ਵੱਡੀ ਖ਼ਬਰ : 5994 ETT ਅਧਿਆਪਕਾਂ ਦੀ ਭਰਤੀ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਲਗਾਈ ਰੋਕ


ਚੰਡੀਗੜ੍ਹ, 20 ਅਕਤੂਬਰ :

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ 5994 ਈ ਟੀ ਟੀ ਅਧਿਆਪਕਾਂ ਦੀ ਭਰਤੀ ’ਤੇ ਰੋਕ ਲਗਾ ਦਿੱਤੀ ਹੈ। ਇਸ ਮਾਮਲੇ ਵਿਚ ਪਰਵਿੰਦਰ ਸਿੰਘ ਤੇ ਹੋਰ ਪਟੀਸ਼ਨਰਾਂ ਨੇ ਐਡਵੋਕੇਟ ਵਿਕਾਸ ਚਤਰਥ ਰਾਹੀਂ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ 12 ਅਕਤੂਬਰ 2022 ਨੂੰ ਈ ਟੀ ਟੀ ਦੀਆਂ 5994 ਪੋਸਟਾਂ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ।

ਪਟੀਸ਼ਨਰਾਂ ਨੇ ਦੋਸ਼  ਲਗਾਇਆ  ਕਿ ਇਸ਼ਤਿਹਾਰ ਵਿਚ ਯੋਗਤਾ  ਦੇ ਮਾਪਦੰਡ ਪੂਰੇ ਕੀਤੇ ਅਤੇ 28 ਅਕਤੂਬਰ 2022 ਨੂੰ ਪੰਜਾਬ ਸਰਕਾਰ ਨੇ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ ਨੂੰ ਨੋਟੀਫਾਈ ਕੀਤਾ ਸੀ। ਇਸ ਤਹਿਤ ਗਰੁੱਪ ਸੀ ਲਈ ਸਾਰੀਆਂ ਸਰਕਾਰੀ ਨੌਕਰੀਆਂ ਲਈ ਪੰਜਾਬੀ ਦੀ ਵਾਧੂ ਪ੍ਰੀਖਿਆ ਲਾਜ਼ਮੀ ਕਰ ਦਿੱਤੀ ਗਈ। ਨੋਟੀਫਿਕੇਸ਼ਨ ਜਾਰੀ ਕਰਦਿਆਂ ਰਾਖਵੇਂ ਵਰਗ ਨੂੰ ਕੋਈ ਛੋਟ ਨਹੀਂ ਦਿੱਤੀ ਗਈ। 

Advertisements
Advertisements
Advertisements

ਨੋਟੀਫਿਕੇਸ਼ਨ ਨੂੰ ਕਿਸੇ ਵੀ ਪਹਿਲਾਂ ਜਾਰੀ ਕੀਤੀ ਗਈ ਭਰਤੀ ’ਤੇ ਲਾਗੂ ਕਰਨਾ ਪੂਰੀ ਤਰ੍ਹਾਂ ਗਲਤ ਹੈ। ਅਜਿਹੀ ਸਥਿਤੀ ਵਿਚ ਇਸ ਸੋਧ ਨੂੰ ਰੱਦ ਕਰਨ ਦੇ ਹੁਕਮ ਦਿੱਤ ਜਾਣ ਤੇ ਭਰਤੀ ਪ੍ਰਕਿਰਿਆ ’ਤੇ ਰੋਕ ਲਗਾਈ ਜਾਵੇ। ਹਾਈ ਕੋਰਟ ਨੇ ਇਸ ’ਤੇ ਰੋਕ ਲਗਾ ਦਿੱਤੀ ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply