ਕੈਬਨਿਟ ਮੰਤਰੀ ਜਿੰਪਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਅਤੇ ਡੀ.ਐਸ.ਆਰ.ਸੀ ਰੇਲਵੇ ਮੰਡੀ ’ਚ 42 ਲੱਖ ਰੁਪਏ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Advertisements

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਸੁਧਾਰ ਕਰਨ ਲਈ ਸਖਤ ਮਿਹਨਤ ਨਾਲ ਕੰਮ ਕਰ ਰਹੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ
-ਕੈਬਨਿਟ ਮੰਤਰੀ ਨੇ ਸਰਕਾਰੀ ਐਲੀਮੈਂਟਰੀ ਸਕੂਲ ਅਤੇ ਡੀ.ਐਸ.ਆਰ.ਸੀ ਰੇਲਵੇ ਮੰਡੀ ’ਚ 42 ਲੱਖ ਰੁਪਏ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
-ਵਰਧਮਾਨ ਯਾਰਨਜ਼ ਐਂਡ ਥਰੈਡਜ਼ ਵਲੋਂ ਸੀ.ਐਸ.ਆਰ. ਪਹਿਲਕਦਮੀ ਤਹਿਤ ਸਕੂਲ ’ਚ ਕਰਵਾਏ ਗਏ ਹਨ ਵਿਕਾਸ ਕਾਰਜ
ਹੁਸ਼ਿਆਰਪੁਰ :
ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਣਾਲੀ ਵਿਚ ਕ੍ਰਾਂਤੀਕਾਰੀ ਸੁਧਾਰ ਕਰਨ ਲਈ ਸਖਤ ਮਿਹਨਤ ਦੇ ਨਾਲ ਜੁੱਟੀ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਲਹੀਂ ਜਦ ਸਿੱਖਿਆ ਦੇ ਖੇਤਰ ਵਿਚ ਪੰਜਾਬ, ਦੇਸ਼ ਦਾ ਮੋਹਰੀ ਸੂਬਾ ਹੋਵੇਗਾ। ਉਹ ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ ਅਤੇ ਜ਼ਿਲ੍ਹਾ ਸਪੈਸ਼ਲ ਰਿਸੋਰਸ ਸੈਂਟਰ (ਡੀ.ਐਸ.ਆਰ.ਸੀ) ਰੇਲਵੇ ਮੰਡੀ ਵਿਚ ਵਰਧਮਾਨ ਯਾਰਨਜ਼ ਐਂਡ ਥਰੈਡਜ਼ ਲਿਮਟਿਡ ਵਲੋਂ ਸੀ.ਐਸ.ਆਰ ਦੀ ਪਹਿਲਕਦਮੀ ਤਹਿਤ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਵਰਧਮਾਨ ਗਰੁੱਪ ਦੇ ਪ੍ਰਧਾਨ ਅਤੇ ਡਾਇਰੈਕਟਰ ਇੰਚਾਰਜ ਆਈ.ਜੇ.ਐਮ.ਐਸ. ਸਿੱਧੂ ਅਤੇ ਡਾਇਰੈਕਟਰ ਵਿੱਤ ਤੇ ਪ੍ਰਸ਼ਾਸਨ ਤਰੁਣ ਚਾਵਲਾ ਵੀ ਮੌਜੂਦ ਸਨ।

Advertisements


ਕੈਬਨਿਟ ਮੰਤਰੀ ਨੇ ਦੱਸਿਆ ਕਿ ਵਰਧਮਾਨ ਗਰੁੱਪ ਨੇ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਤਹਿਤ ਕਰੀਬ 42 ਲੱਖ ਰੁਪਏ ਦੀ ਲਾਗਤ ਨਾਲ ਕਲਾਸ ਰੂਮ, ਬਰਾਂਡਾ, ਟਾਇਲਟ ਬਲਾਕ, ਵਾਟਰ ਕੂਲਰ ਅਤੇ ਸਕੂਲ ਦੇ ਵਿਹੜੇ ਵਿਚ ਪੇਵਰ ਬਲਾਕ ਦਾ ਕੰਮ ਕਰਵਾਇਆ, ਜੋ ਕਿ ਬਹੁਤ ਹੀ ਸ਼ਲਾਘਾਯੋਗ ਕੰਮ ਹੈ। ਉਨ੍ਹਾਂ ਕਿਹਾ ਕਿ ਵਰਧਮਾਨ ਗਰੁੱਪ ਹਮੇਸ਼ਾ ਹੀ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਂਣ ਵਿਚ ਅੱਗੇ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇ ਪ੍ਰਾਇਮਰੀ ਬਲਾਕ ਅਤੇ ਸਪੈਸ਼ਲ ਬੱਚਿਆਂ ਦੇ ਰਿਸੋਰਸ ਸੈਂਟਰ ਵਿਚ ਅਧਿਆਪਕ ਬਹੁਤ ਵਧੀਆ ਕੰਮ ਕਰ ਰਹੇ ਹਨ।

 

ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਨੂੰ ਬੜ੍ਹਾਵਾ ਦੇਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹਾਂ ਵਿਚੋਂ ਇਕ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਹੋ ਚੁੱਕੀ ਹੈ। ਸੂਬਾ ਸਰਕਾਰ ਦੇ ਇਸ ਉਪਰਾਲੇ ਨਾਲ ਵਿਦਿਆਰਥੀਆਂ ਖਾਸ ਕਰਕੇ ਗਰੀਬ ਅਤੇ ਪੱਛੜੇ ਵਰਗ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਲਦ ਹੀ ਇਨ੍ਹਾਂ ਸਕੂਲਾਂ ਤੋਂ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀ ਹਰ ਖੇਤਰ ਵਿਚ ਵੱਡੀਆਂ ਉਪਲਬੱਧੀਆਂ ਹਾਸਲ ਕਰਨਗੇ ਅਤੇ ਸੂਬੇ ਦਾ ਨਾਮ ਰੌਸ਼ਨ ਕਰਨਗੇ।

Advertisements


ਇਸ ਮੌਕੇ ਕੌਂਸਲਰ ਮੋਨਿਕਾ ਕਤਨਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਸਿੰਘ, ਸਰਕਾਰੀ ਕੰਨਿਆ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਦੇ ਪ੍ਰਿੰਸੀਪਲ ਲਲਿਤਾ ਰਾਣੀ, ਸੀ.ਐਚ.ਟੀ ਆਰਤੀ ਰਾਣਾ, ਵੰਦਨਾ, ਪੂਨਮ, ਨਿਧੀ, ਤਜਿੰਦਰ, ਰੁਪਿੰਦਰ, ਮੋਨਿਕਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

Advertisements
News
ਵੱਡੀ ਖ਼ਬਰ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮੁਲਜ਼ਮ ਲਾਰੈਂਸ ਬਿਸ਼ਨੋਈ ਦਾ ਇਕ ਹੋਰ ਵੀਡੀਓ ਵਾਇਰਲ, ਪੁਲਿਸ ਲਈ ਨਵੀਂ ਮੁਸੀਬਤ
News
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply