ਦਸੂਹਾ : ਆਂਗਣਵਾੜੀ ਵਰਕਰਾਂ ਨੇ ਮਨੀਪੁਰ ਵਿੱਚ ਔਰਤਾਂ ਨਾਲ ਹੋ ਰਹੀ ਦਰਿੰਦਗੀ ਦੇ ਖਿਲਾਫ ਉੱਚ ਅਧਿਕਾਰੀ ਰਾਹੀਂ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਭੇਜਿਆ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮਨੀਪੁਰ ਵਿੱਚ ਔਰਤਾਂ ਨਾਲ ਹੋ ਰਹੀ ਦਰਿੰਦਗੀ ਦੇ ਖਿਲਾਫ ਉੱਚ ਅਧਿਕਾਰੀ ਰਾਹੀਂ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਭੇਜਿਆ

ਦਸੂਹਾ  (ਹਰਭਜਨ ਢਿੱਲੋਂ )
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ਤੇ ਅੱਜ ਬਲਾਕ ਦਸੂਹਾ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਬਲਾਕ ਪ੍ਧਾਨ ਜਸਵੀਰ ਕੌਰ- ਦੀ ਅਗਵਾਈ ਹੇਠ ਮਨੀਪੁਰ ਵਿਖੇ ਔਰਤਾਂ ਨਾਲ ਕੀਤੀ ਜਾ ਰਹੀ ਦਰਿੰਦਗੀ ਦੇ ਖਿਲਾਫ ਉੱਚ ਅਧਿਕਾਰੀਆਂ ਰਾਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਮੰਗ ਪੱਤਰ ਭੇਜਿਆ । ਇਸ ਮੌਕੇ ਇਕੱਠੀਆਂ ਹੋਈਆਂ ਵਰਕਰਾਂ ਤੇ ਹੈਲਪਰਾਂ ਨੇ ਇਸ ਅਤਿ ਘਿਨਾਉਣੇ ਕਾਂਡ ਦੀ ਜ਼ੋਰਦਾਰ ਨਿੰਦਾ ਕੀਤੀ ਹੈ ਅਤੇ ਮੰਗ ਕੀਤੀ ਹੈ ਕਿ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਜਾਵੇ । ਉਹਨਾਂ ਕਿਹਾ ਕਿ ਮਨੀਪੁਰ ਵਿੱਚ ਲਗਭਗ ਪਿਛਲੇਂ ਤਿੰਨ ਮਹੀਨਿਆਂ ਤੋਂ ਲਗਾਤਾਰ ਹਿੰਸਾ ਅਤੇ ਸਾੜਫੂਕ ਦੀਆਂ ਘਟਨਾਵਾਂ ਹੋ ਰਹੀਆਂ ਹਨ। ਔਰਤਾਂ ਦੇ ਨਾਲ ਬਹੁਤ ਹੀ ਵਹਿਸ਼ੀ ਤਰੀਕੇ ਨਾਲ ਗੈਂਗਰੇਪ ਅਤੇ ਉਹਨਾਂ ਨੂੰ ਨਗਨ ਕਰਕੇ ਘੁਮਾਉਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ । ਜੋ ਕਿ ਬਹੁਤ ਹੀ ਅਣਮਨੁੱਖੀ ਵਰਤਾਰਾ ਹੈ । ਔਰਤਾਂ ਤੇ ਹੋ ਰਹੇ ਇਹ ਜ਼ੁਲਮ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਥੇਬੰਦੀ ਪੀੜਤ ਔਰਤਾਂ ਦੇ ਨਾਲ ਖੜੇਗੀ । ਉਹਨਾਂ ਕਿਹਾ ਕਿ ਔਰਤਾਂ ਤੇ ਜ਼ੁਲਮ ਕਰਨ ਵਾਲੇ ਦਰਿੰਦਿਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਤੇ ਉਹਨਾਂ ਨੂੰ ਘੱਟੋ ਘੱਟ ਫਾਂਸੀ ਦੀ ਸਜ਼ਾ ਦਿੱਤੀ ਜਾਵੇ ।
ਇਸ ਮੌਕੇ ਸਰਬਜੀਤ ਕੌਰ,ਬਲਵਿੰਦਰ ਕੌਰ,ਪਰਵਿੰਦਰ ਕੌਰ, ਰਜਨੀ, ਨੀਲਮ ਕੁਮਾਰੀ, ਸੁਨੀਤਾ ਰਾਣੀ, ਬਲਵੀਰ ਕੌਰ,ਸੁਖਵਿੰਦਰ ਕੌਰ, ਪਿੰਕੀ ਸ਼ਰਮਾ ਰਾਜਵਿੰਦਰ ਕੌਰ ਆਦਿ ਹਾਜਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply