ਪੰਜਾਬ ਵਿੱਚ ਹਮੇਸ਼ਾਂ ਦੀ ਤਰ੍ਹਾਂ ਇਸ ਵਾਰ ਵੀ ਕਿਸਾਨ, ਮਜ਼ਦੂਰ, ਵਪਾਰੀ ਅਤੇ ਨੌਜਵਾਨ ਵਰਗ ਅਣਦੇਖੀ ਦਾ ਸ਼ਿਕਾਰ :- ਭਗਵਾਨ ਸਿੰਘ ਚੌਹਾਨ

ਪੰਜਾਬ ਵਿੱਚ ਹਮੇਸ਼ਾਂ ਦੀ ਤਰ੍ਹਾਂ ਇਸ ਵਾਰ ਵੀ ਕਿਸਾਨ, ਮਜ਼ਦੂਰ, ਵਪਾਰੀ ਅਤੇ ਨੌਜਵਾਨ ਵਰਗ ਅਣਦੇਖੀ ਦਾ ਸ਼ਿਕਾਰ :- ਭਗਵਾਨ ਸਿੰਘ ਚੌਹਾਨ

ਹੁਸ਼ਿਆਰਪੁਰ : ਪੰਜਾਬ ਬਸਪਾ ਦੇ ਸੀਨੀਅਰ ਨੇਤਾ ਅਤੇ ਉੱਘੇ ਸਮਾਜ ਸੇਵੀ ਭਗਵਾਨ ਸਿੰਘ ਚੌਹਾਨ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਹਮੇਸ਼ਾਂ ਦੀ ਤਰ੍ਹਾਂ ਇਸ ਵਾਰ ਵੀ ਕਿਸਾਨ, ਮਜ਼ਦੂਰ, ਵਪਾਰੀ ਅਤੇ ਨੌਜਵਾਨ ਵਰਗ ਅਣਦੇਖੀ ਦਾ ਸ਼ਿਕਾਰ ਹੋ ਰਿਹਾ ਹੈ । ਅੱਜ ਵਪਾਰੀ ਵਰਗ ਨਾਜਾਇਜ਼ ਟੈਕਸ ਅਤੇ ਅਫਸਰਸ਼ਾਹੀ ਦੀ ਲੁੱਟ ਖਸੁੱਟ ਦਾ ਸ਼ਿਕਾਰ ਹੈ ਜਿਸ ਕਰਕੇ ਵਪਾਰੀ ਵਰਗ ਨੂੰ ਆਪਣਾ ਵਪਾਰ ਕਰਨਾ ਮੁਸ਼ਕਿਲ ਹੋਇਆ ਪਿਆ ਹੈ।

ਸ਼੍ਰੀ ਚੌਹਾਨ ਨੇ ਕਿਹਾ ਕਿ ਵਪਾਰੀ, ਕਿਸਾਨ ਅਤੇ ਮਜ਼ਦੂਰ ਦਾ ਆਪਸ ਵਿੱਚ ਨੌਂਹ-ਮਾਸ ਦਾ ਰਿਸ਼ਤਾ ਹੈ ਅਤੇ ਇਨ੍ਹਾਂ ਦੇ ਮਿਲ ਕੇ ਕੰਮ ਕਰਨ ਨਾਲ ਸੂਬੇ ਦੀ ਅਰਥ ਵਿਵਸਥਾ ਮਜ਼ਬੂਤ ਹੁੰਦੀ ਹੈ, ਪਰ ਜੇਕਰ ਇਨ੍ਹਾਂ ਦੇ ਹਿੱਤਾਂ ਵੱਲ ਸਰਕਾਰ ਧਿਆਨ ਨਹੀਂ ਦੇਵੇਗੀ ਤਾਂ ਸੂਬੇ ਦੀ ਅਰਥ ਵਿਵਸਥਾ ਚਰਮਰਾ ਜਾਵੇਗੀ।

Advertisements

ਸ਼੍ਰੀ ਚੌਹਾਨ ਨੇ ਪੰਜਾਬ ਦੇ ਪੜ੍ਹੇ ਲਿਖੇ ਨੌਜਵਾਨਾਂ ਦਾ ਪੰਜਾਬ ਵਿਚੋਂ ਹਿਜ਼ਰਤ ਕਰਕੇ ਬਾਹਰਲੇ ਦੇਸ਼ਾਂ ਨੂੰ ਪਲਾਇਨ ਕਰਨ ਤੇ ਵੀ ਡੂੰਘੀ ਚਿੰਤਾ ਪ੍ਰਗਟ ਕੀਤੀ।
ਸ਼੍ਰੀ ਚੌਹਾਨ ਨੇ ਕਿਹਾ ਕਿ ਉਹ ਜਲਦ ਆਪਣਾ ਯੂਰਪੀ ਦੌਰਾ ਖਤਮ ਕਰਕੇ ਵਤਨ ਵਾਪਸੀ ਕਰ ਰਹੇ ਹਨ ਅਤੇ ਅਪਣੇ ਯੂਰਪੀ ਦੌਰੇ ਦੌਰਾਨ ਉਹ ਕਈ ਛੋਟੇ-ਵੱਡੇ ਯੌਰਪੀਅਨ ਕਿਸਾਨਾਂ ਅਤੇ ਵਪਾਰੀਆਂ ਨੂੰ ਵੀ ਮਿਲੇ , ਜਿਸ ਨਾਲ ਉਨ੍ਹਾਂ ਨੂੰ ਕਾਫੀ ਕੁੱਝ ਸਮਝਣ ਅਤੇ ਸਿੱਖਣ ਨੂੰ ਮਿਲਿਆ ਅਤੇ ਉਹ ਪੰਜਾਬ ਪਰਤ ਕੇ ਵਪਾਰੀਆਂ ਅਤੇ ਕਿਸਾਨਾਂ ਨਾਲ ਮਿਲਕੇ ਆਪਣੇ ਤਜਰਬੇ ਸਾਂਝੇ ਕਰਨਗੇ ਅਤੇ ਨਾਲ ਹੀ ਕਿਸਾਨਾਂ ਨੂੰ ਖੇਤੀ ਵਿੱਚ ਵਿਭਿੰਨਤਾ ਲਿਆਉਣ ਦੀ ਗੱਲ ਵੀ ਕਰਨਗੇ ਅਤੇ ਪੰਜਾਬ ਦੀ ਧਰਤੀ ਅੰਦਰਲੇ ਮੁੱਕ ਰਹੇ ਪਾਣੀ ਨੂੰ ਬਚਾਉਣ ਦੇ ਤਰੀਕਿਆਂ ਤੇ ਵੀ ਆਪਣੇ ਤਜਰਬੇ ਜ਼ਰੂਰ ਸਾਂਝੇ ਕਰਨਗੇ । ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਸਾਰੇ ਵਰਗਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਣ ਲਈ ਜੀ-ਜਾਨ ਨਾਲ ਕੰਮ ਕਰਨ ਲਈ ਤਿਆਰ ਹਨ।

Advertisements
News
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply