#DEO_PATHANKOT : ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀਆਂ ਤਿਆਰੀਆਂ ਮੁਕੰਮਲ :- ਨਰੇਸ਼ ਪਨਿਆੜ

ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀਆਂ ਤਿਆਰੀਆਂ ਮੁਕੰਮਲ :- ਨਰੇਸ਼ ਪਨਿਆੜ

ਖੇਡ ਸਟੇਡੀਅਮ ਭੋਆ ਵਿਖੇ ਹੋਣਗੇ ਬਲਾਕ ਪਠਾਨਕੋਟ-2 ਦੇ ਖੇਡ ਮੁਕਾਬਲੇ

ਖੇਡ ਮੁਕਾਬਲਿਆਂ ਲਈ ਨਿਯੁਕਤ ਅਧਿਕਾਰੀ ਅਤੇ ਕਰਮਚਾਰੀ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਡਿਊਟੀ ਨਿਭਾਉਣ :- ਨਰੇਸ਼ ਪਨਿਆੜ

Advertisements

ਪਠਾਨਕੋਟ, 14 ਅਕਤੂਬਰ (ਰਾਜਿੰਦਰ ਰਾਜਨ  ਬਿਊਰੋ )

Advertisements

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਪਠਾਨਕੋਟ -2 ਦੇ ਪ੍ਰਾਇਮਰੀ ਸਕੂਲਾਂ ਦੇ ਕਰਵਾਏ ਜਾਣ ਵਾਲੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀਆਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਰੇਸ਼ ਪਨਿਆੜ ਬੀਪੀਈਓ ਪਠਾਨਕੋਟ -2 ਨੇ ਬਲਾਕ ਪਠਾਨਕੋਟ -2 ਦੀ ਖੇਡ ਕਮੇਟੀ, ਹੈਡ ਟੀਚਰਾਂ , ਬਲਾਕ ਦੇ ਸੈਂਟਰ ਹੈਡ ਟੀਚਰਾਂ ਅਤੇ ਅਧਿਕਾਰੀਆਂ ਨਾਲ ਬਲਾਕ ਮੁਕਾਬਲਿਆਂ ਦੀ ਤਿਆਰੀਆਂ ਦਾ ਜਾਇਜਾ ਲੈਣ ਉਪਰੰਤ ਕੀਤਾ।

ਇਸ ਮੌਕੇ ਉਨ੍ਹਾਂ ਨੇ ਬਲਾਕ ਪੱਧਰ ’ਤੇ 19 ਅਤੇ 20 ਅਕਤੂਬਰ ਨੂੰ ਹੋਣ ਵਾਲੇ ਖੇਡ ਮੁਕਾਬਲਿਆਂ ਲਈ ਨਿਯੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਡਿਊਟੀ ਨਿਭਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਭੋਆ ਖੇਡ ਸਟੇਡੀਅਮ ਖੇਡ ਵਿੱਚ 2 ਦਿਨ ਵੱਖ-ਵੱਖ ਖੇਡ ਮੁਕਾਬਲੇ ਹੋਣਗੇ। ਉਨ੍ਹਾਂ ਦੱਸਿਆ ਕਿ ਵੱਖ ਵੱਖ ਮੁਕਾਬਲੇ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਕਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਅੰਡਰ 11 ਦੇ ਖਿਡਾਰੀ ਭਾਗ ਲੈਣਗੇ ।
ਉਨ੍ਹਾਂ ਨੇ ਬਲਾਕ ਪੱਧਰੀ ਖੇਡਾਂ ਲਈ ਡਿਊਟੀ ਉੱਤੇ ਤੈਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਰ ਵਰਗ ਨੂੰ ਖੇਡਾਂ ਲਈ ਪ੍ਰੇਰਿਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਫਰਜ਼ ਹੈ ਕਿ ਇਨ੍ਹਾਂ ਖੇਡਾਂ ਪ੍ਰਤੀ ਪੂਰੀ ਮਿਹਨਤ,ਲਗਨ ਅਤੇ ਤਨਦੇਹੀ ਨਾਲ ਡਿਊਟੀ ਨਿਭਾਈ ਜਾਵੇ ।
ਇਸ ਮੌਕੇ ਤੇ ਸੈਂਟਰ ਹੈਡ ਟੀਚਰ ਰਾਜੇਸ਼ ਕੁਮਾਰ, ਸਤਵੰਤ ਕੌਰ, ਹਰਪ੍ਰੀਤ ਸ਼ਰਮਾ, ਸੁਨੀਲ ਕੁਮਾਰ, ਰਾਮ ਦਾਸ, ਕਵਿਤਾ ਰਾਣੀ, ਅਨਿਲ ਚੌਧਰੀ, ਹੈਡ ਟੀਚਰ ਕਿਸ਼ੋਰ ਕੁਮਾਰ, ਰਾਜੇਸ਼ ਸ਼ਰਮਾ, ਉਰਮਿਲਾ ਸ਼ਰਮਾ, ਤੇਜਵੀਰ ਸਿੰਘ, ਰਮਤਾ, ਰਾਮ ਦਿਆਲ, ਅਮਿਤ ਕੁਮਾਰ, ਅਮਿਤ ਸ਼ਰਮਾ ਆਦਿ ਮੌਜੂਦ ਸਨ। (Atri)

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply