ਐਸ.ਸੀ ਸਿਖਿਆਰਥੀਆਂ ਲਈ ਮੁਫਤ ਡੇਅਰੀ ਸਿਖਲਾਈ ਕੋਰਸ ਦਾ ਦੂਸਰਾ ਬੈਚ 14 ਅਗਸਤ ਤੋਂ
ਹੁਸ਼ਿਆਰਪੁਰ :
ਡੇਅਰੀ ਵਿਕਾਸ ਵਿਭਾਗ, ਪੰਜਾਬ ਵਲੋਂ ਐਸ.ਸੀ ਸਿਖਿਆਰਥੀਆਂ ਲਈ ਮੁਫਤ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ. ਹਰਵਿੰਦਰ ਸਿੰਘ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਨਾਲ ਸੰਬੰਧਤ ਉਮੀਦਵਾਰਾਂ ਲਈ ਮੁਫਤ 2 ਹਫਤੇ ਡੇਅਰੀ ਸਿਖਲਾਈ ਕੋਰਸ ਦਾ ਦੂਜਾ ਬੈਚ 14 ਅਗਸਤ 2023 ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ 3500 ਰੁਪਏ ਵਜੀਫਾ ਵੀ ਦਿੱਤਾ ਜਾਵੇਗਾ। ਇਸ ਸਿਖਲਾਈ ਪ੍ਰੋਗਰਾਮ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ ਰਖਾਅ, ਖਾਧ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਲਿਟਰੇਚਰ ਮੁਫਤ ਦਿੱਤਾ ਜਾਵੇਗਾ। ਇਨ੍ਹਾਂ ਸਿਖਿਆਰਥੀਆਂ ਦੀ ਚੋਣ ਜ਼ਿਲ੍ਹਾ ਲੈਵਲ ਕਮੇਟੀ ਵਲੋਂ ਕੀਤੀ ਜਾਵੇਗੀ। ਇਸ ਸੰਬੰਧੀ ਅਨੁਸੂਚਿਤ ਜਾਤੀ ਦੇ ਵਿਅਕਤੀ (ਮਰਦ/ਔਰਤ) ਜਿਨ੍ਹਾਂ ਦੀ ਉਮਰ 18 ਤੋਂ 50 ਸਾਲ ਦੇ ਵਿੱਚ ਹੋਵੇ, ਪੰਜਵੀਂ ਪਾਸ ਹੋਵੇ, ਪੇਂਡੂ ਪਿਛੋਕੜ ਨਾਲ ਸੰਬੰਧ ਰੱਖਦਾ ਹੋਵੇ 11 ਅਗਸਤ 2023 ਤੱਕ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ ਆਪਣਾ ਆਧਾਰ ਕਾਰਡ, ਯੋਗਤਾ ਸਰਟੀਫਿਕੇਟ, ਅਨੁਸੂਚਿਤ ਜਾਤੀ ਸਰਟੀਫਿਕੇਟ ਲੈ ਕੇ ਫਾਰਮ ਭਰ ਸਕਦੇ ਹਨ। ਟ੍ਰੇਨਿੰਗ ਉਪਰੰਤ ਉਮੀਦਵਾਰਾਂ ਨੂੰ 2, 5, 10 ਦੁਧਾਰੂ ਪਸ਼ੂਆਂ ਦੀ ਖਰੀਦ ’ਤੇ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਫੋਨ ਨੰ: 01882-220025 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
- ਵੀਡੀਓ ਵਾਇਰਲ : ਬੀਬੀ ਜਗੀਰ ਕੌਰ ਜੀ ਦੀ ਠੋਡੀ ਥੱਲੇ ਹੱਥ ਪਿਆਰ ਸਤਿਕਾਰ ਨਾਲ ਰੱਖਿਆ ਸੀ : ਚਰਨਜੀਤ ਚੰਨੀ
- ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਹੋਣਗੇ ਐਡਵੋਕੇਟ ਰਣਜੀਤ ਕੁਮਾਰ
- LATEST : ਜ਼ਿਲਾ ਮੈਜਿਸਟਰੇਟ ਕੋਮਲ ਮਿੱਤਲ ਵਲੋਂ ਜਾਰੀ ਕੀਤੇ ਹੁਕਮ, ਇਹ ਹੁਕਮ 8 ਜੁਲਾਈ 2024 ਤੱਕ ਲਾਗੂ ਰਹਿਣਗੇ
- कांग्रेस पार्टी के तीन सरपंचों ने तीक्ष्ण सूद की उपस्थिति में पकड़ा भाजपा का दामन
- ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਜੰਗ ਜ਼ਰੂਰ ਜਿੱਤਾਂਗੇ : ਡਾ: ਰਾਜ ਕੁਮਾਰ
- होशियारपुर को मतदाताओं को जागरूक करने में राज्य में मिला प्रथम स्थान
EDITOR
CANADIAN DOABA TIMES
Email: editor@doabatimes.com
Mob:. 98146-40032 whtsapp