ਵੱਡੀ ਖ਼ਬਰ : DC ਤੇ SSP ਤੋਂ ਬਾਦ ਕੈਬਨਿਟ ਮੰਤਰੀ ਜਿੰਪਾ ਅੱਜ ਖੁਦ ਬਚਾਅ ਕਾਰਜਾਂ ਲਈ ਪਾਣੀ ਚ ਉਤਰੇ, ਪਿੰਡਾਂ ’ਚ ਖੁਦ ਜਾ ਕੇ ਲੋਕਾਂ ਨੂੰ ਬਾਹਰ ਕੱਢਿਆ

-ਬਚਾਅ ਕਾਰਜਾਂ ਲਈ ਖੁਦ ਮੈਦਾਨ ’ਚ ਨਿੱਤਰੇੇ ਕੈਬਨਿਟ ਮੰਤਰੀ ਜਿੰਪਾ

-ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ’ਚ ਖੁਦ ਜਾ ਕੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ

-ਕਿਹਾ, ਮੁਸ਼ਕਿਲ ’ਚ ਫਸੇ ਲੋਕਾਂ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੀ ਹੈ ਪੰਜਾਬ ਸਰਕਾਰ

 

ਹੁਸ਼ਿਆਰਪੁਰ (ਆਦੇਸ਼ ):
ਜ਼ਿਲ੍ਹੇ ਦੇ ਟਾਂਡਾ ਤੇ ਮੁਕੇਰੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਬਚਾਅ ਕੰਮਾਂ ਦਾ ਜਾਇਜ਼ਾ ਲੈਣ ਦੌਰਾਨ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਖੁਦ ਬਚਾਅ ਕਾਰਜਾਂ ਲਈ ਮੈਦਾਨ ਵਿਚ ਨਿੱਤਰ ਪਏੇ। ਇਸ ਦੌਰਾਨ ਉਨ੍ਹਾਂ ਨੇ ਪਾਣੀ ਨਾਲ ਭਰੇ ਪਿੰਡਾਂ ਵਿਚ ਕਿਸ਼ਤੀ ਵਿਚ ਜਾ ਕੇ ਖੁਦ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲ ਇਸ ਸਮੇਂ ਲੋਕਾਂ ਨੂੰ ਪਾਣੀ ਤੋਂ ਪ੍ਰਭਾਵਿਤ ਪਿੰਡਾਂ ਵਿਚੋਂ ਸੁਰੱਖਿਅਤ ਬਾਹਰ ਕੱਢਣਾ ਹੈ। ਉਨ੍ਹਾਂ ਕਿਹਾ ਕਿ ਮੁਸ਼ਕਿਲ ਵਿਚ ਫਸੇ ਲੋਕਾਂ ਨਾਲ ਪੰਜਾਬ ਸਰਕਾਰ ਮੋਢੇ ਨਾਲ ਮੋਢਾ ਮਿਲਾ ਕੇ ਖੜੀ ਹੈ।

ਉੜਮੁੜ ਵਿਧਾਨ ਸਭਾ ਖੇਤਰ ਦੇ ਦੌਰੇ ਦੌਰਾਨ ਉਨ੍ਹਾਂ ਨਾਲ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਹਰਮੀਤ ਸਿੰਘ ਔਲਖ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਬਚਾਅ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਐਨ.ਡੀ.ਆਰ.ਐਫ ਅਤੇ ਐਸ.ਡੀ.ਆਰ.ਐਫ ਦੀਆਂ ਟੀਮਾਂ ਪਾਣੀ ਵਿਚ ਫ਼ਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਕੰਮ ਵਿਚ ਲੱਗੀਆਂ ਹੋਈਆਂ ਹਨ। ਪੂਰਾ ਜ਼ਿਲ੍ਹਾ ਪ੍ਰਸ਼ਾਸਨ ਇਸ ਸਮੇਂ ਸਿਰਫ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚੌਕਸ ਹੈ ਅਤੇ ਦਿਨ-ਰਾਤ ਕੰਮ ਕਰ ਰਿਹਾ ਹੈ।


ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਵਿਚ ਹੋਈ ਭਾਰੀ ਬਾਰਿਸ਼ ਕਾਰਨ ਪੌਂਗ ਡੈਮ ਦੇ ਪਾਣੀ ਦਾ ਪੱਧਰ ਕਾਫ਼ੀ ਵੱਧ ਗਿਆ ਹੈ, ਜਿਸ ਕਾਰਨ ਡੈਮ ਵਲੋਂ ਇਕਦਮ ਜ਼ਿਆਦਾ ਪਾਣੀ ਛੱਡਣ ਨਾਲ ਬਿਆਸ ਦਰਿਆ ਦਾ ਪਾਣੀ ਪਿੰਡਾਂ ਵਿਚ ਆ ਗਿਆ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਦਰਿਆ ਦੇ ਨਾਲ ਲੱਗਦੇ ਪਿੰਡਾਂ ਦੇ ਲੋਕ ਸੁਰੱਖਿਅਤ ਥਾਵਾਂ ਜਾਂ ਪ੍ਰਸ਼ਾਸਨ ਵਲੋਂ ਬਣਾਏ ਗਏ ਰਾਹਤ ਕੈਂਪਾਂ ਵਿਚ ਚਲੇ ਜਾਣ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਰਾਹਤ ਕੈਂਪਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸੰਭਵ ਸੁਵਿਧਾ ਪਹੁੰਚਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ, ਜਿਥੇ ਲੋਕਾਂ ਨੂੰ ਕੋਈ ਦਿੱਕਤ ਨਹੀਂ ਆਵੇਗੀ।

News
News
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply