LATEST : ਡਾ.ਐਸ.ਪੀ.ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਸਰਬੱਤ ਦਾ ਭਲਾ ਟਰੱਸਟ ਵੱਲੋਂ ਗੁਰਮਤਿ ਮਿਸ਼ਨਰੀ ਕਾਲਜ ਨੂੰ ਪੁਸਤਕਾਂ ਭੇਟ

ਸਰਬੱਤ ਦਾ ਭਲਾ ਟਰੱਸਟ ਵੱਲੋਂ ਗੁਰਮਤਿ ਮਿਸ਼ਨਰੀ ਕਾਲਜ ਨੂੰ ਪੁਸਤਕਾਂ ਭੇਟ

ਅੰਮ੍ਰਿਤਸਰ (ਸੰਧੂ , ਰਾਜਨ )

– ਕੌਮਾਂਤਰੀ ਪੱਧਰ ਦੇ ਨਾਮਵਰ ਸਮਾਜ ਸੇਵਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ.ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਟਰੱਸਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਅਧੀਨ ਗੁਰੂ ਕੀ ਵਡਾਲੀ,ਅੰਮ੍ਰਿਤਸਰ ਵਿਖੇ ਚੱਲ ਰਹੇ ਗਿਆਨੀ ਸੋਹਣ ਸਿੰਘ ਸੀਤਲ ਢਾਡੀ ਕਵੀਸ਼ਰ ਗੁਰਮਤਿ ਮਿਸ਼ਨਰੀ ਕਾਲਜ ਦੀ ਲਾਇਬ੍ਰੇਰੀ ਨੂੰ ਵੱਡੀ ਗਿਣਤੀ ਵਿਚ ਪੁਸਤਕਾਂ ਦਿੱਤੀਆਂ ਗਈਆਂ ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਮਾਝਾ ਜੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ, ਖਜ਼ਾਨਚੀ ਨਵਜੀਤ ਸਿੰਘ ਘਈ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾਕਟਰ ਓਬਰਾਏ ਦੀ ਸਰਪ੍ਰਸਤੀ ਹੇਠ ਹਰ ਸਾਲ ਹਜ਼ਾਰਾਂ ਹੀ ਪੁਸਤਕਾਂ ਵੱਖ-ਵੱਖ ਲਾਇਬ੍ਰੇਰੀਆਂ ਅਤੇ ਸੰਸਥਾਵਾਂ ਨੂੰ ਮੁਫ਼ਤ ਵੰਡੀਆਂ ਜਾਂਦੀਆਂ ਹਨ,ਜਿਸ ਤਹਿਤ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰੂ ਕੀ ਵਡਾਲੀ,ਅੰਮ੍ਰਿਤਸਰ ਵਿਖੇ ਚਲਾਏ ਜਾ ਰਹੇ ਗਿਆਨੀ ਸੋਹਣ ਸਿੰਘ ਸੀਤਲ ਢਾਡੀ ਕਵੀਸ਼ਰ ਗੁਰਮਤਿ ਮਿਸ਼ਨਰੀ ਕਾਲਜ ਨੂੰ ਗੁਰਮਤਿ ਅਤੇ ਧਰਮ ਅਧਿਐਨ ਨਾਲ ਸਬੰਧਤ 250 ਪੁਸਤਕਾਂ ਦਿੱਤੀਆਂ ਗਈਆਂ ਹਨ ।


ਇਸ ਮੌਕੇ ਸਬੰਧਿਤ ਕਾਲਜ ਦੇ ਪ੍ਰਿੰਸੀਪਲ ਡਾ.ਜਸਵੰਤ ਸਿੰਘ ਨੇ ਡਾ.ਓਬਰਾਏ ਦਾ ਇਸ ਉਪਰਾਲੇ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਦੀ ਲਾਇਬ੍ਰੇਰੀ ਨੂੰ ਮਿਲੀਆਂ ਇਨ੍ਹਾਂ ਪੁਸਤਕਾਂ ਦੀ ਮਦਦ ਨਾਲ ਧਰਮ ਪ੍ਰਚਾਰਕ ਵਿਦਿਆਰਥੀ ਸਿੱਖ ਫ਼ਲਸਫ਼ੇ ਤੇ ਖੋਜ ਭਰਪੂਰ ਅਧਿਐਨ ਕਰਕੇ ਦੇਸ਼ ਵਿਦੇਸ਼ ਵਿੱਚ ਸਿੱਖੀ ਦਾ ਪ੍ਰਚਾਰ ਕਰ ਸਕਣਗੇ।
ਇਸ ਮੌਕੇ ਉਪਰੋਕਤ ਤੋਂ ਇਲਾਵਾ ਮਾਸਟਰ ਗੁਰਦਰਸ਼ਨ ਜੀਤ ਸਿੰਘ ਘਈ ਵੀ ਮੌਜੂਦ ਸਨ।

 

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply