ਵੱਡੀ ਖ਼ਬਰ : ਵਿਧਾਇਕ ਵਲੋਂ SSP ਨੂੰ ਲਿਖਤੀ ਸ਼ਿਕਾਇਤ ਦੇ ਕੇ DC ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ

ਬਠਿੰਡਾ  :  ਬਠਿੰਡਾ ਦੇਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਡਿਪਟੀ ਕਮਿਸ਼ਨਰ ਨਾਲ ਵਾਵਰੋਲਾ ਹੁਣ ਥਾਣੇ ਤੱਕ ਪਹੁੰਚ ਗਿਆ ਹੈ। ਵਿਧਾਇਕ ਅਮਿਤ ਰਤਨ ਕੋਟਫੱਤਾ ਨੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਖਿਲਾਫ਼ ਐਸਐਸਪੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਡੀਸੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਵਿਧਾਇਕ ਦਾ ਦੋਸ਼ ਹੈ ਕਿ ਡੀਸੀ ਸ਼ੌਕਤ ਅਹਿਮਦ ਨੇ ਇੱਕ ਪ੍ਰੋਗਰਾਮ ਵਿੱਚ ਉਨ੍ਹਾਂ ਦਾ ਅਪਮਾਨ ਕੀਤਾ।

ਜਾਣਕਾਰੀ ਅਨੁਸਾਰ  ਬਠਿੰਡਾ ਦੇ ਖੇਤੀਬਾੜੀ ਦਫ਼ਤਰ ਵਿੱਚ ਕਿਸਾਨ ਮੇਲਾ ਲਗਾਇਆ ਗਿਆ ਸੀ। ਇਸ ਸਰਕਾਰੀ ਸਮਾਗਮ ਦੌਰਾਨ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਸੱਦਾ ਪੱਤਰ ਨਹੀਂ ਭੇਜਿਆ ਗਿਆ ਜਿਸ ਤੋਂ ਵਿਧਾਇਕ ਡੀਸੀ ਨਾਲ ਖ਼ਾਰ ਖਾ ਰਹੇ ਸਨ। ਜਿਸ ਨੂੰ ਲੈ ਕੇ ਵਿਧਾਇਕ ਨੇ ਕਿਹਾ ਕਿ ਪ੍ਰੋਗਰਾਮ ‘ਚ ਨਾਲ ਬੁਲਾ ਕੇ ਮੇਰਾ ਅਪਮਾਨ ਕੀਤਾ ਗਿਆ। 


ਵਿਧਾਇਕ ਕੋਟਫੱਤਾ ਨੇ ਕਿਹਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਨੁਸੂਚਿਤ ਜਾਤੀ ਦੇ ਲੋਕਾਂ ਦਾ ਅਪਮਾਨ ਡੀਸੀ ਬਠਿੰਡਾ ਸ਼ੌਕਤ ਅਹਿਮਦ ਦੀ ਸ਼ਹਿ ‘ਤੇ ਹੋਇਆ ਹੈ। ਉਨ੍ਹਾਂ ਕਿਹਾ ਉਹ ਇਲਾਕੇ ਦੀ ਬਿਹਤਰੀ ਲਈ ਕੰਮ ਕਰ ਰਿਹਾ ਹਾਂ। ਪਰ ਕੁਝ ਦਿਨਾਂ ਤੋਂ ਦਲਿਤ ਵਰਗ ਦੇ ਲੋਕਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਸੀ। ਇਸ ਬਾਰੇ ਵਿਧਾਇਕ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ। ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਐਸਸੀ ਭਾਈਚਾਰੇ ਨਾਲ ਵਿਤਕਰਾ ਕਰ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੇ ਮਾਣ-ਸਨਮਾਨ ਨੂੰ ਠੇਸ ਪੁੱਜੀ ਹੈ।

Advertisements

 ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਨੇ ਕਿਹਾ ਕਿ ਮੈਂ ਅਜਿਹਾ ਕੁਝ ਨਹੀਂ ਕੀਤਾ, ਪੁਲਿਸ ਜਾਂਚ ਕਰ ਰਹੀ ਹੈ, ਮੈਂ ਜੋ ਵੀ ਕੀਤਾ, ਉਹ ਕਾਨੂੰਨ ਅਨੁਸਾਰ ਹੀ ਕੀਤਾ। ਮੈਨੂੰ ਵਿਧਾਇਕ ਦੇ ਦੋਸ਼ਾਂ ਨਾਲ ਕੋਈ ਫਰਕ ਨਹੀਂ ਪੈਂਦਾ , ਕਿਉਂਕਿ ਉਨ੍ਹਾਂ ਖਿਲਾਫ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਹੈ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਨੇ ਹਦਾਇਤ ਕੀਤੀ ਹੈ ਕਿ ਕਿਸੇ ਵੀ ਆਗੂ ਜਾਂ ਵਿਧਾਇਕ ਨੂੰ ਸਰਕਾਰੀ ਪ੍ਰੋਗਰਾਮ ਵਿੱਚ ਨਹੀਂ ਸੱਦਿਆ ਜਾਵੇਗਾ।

Advertisements
 
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply