ਮਾਨਸਾ / ਚੰਡੀਗੜ੍ਹ : ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਦਾ ਫ਼ੌਜੀ ਜਵਾਨ ਜੰਮੂ ਕਸ਼ਮੀਰ ‘ਚ ਸ਼ਹੀਦ ਹੋ ਗਿਆ। ਭਾਰਤੀ ਫ਼ੌਜ ਦਾ ਜਵਾਨ ਅੰਮ੍ਰਿਤਪਾਲ ਸਿੰਘ ਅਗਨੀਵੀਰ ਤਹਿਤ ਭਰਤੀ ਹੋਇਆ ਸੀ। ਮਾਪਿਆਂ ਦਾ ਇਕਲੌਤਾ ਪੁੱਤ ਜੰਮੂ ਕਸ਼ਮੀਰ ਦੇ ਪੁੰਛ ਇਲਾਕੇ ‘ਚ ਤਾਇਨਾਤ ਸੀ।
ਉਹ ਟ੍ਰੇਨਿੰਗ ਬਾਅਦ ਛੁੱਟੀ ਕੱਟ ਕੇ ਜੰਮੂ ਕਸ਼ਮੀਰ ਡਿਊਟੀ ‘ਤੇ ਗਿਆ ਸੀ। ਖ਼ਬਰ ਦਾ ਪਤਾ ਲੱਗਣ ‘ਤੇ ਮਾਨਸਾ ’ਚ ਸੋਗ ਦੀ ਲਹਿਰ ਫ਼ੈਲ ਗਈ। ਸ਼ਹੀਦ ਅੰਮ੍ਰਿਤਪਾਲ ਦਾ ਪਿਤਾ ਗੁਰਦੀਪ ਸਿੰਘ ਖੇਤੀ ਕਰਦਾ ਹੈ ਅਤੇ ਉਹ ਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ।
ਮੁੱਖ ਮੰਤਰੀ ਨੇ ਜਵਾਨ ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 19 ਸਾਲਾ ਫੌਜੀ ਜਵਾਨ ਅੰਮ੍ਰਿਤਪਾਲ ਸਿੰਘ ਦੀ ਡਿਊਟੀ ਨਿਭਾਉਂਦਿਆਂ ਹੋਈ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਨਾਲ ਸਬੰਧਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਖ਼ਾਸ ਤੌਰ ਉਤੇ ਪਰਿਵਾਰ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ।
ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਰ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਨੇ ਆਪਣੀ ਡਿਊਟੀ ਪੂਰੇ ਸਮਰਪਣ ਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਦਾ ਬਲੀਦਾਨ ਹਮੇਸ਼ਾ ਨੌਜਵਾਨਾਂ ਨੂੰ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਮੁਤਾਬਕ ਪੀੜਤ ਪਰਿਵਾਰ ਨੂੰ ਵਿੱਤੀ ਇਮਦਾਦ ਦਿੱਤੀ ਜਾਵੇਗੀ।
News
- ਵੱਡੀ ਖ਼ਬਰ : ਅੱਤ ਦੀ ਗਰਮੀ : ਸਰਕਾਰੀ, ਪ੍ਰਾਈਵੇਟ ਅਤੇ ਐਡਿਡ ਸਕੂਲਾਂ ਦਾ ਸਮਾਂ 20 ਮਈ ਤੋਂ ਲੈ ਕੇ 31 ਮਈ ਤਕ ਬਦਲਿਆ
- PUNJAB : ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਚ ਮੌਤ, ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾਈ
- PUNJAB : 12 लोगों की जलने से कीमती जाने चली गई, बस अग्निकांड के मृतकों को भाजपा नेताओं ने अर्पित की श्रद्धांजलि
- ਵੱਡੀ ਖ਼ਬਰ AMRITSAR : ਔਜਲਾ ਦੀ ਰੈਲੀ ਦੌਰਾਨ ਚੱਲੀ ਗੋਲੀ, CEO seeks report from DGP on firing at Ajnala election rally
- LATEST : ਡਾ. ਰਾਜ ਕੁਮਾਰ ਚੱਬੇਵਾਲ ਨੇ PUNJAB ਦੇ ਡਾਕਟਰਾਂ ਨਾਲ ਕੀਤਾ ਵੱਡਾ ਵਾਅਦਾ
- #DC_HOSHIARPUR : ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements