ਕਾਂਗਰਸੀ ਸਰਪੰਚ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰਾਂ ਕਤਲ

ਬਟਾਲਾ:  ਇਥੋਂ ਦੇ ਨਜਦੀਕੀ  ਪਿੰਡ ਸਦਾਰੰਗ ਦੇ ਮੌਜੂਦਾ ਕਾਂਗਰਸੀ ਸਰਪੰਚ ‘ਤੇ  ਤੇਜ਼ਧਾਰ ਹਥਿਆਰਾਂ ਨਾਲ ਅਣਪਛਾਤਿਆਂ ਨੇ ਹਮਲਾ ਕਰਕੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ, ਜਿਸ ‘ਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਉਸਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਦਾਖ਼ਲ ਕਰਾਇਆ, ਜਿੱਥੇ ਉਸਦੀ ਹਾਲਤ ਦੇਖਦਿਆਂ ਡਾਕਟਰਾਂ ਨੇ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ । ਅੰਮ੍ਰਿਤਸਰ ਚ  ਕਾਂਗਰਸੀ ਸਰਪੰਚ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।ਮ੍ਰਿਤਕ ਦੀ ਪਛਾਣ ਬਲਜੀਤ ਸਿੰਘ (47) ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਸਦਾਰੰਗ ਵਜੋਂ ਹੋਈ ਹੈ। 

ਮ੍ਰਿਤਕ ਸਰਪੰਚ ਦੇ ਭਰਾ ਗੁਰਮੀਤ ਸਿੰਘ ਲੱਕੀ ਨੇ ਦੱਸਿਆ ਕਿ ਉਸਦਾ ਭਰਾ ਪਿੰਡ ਦਾ ਮੌਜੂਦਾ ਸਰਪੰਚ ਹੈ ਅਤੇ ਕਾਤਲਾਂ ਨੇ ਉਸ ਦੇ ਭਰਾ ਤੇ ਕਾਤਲਾਨਾ ਹਮਲਾ ਕੀਤਾ ਹੈ। ਉਸਨੇ ਦੱਸਿਆ ਕਿ ਉਹਨਾਂ ਨੇ ਆਪਣੇ ਭਰਾ ਬਲਜੀਤ ਸਿੰਘ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਹੈ।  ਪੁਲੀਸ ਅਧਿਕਾਰੀਆਂ ਅਨੁਸਾਰ ਪੀੜਤ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply