ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੰਗਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ
ਪਿੰਡ ਬਹੂਆ ਅਤੇ ਉਚਾ ਲਧਾਣਾ ਦੇ ਵਿਕਾਸ ਲਈ ਗ੍ਰਾਂਟਾਂ ਦੇ ਚੈੱਕ ਵੰਡੇ
ਬੰਗਾ, 29 ਜੁਲਾਈ (ਜੋਸ਼ੀ ) : ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਬੰਗਾ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਬਹੂਆ ਅਤੇ ਉਚਾ ਲਧਾਣਾ ਦਾ ਦੌਰਾ ਕੀਤਾ ਅਤੇ ਸੰਸਦੀ ਕੋਟੇ ਵਿੱਚੋਂ ਵਿਕਾਸ ਲਈ ਜਾਰੀ ਕੀਤੀ ਗਈ ਕੁੱਲ 5 ਲੱਖ ਰੁਪਏ ਦੀ ਗਰਾਂਟ ਦੇ ਚੈੱਕ ਵੰਡੇ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ, ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਲੋਕ ਸਭਾ ਹਲਕੇ ਵਿੱਚ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਉਨ੍ਹਾਂ ਦੇ ਸੰਸਦੀ ਕੋਟੇ ਵਿੱਚੋਂ ਲਗਾਤਾਰ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸ ਦਿਸ਼ਾ ਵਿੱਚ, ਬਹੂਆ ਅਤੇ ਉਚਾ ਲਧਾਣਾ ਦੇ ਵਿਕਾਸ ਲਈ ਇਹ ਗ੍ਰਾਂਟ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਸਮਾਜ ਦੀ ਬਿਹਤਰੀ ਲਈ ਕੰਮ ਕੀਤਾ ਹੈ ਅਤੇ ਪਾਰਟੀ ਵੱਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਆਉਣ ’ਤੇ ਮਨਰੇਗਾ ਤਹਿਤ ਦਿਹਾੜੀ ਵਿੱਚ ਵਾਧਾ ਕੀਤਾ ਜਾਵੇਗਾ ਅਤੇ ਕੰਮਕਾਜੀ ਦਿਨ 100 ਤੋਂ ਵਧਾ ਕੇ 365 ਦਿਨ ਕੀਤੇ ਜਾਣ।
ਜਿੱਥੇ ਹੋਰਨਾਂ ਤੋਂ ਇਲਾਵਾ, ਸਤਵੀਰ ਸਿੰਘ ਪੱਲੀਝਿੱਕੀ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਦ੍ਰਵਜੀਤ ਪੁਨੀਆ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਸੁਮਨਪ੍ਰੀਤ ਸਿੰਘ ਪ੍ਰਧਾਨ ਜ਼ਿਲ੍ਹਾ ਯੂਥ ਕਾਂਗਰਸ, ਪਰਵਿੰਦਰ ਸਿੰਘ ਬਿੱਟੂ ਸਰਪੰਚ, ਜਸਵਿੰਦਰ ਕੌਰ ਸਰਪੰਚ, ਮੋਹਨ ਸਿੰਘ, ਮੁਖਤਿਆਰ ਸਿੰਘ, ਮੱਖਣ ਰਾਮ, ਕਸ਼ਮੀਰ ਚੰਦ. ਪੰਚ, ਅਜੀਤ ਸਿੰਘ ਐਨ.ਆਰ.ਆਈ., ਜਸਪਾਲ ਸਿੰਘ, ਜਸਪ੍ਰੀਤ ਸਿੰਘ, ਸੁਖਦੀਪ ਸਿੰਘ, ਗੁਰਦੀਪ ਸਿੰਘ, ਡਾ: ਹਰਪ੍ਰੀਤ ਸਿੰਘ ਕੈਂਥ, ਡਾ: ਅਮਰੀਕ ਸਿੰਘ, ਨਰਿੰਦਰਜੀਤ ਸਿੰਘ ਸਰਪੰਚ, ਭੁਪਿੰਦਰ ਸਿੰਘ ਸਰਪੰਚ, ਡਾ: ਬਲਬੀਰ ਸਿੰਘ ਸਰਪੰਚ, ਜਸਵੰਤ ਸਿੰਘ ਐਨ.ਆਰ.ਆਈ ਵੀ ਹਾਜ਼ਰ ਸਨ |
—-
News
- बडी ख़बर : माला पहनाने के बहाने, इंडिया गठबंधन के उम्मीदवार कन्हैया कुमार को मारे थपड़ , वीडियो सोशल मीडिया पर वायरल
- ਵੱਡੀ ਖ਼ਬਰ: WATCH VIDEO : ਹੁਸ਼ਿਆਰਪੁਰ ਅਤੇ ਚੰਡੀਗੜ੍ਹ ਦੇ ਰਹਿਣ ਵਾਲੇ ਲੋਕਾਂ ਨੂੰ ਲੈ ਕੇ ਜਾ ਰਹੀ ਚਲਦੀ ਬੱਸ ਨੂੰ ਅੱਗ ਲੱਗਣ ਕਾਰਨ 9 ਲੋਕ ਜ਼ਿੰਦਾ ਸੜ ਗਏ, ਮੌਤ, 25 ਤੋਂ ਵੱਧ ਜ਼ਖਮੀ
- #Punjab CEO Sibin : Carry documents for cash above Rs. 50,000 while travelling :: ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਲੋਕ ਢੁਕਵੇਂ ਦਸਤਾਵੇਜ਼ ਰੱਖਣ
- ਵੱਡੀ ਖ਼ਬਰ :: DGP GAURAV YADAV : ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼, 155 ਕਾਬੂ
- #DR. RAJ_CHABEWAL : ਪਿੰਡ ਵਿੱਚ ਜੰਮਣ ਪਲਣ ਕਾਰਣ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਦੇਖਿਆ, ਉਨ੍ਹਾਂ ਨੂੰ ਹੱਲ ਕਰਨਾ ਹਮੇਸ਼ਾ ਪਹਿਲ ਰਹੀ
- ਯੂਥ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਕੰਗ ਵੱਲੋਂ ਸ਼ਾਮਚੁਰਾਸੀ ਤੇ ਚੱਬੇਵਾਲ ਦੇ ਹਲਕਾ ਪ੍ਰਧਾਨ ਥਾਪੇ ਗਏ
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements