#PATHANKOT : ਬਲਾਕ ਪੱਧਰੀ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮਦਾਰਪੁਰ ਦੇ ਵਿਦਿਆਰਥੀਆਂ ਨੇ ਕੀਤੇ 13 ਮੈਡਲ ਹਾਸਿਲ

ਬਲਾਕ ਪੱਧਰੀ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮਦਾਰਪੁਰ ਦੇ ਵਿਦਿਆਰਥੀਆਂ ਨੇ ਕੀਤੇ 13 ਮੈਡਲ ਹਾਸਿਲ

ਸਕੂਲ ਦਾ ਨਾਂ ਚਮਕਾਉਣ ਵਾਲੇ ਵਿਦਿਆਰਥੀ ਐਸ.ਐਮ.ਸੀ ਕਮੇਟੀ ਅਤੇ ਸਟਾਫ਼ ਵੱਲੋਂ ਸਨਮਾਨਿਤਖੇਡਾਂ ਮਨੁੱਖ ਨੂੰ ਤੰਦਰੁਸਤ ਰੱਖਣ ਵਿੱਚ ਮਦਦਗਾਰ ਹੁੰਦੀਆਂ ਹਨ – ਬਲਕਾਰ ਅੱਤਰੀ

ਅਬਦੁਲ, ਖੁਸ਼ੀ, ਮੀਰਾ, ਲੀਜਾ, ਸੁਦਿਕਸਾ ਅਤੇ ਹਨੀ ਨੇ ਵੱਖ ਵੱਖ ਖੇਡਾਂ ਵਿੱਚ ਮੈਡਲ ਪ੍ਰਾਪਤ ਕਰ ਕੀਤਾ ਸਕੂਲ ਦਾ ਨਾਂ ਰੌਸ਼ਨ

Advertisements

ਪਠਾਨਕੋਟ, 22 ਅਕਤੂਬਰ (ਰਾਜਿੰਦਰ ਰਾਜਾਨ ਬਿਊਰੋ ) ਖੇਡਾਂ ਸਾਡੇ ਸਰੀਰ ਨੂੰ ਤੰਦਰੁਸਤ ਅਤੇ ਸੁਡੋਲ ਰੱਖਣ ਵਿੱਚ ਵੀ ਮਦਦ ਕਰ ਦੀਆਂ ਹਨ। ਅਰੋਗ ਸਰੀਰ ਵਿੱਚ ਅਰੋਗ ਮਨ ਹੀ ਨਿਵਾਸ ਕਰਦਾ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਾਰੀ ਪ੍ਰਾਇਮਰੀ ਸਕੂਲ ਮਦਾਰਪੁਰ ਵਿਖੇ ਸਕੂਲ ਮੁਖੀ ਬਲਕਾਰ ਅੱਤਰੀ ਵੱਲੋਂ ਬਲਾਕ ਪੱਧਰੀ ਖੇਡਾਂ ਵਿੱਚ ਸਕੂਲ ਦਾ ਨਾਂ ਚਮਕਾਉਣ ਵਾਲੇ ਵਿਦਿਆਰਥੀਆਂ ਦੇ ਸਨਮਾਨ ਵਿੱਚ ਰੱਖੇ ਸਮਰੋਹ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਕਿਸੇ ਨਾ ਕਿਸੇ ਖੇਡ ਵਿੱਚ ਜ਼ਰੂਰ ਭਾਗ ਲੈਣਾ ਚਾਹੀਦਾ ਹੈ।
ਸਰਕਾਰੀ ਪ੍ਰਾਇਮਰੀ ਸਕੂਲ ਮਦਾਰਪੁਰ ਵਿਖੇ ਬਲਾਕ ਪੱਧਰੀ ਖੇਡਾਂ ਵਿੱਚ ਸਕੂਲ ਦਾ ਨਾਂ ਚਮਕਾਉਣ ਵਾਲੇ ਵਿਦਿਆਰਥੀਆਂ ਨੂੰ ਐਸ.ਐਮ.ਸੀ ਕਮੇਟੀ ਅਤੇ ਸਕੂਲ ਸਟਾਫ਼ ਵੱਲੋਂ ਸਕੂਲ ਮੁਖੀ ਬਲਕਾਰ ਅੱਤਰੀ ਅਤੇ ਚੇਅਰਮੈਨ ਪੂਜਾ ਦੇਵੀ ਦੀ ਅਗਵਾਈ ਹੇਠ ਇੱਕ ਸਾਦਾ ਸਮਰੋਹ ਦਾ ਆਯੋਜਨ ਕਰ ਸਨਮਾਨ ਚਿੰਨ੍ਹ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।

Advertisements

ਇਸ ਮੌਕੇ ਮਾਸਟਰ ਰਾਜੇਸ਼ ਕੁਮਾਰ ਵਲੋਂ ਆਏ ਹੋਏ ਮਹਿਮਾਨਾਂ ਅਤੇ ਪਤਵੰਤੇ ਸੱਜਣਾ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਕੂਲ ਮੁਖੀ ਬਲਕਾਰ ਅੱਤਰੀ ਨੇ ਦੱਸਿਆ ਕਿ ਪੰਜਵੀਂ ਜਮਾਤ ਦੇ ਅਬਦੁਲ ਨੇ ਗੋਲਾ ਸੁੱਟਣ ਵਿੱਚ ਬਲਾਕ ਵਿੱਚੋਂ ਪਹਿਲਾਂ, 30 ਕਿਲੋਗ੍ਰਾਮ ਵਰਗ ਦੇ ਕੁਸ਼ਤੀ ਮੁਕਾਬਲੇ ਵਿੱਚ ਪਹਿਲਾ, 400 ਮੀਟਰ ਦੌੜ ਵਿੱਚ ਪਹਿਲਾ, 200 ਮੀਟਰ ਦੌੜ ਵਿੱਚ ਪਹਿਲਾ, ਲੰਬੀ ਛਾਲ ਵਿੱਚ ਦੂਜਾ ਸਥਾਨ ਹਾਸਲ ਕਰਨ ਦੇ ਨਾਲ ਨਾਲ ਕਬੱਡੀ ਦੀ ਟੀਮ ਵਿੱਚ ਜਗ੍ਹਾ ਬਣਾਈ ਹੈ, ਇਸੇ ਤਰ੍ਹਾਂ ਪੰਜਵੀਂ ਜਮਾਤ ਦੀ ਖੁਸ਼ੀ ਨੇ ਕੁੜੀਆਂ ਦੀ 200 ਮੀਟਰ ਦੌੜ ਵਿੱਚ ਪਹਿਲਾਂ, 400 ਮੀਟਰ ਦੌੜ ਵਿੱਚ ਪਹਿਲਾ, ਲੰਬੀ ਛਾਲ ਵਿੱਚ ਤੀਜਾ ਸਥਾਨ ਪ੍ਰਾਪਤ ਕਰਨ ਦੇ ਨਾਲ ਨਾਲ ਬਲਾਕ ਪੱਧਰੀ ਖੋ-ਖੋ ਟੀਮ ਵਿੱਚ ਜਗ੍ਹਾ ਬਣਾਈ ਹੈ। ਪੰਜਵੀਂ ਜਮਾਤ ਦੀ ਮੀਰਾ ਨੇ 100 ਮੀਟਰ ਦੌੜ ਵਿੱਚ ਤੀਜਾ ਸਥਾਨ ਹਾਸਲ ਕੀਤਾ ਹੈ। ਪੰਜਵੀਂ ਜਮਾਤ ਦੀ ਲੀਜਾ ਨੇ ਕੱਬਡੀ ਵਿੱਚ ਮੈਡਲ, ਪੰਜਵੀਂ ਜਮਾਤ ਦੇ ਹਨੀ ਨੇ ਵੀ ਕੱਬਡੀ ਵਿੱਚ ਮੈਡਲ ਪ੍ਰਾਪਤ ਕੀਤਾ ਹੈ, ਜਦਕਿ ਪੰਜਵੀਂ ਜਮਾਤ ਦੀ ਸੁਦਿਕਸਾ ਨੇ ਖੋ-ਖੋ ਵਿੱਚ ਮੈਡਲ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।

Advertisements

ਵਿਦਿਆਰਥੀਆਂ ਦੇ ਵਧੀਆ ਪ੍ਰਦਰਸ਼ਨ ਨੂੰ ਦੇਖਦੇ ਹੋਏ ਐਸਐਮਸੀ ਕਮੇਟੀ ਅਤੇ ਸਕੂਲ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਤੇ ਰਜਨੀ ਦੇਵੀ, ਵੀਰ ਸਿੰਘ, ਕਮਲੇਸ਼ ਦੇਵੀ, ਹੇਮਾ, ਪਰਮਜੀਤ, ਰਿੰਪੀ, ਹੇਮਾ, ਜੀਵਨ ਜੋਤੀ ਆਦਿ ਹਾਜ਼ਰ ਸਨ।

 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply