ਵੱਡੀ ਖ਼ਬਰ : ਹੁਸ਼ਿਆਰਪੁਰ ਦੀਆਂ 200 ਯੂਨਿਟਾਂ ਲਈ 2.75 ਰੁਪਏ ਪ੍ਰਤੀ ਯੂਨਿਟ ਦੀ ਪੇਸ਼ਕਸ਼ ਕੀਤੀ ਗਈ, 200 ਮੈਗਾਵਾਟ ਬਿਜਲੀ ‘ਤੇ ਕੁੱਲ 431 ਕਰੋੜ ਰੁਪਏ ਦੀ ਬਚਤ ਹੋਵੇਗੀ : ਮੁੱਖ ਮੰਤਰੀ ਮਾਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੀ.ਐਸ.ਪੀ.ਸੀ.ਐਲ. ਦੁਆਰਾ ਹਸਤਾਖਰ ਕੀਤੇ  ਅਤੇ  1200 ਮੈਗਾਵਾਟ ਸੂਰਜੀ ਊਰਜਾ ਦੇ ਇਸ ਖਰੀਦ ਸਮਝੌਤੇ ਨੂੰ ਸਭ ਤੋਂ ਵੱਡਾ ਸੌਦਾ ਦੱਸਿਆ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਅਧੀਨ ਬੀ.ਬੀ.ਐਮ.ਬੀ. ਦੀ ਕੰਪਨੀ (ਐਸ.ਜੇ.ਵੀ.ਐਨ.) ਗ੍ਰੀਨ ਐਨਰਜੀ ਲਿ. ਨਾਲ 2.53 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ 1000 ਮੈਗਾਵਾਟ ਦਾ ਸਮਝੌਤਾ ਕੀਤਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਕੰਪਨੀ ਵੱਲੋਂ ਹੁਸ਼ਿਆਰਪੁਰ ਦੀਆਂ 200 ਯੂਨਿਟਾਂ ਲਈ 2.75 ਰੁਪਏ ਪ੍ਰਤੀ ਯੂਨਿਟ ਦੀ ਪੇਸ਼ਕਸ਼ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ 1000 ਮੈਗਾਵਾਟ ਦੇ ਸੂਰਜੀ ਊਰਜਾ ਪਲਾਂਟ ‘ਤੇ ਇਕ ਪੈਸੇ ਦੀ ਬਚਤ ਕਰਕੇ 25 ਸਾਲਾਂ ‘ਚ 64 ਕਰੋੜ 60 ਲੱਖ ਰੁਪਏ ਦੀ ਰਕਮ ਬਣਦੀ ਹੈ। ਜਦੋਂ ਕਿ ਜੇਕਰ ਸੂਬਾ ਸਰਕਾਰ ਛੇ ਪੈਸੇ ਘਟਾ ਦੇਵੇ ਤਾਂ 25 ਸਾਲਾਂ ਵਿੱਚ 387 ਕਰੋੜ ਰੁਪਏ ਦੀ ਬਚਤ ਹੋਵੇਗੀ।

ਸੀਐਮ ਮਾਨ ਨੇ ਕਿਹਾ ਕਿ 200 ਮੈਗਾਵਾਟ ਦੇ ਟੈਰਿਫ ਤੋਂ 4 ਪੈਸੇ ਪ੍ਰਤੀ ਯੂਨਿਟ ਘਟਾ ਕੇ 2.75 ਕਰ ਦਿੱਤਾ ਗਿਆ ਹੈ। ਇਸ ਨਾਲ 44 ਕਰੋੜ ਰੁਪਏ ਦੀ ਬਚਤ ਹੋਵੇਗੀ, ਭਾਵ 1200 ਮੈਗਾਵਾਟ ਬਿਜਲੀ ‘ਤੇ ਕੁੱਲ 431 ਕਰੋੜ ਰੁਪਏ ਦੀ ਬਚਤ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ 50 ਪੈਸੇ ਪ੍ਰਤੀ ਯੂਨਿਟ ਬਿਜਲੀ ਟਰਾਂਸਮਿਸ਼ਨ ਚਾਰਜ ਵਜੋਂ ਵਸੂਲੀ ਜਾਂਦੀ ਹੈ। ਪਰ ਭਾਰਤ ਸਰਕਾਰ ਦੀ ਯੋਜਨਾ ਦੇ ਅਨੁਸਾਰ, ਜੇਕਰ ਮਾਰਚ 2025 ਤੋਂ ਪਹਿਲਾਂ ਲਾਗੂ ਕੀਤਾ ਜਾਂਦਾ ਹੈ, ਤਾਂ ਟਰਾਂਸਮਿਸ਼ਨ ਚਾਰਜ ਨਹੀਂ ਲਗਾਇਆ ਜਾਵੇਗਾ ਅਤੇ ਉਸ ਤੋਂ ਪਹਿਲਾਂ ਚਾਲੂ ਕਰ ਦਿੱਤਾ ਜਾਵੇਗਾ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply