਜਲੰਧਰ), 22 ਜੁਲਾਈ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼ੁੱਕਰਵਾਰ ਸ਼ਾਮ ਨੂੰ ਇੱਥੋਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਯਕੀਨੀ ਬਣਾ ਰਹੀ ਹੈ ।


ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਸ਼ਵ ਪ੍ਰਸਿੱਧ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਸਮੇਤ ਕਿਸ਼ਤੀ ਰਾਹੀਂ ਮੌਜੂਦਾ ਸਥਿਤੀ ਬਾਰੇ ਵੀ ਜਾਣਕਾਰੀ ਹਾਸਲ ਕਰਦਿਆਂ ਬੰਨ੍ਹੇ ਜਾ ਰਹੇ ਬੰਨ੍ਹ ਦੇ ਕੰਮ ਨੂੰ ਦੋਵਾਂ ਪਾਸੇ ਜਾ ਕੇ ਦੇਖਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਸਲਾਂ, ਘਰਾਂ ਅਤੇ ਪਸ਼ੂਆਂ ਆਦਿ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਦੀ ਪ੍ਰਕਿਰਿਆ ਵਿਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਤਾਂ ਜਪ ਇਸ ਪ੍ਰਕਿਰਿਆ ਨੂੰ ਛੇਤੀ ਮੁਕੰਮਲ ਕਰਕੇ ਪੀੜਤਾਂ ਨੂੰ ਰਾਹਤ ਮੁਹੱਈਆ ਕਰਵਾਈ ਜਾ ਸਕੇ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਸੂਬਾ ਸਰਕਾਰ ਵੱਲੋਂ ਹੜ੍ਹ ਪੀੜਤ ਕਿਸਾਨਾਂ ਲਈ ਮੁਫ਼ਤ ਝੋਨੇ ਦਾ ਬੀਜ ਪੀ ਆਰ 126 ਅਤੇ 1509 ਮਹੁੱਇਆ ਕਰਵਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ 3600 ਕੁਇੰਟਲ ਬੀਜ ਕਿਸਾਨਾਂ ਨੂੰ ਦੇਣ ਲਈ ਪਨੀਰੀ ਬੀਜੀ ਗਈ ਹੈ ਅਤੇ ਮੁਫ਼ਤ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਵੱਖ-ਵੱਖ ਜਿਲਿਆਂ ਦੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਰਾਹੀ ਵੰਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਇਸ ਸੰਬੰਧੀ 77106-65725
ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ।

Advertisements

ਉਨ੍ਹਾਂ ਦੱਸਿਆ ਕਿ ਜਲੰਧਰ ਜਿਲੇ ਦੇ ਪਿੰਡਾਂ ਵਿਚ ਹੜ੍ਹ ਦੀ ਮਾਰ ਹੇਠ ਆਏ ਪਸ਼ੂਆਂ ਦੇ ਇਲਾਜ ਅਤੇ ਦਵਾਈਆਂ ਲਈ ਤਿੰਨ ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ । ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੀਆਂ ਮਾਹਰ ਟੀਮਾਂ ਲਗਾਤਾਰ ਪਿੰਡਾਂ ਵਿਚ ਕਿਸਾਨਾਂ ਨਾਲ ਰਾਬਤਾ ਬਣਾ ਕੇ ਪਸ਼ੂਆਂ ਦੇ ਇਲਾਜ ਨੂੰ ਯਕੀਨੀ ਬਣਾ ਰਹੀਆਂ ਹਨ।

Advertisements

ਮੈਂਬਰ ਰਾਜ ਸਭਾ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਪ੍ਰਭਾਵਿਤ ਇਲਾਕਿਆਂ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰਤ ਜਾਣਕਾਰੀ ਹਾਸਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਸ ਮੁਸ਼ਕਲ ਘੜੀ ਵਿਚ ਪੰਜਾਬ ਸਰਕਾਰ ਲੋਕਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ ਅਤੇ ਹਰ ਲੋੜੀਂਦੀ ਇਮਦਾਦ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੀ ਸਹੂਲਤ ਲਈ ਲਗਾਤਾਰ ਕਾਰਜਸ਼ੀਲ ਹਨ ਤਾਂ ਜੋ ਲੋੜੀਂਦੀਆਂ ਸਹੂਲਤਾਂ ਸਮੇਂ ਸਿਰ ਯਕੀਨੀ ਬਣਾਈਆਂ ਜਾ ਸਕਣ।

ਭਾਰੀ ਬਰਸਾਤਾਂ ਦੌਰਾਨ ਬੰਨ੍ਹ ਟੁੱਟਣ ਕਾਰਨ ਲੋਹੀਆਂ ਖੇਤਰ ਵਿਚ ਆਉਂਦੇ ਹੜ੍ਹਾਂ ਤੋਂ ਬਚਾਅ ਸੰਬੰਧੀ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੂੰ ਇਸ ਸਮੱਸਿਆ ਦਾ ਪੱਕਾ ਹੱਲ ਕੱਢਣਾ ਚਾਹੀਦਾ ਸੀ ਜਿਹੜਾ ਕਿ ਉਨ੍ਹਾਂ ਨਹੀਂ ਕੱਢਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਇਸ ਸੰਬੰਧੀ ਪੁਖ਼ਤਾ ਪ੍ਰਬੰਧ ਕਰਨ ਲਈ ਵਚਨਬੱਧ ਹੈ ।

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਧੁੱਸੀ ਬੰਨ੍ਹ ‘ਚ ਪਏ ਪਾੜ ਨੂੰ ਪੂਰਨ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ ਅਤੇ ਆਉਂਦੇ ਦਿਨਾਂ ‘ਚ ਇਹ ਪਾੜ ਪੂਰ ਕੇ ਇਲਾਕੇ ਦੇ ਪਿੰਡਾਂ ਨੂੰ ਮੌਜੂਦਾ ਸਥਿਤੀ ਤੋਂ ਰਾਹਤ ਦਿਵਾਈ ਜਾਵੇਗੀ।

 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply