ਵੱਡੀ ਖ਼ਬਰ : #punjab_latest : ਕਾਰ ਪਿੱਛੇ ਤੋਂ ਲੱਕੜਾਂ ਨਾਲ ਭਰੀ ਟਰੈਕਟਰ ਟਰਾਲੀ ਨਾਲ ਟਕਰਾਈ, 4 ਲੋਕਾਂ ਦੀ ਮੌਕੇ ‘ਤੇ ਹੀ ਮੌਤ

ਸ੍ਰੀ ਮੁਕਤਸਰ ਸਾਹਿਬ :  ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਲੰਬੀ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਦਿੱਲੀ-ਫਾਜ਼ਿਲਕਾ ਨੈਸ਼ਨਲ ਹਾਈਵੇ ‘ਤੇ ਕਾਰ ਪਿੱਛੇ ਤੋਂ ਲੱਕੜਾਂ ਨਾਲ ਭਰੀ ਟਰੈਕਟਰ ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ ‘ਚ 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਇਹ ਹਾਦਸਾ ਸ਼ਨੀਵਾਰ-ਐਤਵਾਰ ਦੀ ਦਰਮਿਆਨੀ ਰਾਤ ਕਰੀਬ 12.30 ਵਜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਿੱਲੀ ਤੋਂ ਸੈਕੰਡ ਹੈਂਡ ਕਾਰ ਖਰੀਦ ਕੇ ਦੇਰ ਰਾਤ ਮਲੋਟ ਪਰਤ ਰਹੇ ਸਨ।

ਜਾਣਕਾਰੀ ਅਨੁਸਾਰ ਪੰਜ ਵਿਅਕਤੀ ਆਪਣੀ ਰਿਟਜ਼ ਕਾਰ ਵਿੱਚ ਦਿੱਲੀ ਤੋਂ ਮਲੋਟ ਆ ਰਹੇ ਸਨ। ਸ਼ਨੀਵਾਰ-ਐਤਵਾਰ ਦੀ ਰਾਤ ਨੂੰ ਕਰੀਬ 12.30 ਵਜੇ ਜਦੋਂ ਉਹ ਲੰਬੀ ਤਹਿਸੀਲ ਨੇੜੇ ਦਿੱਲੀ-ਫਾਜ਼ਿਲਕਾ ਨੈਸ਼ਨਲ ਹਾਈਵੇ ‘ਤੇ ਪਹੁੰਚੇ  ਤਾਂਓਹਨਾ  ਦੀ ਕਾਰ ਸਾਹਮਣੇ ਤੋਂ ਆ ਰਹੀ ਲੱਕੜ ਨਾਲ ਭਰੀ ਟਰਾਲੀ ਨਾਲ ਜਾ ਟਕਰਾਈ।ਹਾਦਸੇ ‘ਚ ਮਲੋਟ ਦੇ ਰਹਿਣ ਵਾਲੇ ਮੀਟੂ, ਹਰਬੀਰ ਸਿੰਘ, ਅਰਵਿੰਦ ਅਤੇ ਦਿੱਲੀ , ਮਾਰੇ ਗਏ ਸਨ। ਇਸ ਦੌਰਾਨ ਮਦਨ ਲਾਲ ਗੰਭੀਰ ਜ਼ਖ਼ਮੀ ਹੋ ਗਿਆ।

 ਕਾਫੀ ਮੁਸ਼ੱਕਤ ਤੋਂ ਬਾਅਦ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਾਰ ‘ਚੋਂ ਬਾਹਰ ਕੱਢਿਆ ਗਿਆ। ਪੁਲੀਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗਿੱਦੜਬਾਹਾ ਭੇਜ ਦਿੱਤਾ ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply