ਵੱਡੀ ਖ਼ਬਰ : ਪੌਂਗ ਡੈਮ ਹਾਲੇ ਵੀ ਖ਼ਤਰੇ ਦੇ ਨਿਸ਼ਾਨ ਤੋਂ 6 ਫੁੱਟ ਉੱਪਰ, ਮੀਂਹ ਦੀ ਭਵਿੱਖਵਾਣੀ ਨੇ ਆਮ ਲੋਕਾਂ ਤੇ ਪ੍ਰਸ਼ਾਸਨ ਨੂੰ ਫਿਕਰਾਂ ’ਚ ਪਾਇਆ


ਹੁਸ਼ਿਆਰਪੁਰ (ਆਦੇਸ਼ )


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ  ਸਥਿਤੀ ਦਾ ਜਾਇਜ਼ਾ ਲੈਣ ਲਈ ਖੁਦ ਕਿਸ਼ਤੀ ਵਿੱਚ ਸਵਾਰ ਹੋ ਕੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ।
 ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬਾ ਸਰਕਾਰ ਲਈ ਹਰੇਕ ਨਾਗਰਿਕ ਦੀ ਜ਼ਿੰਦਗੀ ਬਹੁਤ ਅਨਮੋਲ ਹੈ ਅਤੇ ਲੋਕਾਂ ਨੂੰ ਇਸ ਔਖੀ ਘੜੀ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।


  ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਹੈਲੀਕਾਪਟਰ ਸਮੇਤ ਸਮੁੱਚੀ ਮਸ਼ੀਨਰੀ ਲੋਕਾਂ ਦੀ ਮਦਦ ਵਿਚ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਵਿਚ ਮੀਂਹ ਨਹੀਂ ਪਿਆ ਪਰ ਪਹਾੜੀ ਸੂਬਿਆਂ ਵਿਚ ਭਾਰੀ ਮੀਂਹ ਪੈਣ ਕਾਰਨ ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿਚ ਹੜ੍ਹ ਆਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਾਜ਼ਾ ਸਥਿਤੀ ਦਾ ਪਤਾ ਲਾਉਣ ਲਈ ਉਹ ਹਿਮਾਚਲ ਪ੍ਰਦੇਸ਼ ਸਰਕਾਰ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਨਾਲ ਲਗਾਤਾਰ ਰਾਬਤਾ ਰੱਖ ਰਹੇ ਹਨ।


ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੌਂਗ ਡੈਮ ਤੋਂ ਵਾਧੂ ਪਾਣੀ ਛੱਡਣ ਕਾਰਨ ਇਹ ਜ਼ਿਲ੍ਹਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪੌਂਗ ਡੈਮ ਖ਼ਤਰੇ ਦੇ ਨਿਸ਼ਾਨ ਤੋਂ ਛੇ ਫੁੱਟ ਉੱਪਰ ਹੈ ਪਰ ਫਿਰ ਵੀ ਚਿੰਤਾ ਵਾਲੀ ਕੋਈ ਗੱਲ ਨਹੀਂ ਹੈ ਕਿਉਂਕਿ ਪਹਿਲਾਂ ਇਹ ਖ਼ਤਰੇ ਦੇ ਪੱਧਰ ਤੋਂ 10 ਫੁੱਟ ਤੋਂ ਉੱਪਰ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਡੈਮ ਤੋਂ ਕੰਟਰੋਲ ਢੰਗ ਨਾਲ ਪਾਣੀ ਛੱਡਿਆ ਜਾ ਰਿਹਾ ਹੈ.

Advertisements
Advertisements
Advertisements


ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਖੜਾ ਡੈਮ ਵਿੱਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਸੂਬੇ ਦੇ ਲੋਕਾਂ ਵਿੱਚ ਸੰਕਟ ਸਮੇਂ ਦਾ ਟਾਕਰਾ ਕਰਨ ਦਾ ਅਦੁੱਤੀ ਜਜ਼ਬਾ ਹੈ।

Advertisements

ਮੁੱਖ ਮੰਤਰੀ ਨੇ ਉਨ੍ਹਾਂ ਪਰਉਪਕਾਰੀ ਲੋਕਾਂ ਦੀ ਵੀ ਸ਼ਲਾਘਾ ਕੀਤੀ ਜੋ ‘ਮੁੱਖ ਮੰਤਰੀ ਰਾਹਤ ਫੰਡ’ ਵਿੱਚ ਖੁੱਲ੍ਹੇ ਦਿਲ ਨਾਲ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰਸ਼ਾਸਨ ਦੇ ਨਾਲ-ਨਾਲ ਕਈ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਵੀ ਲੋਕਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਹਰ ਪਾਸਿਓਂ ਮਦਦ ਮਿਲ ਰਹੀ ਹੈ, ਉੱਥੇ ਹੀ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਇਨ੍ਹਾਂ ਫੰਡਾਂ ਦੀ ਸੁਚੱਜੀ ਵਰਤੋਂ ਕਰਨ ਲਈ ਵਚਨਬੱਧ ਹੈ।

Advertisements


ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਲੋਕਾਂ ਨੂੰ ਰਾਹਤ ਦੇਣ ਲਈ ਜੰਗੀ ਪੱਧਰ ਉਤੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਾਣੀ ਦੇ ਪੱਧਰ ਸਬੰਧੀ ਜਾਣਕਾਰੀ ਲੋਕਾਂ ਨਾਲ ਨਿਰੰਤਰ ਤੌਰ ‘ਤੇ ਸਾਂਝੀ ਕਰਨ ਤਾਂ ਜੋ ਕਿਸੇ ਵੀ ਭੰਬਲਭੂਸੇ ਤੋਂ ਬਚਿਆ ਜਾ ਸਕੇ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਓਦੋਂ ਤੱਕ ਹੜ੍ਹਾਂ ਬਾਰੇ ਜਾਂ ਡੈਮਾਂ ਦੇ ਫਲੱਡ ਗੇਟ ਖੋਲ੍ਹਣ ਬਾਰੇ ਫੈਲਾਈਆਂ ਜਾਂਦੀਆਂ ਅਫਵਾਹਾਂ ਉਤੇ ਯਕੀਨ ਨਾ ਕਰਨ ਲਈ ਕਿਹਾ, ਜਦੋਂ ਤੱਕ ਅਧਿਕਾਰੀਆਂ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਜਾਂਦੀ। ਉਨ੍ਹਾਂ ਨੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹਾਂ ਬਾਰੇ ਗਲਤ ਖ਼ਬਰਾਂ ਨੂੰ ਸਨਸਨੀਖੇਜ ਢੰਗ ਨਾਲ ਪੇਸ਼ ਨਾ ਕਰਨ ਅਤੇ ਇਸ ਔਖੇ ਸਮੇਂ ਵਿੱਚ ਸਕਾਰਾਤਮਕ ਭੂਮਿਕਾ ਨਿਭਾਉਣ।

ਓਧਰ ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਸੂਬੇ ਭਰ ’ਚ 23 ਅਗਸਤ ਤੱਕ ਕੁਝ ਇਲਾਕਿਆਂ ’ਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। 
—-

WATCH VIDEO AND SUBSRIBE
Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply