SGPC LATEST : ਸ਼੍ਰੋਮਣੀ ਕਮੇਟੀ ਦੀ ਵੋਟਰ ਸੂਚੀ ਵਿੱਚ ਨਾਮ ਦਰਜ ਜਾਂ ਸੋਧ ਕਰਵਾਉਣ ਲਈ ਬਿਨੈਕਾਰ ਨਗਰ ਨਿਗਮ ਚ ਕਰਵਾ ਸਕਦੇ ਹਨ ਫਾਰਮ ਜਮ੍ਹਾਂ

ਸ਼੍ਰੋਮਣੀ ਕਮੇਟੀ ਦੀ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ ਯੋਗ ਬਿਨੈਕਾਰ ਨਗਰ ਨਿਗਮ ਦੇ ਕਮਰਾ ਨੰਬਰ 1 ਵਿੱਚ ਫਾਰਮ ਜਮ੍ਹਾਂ ਕਰਵਾ ਸਕਦੇ ਹਨ।
ਹੁਸ਼ਿਆਰਪੁਰ, 27 ਅਕਤੂਬਰ:
ਨਿਗਮ ਇੰਜਨੀਅਰ-ਕਮ-ਨੋਡਲ ਅਫ਼ਸਰ (ਸ਼੍ਰੋਮਣੀ ਕਮੇਟੀ) ਨਗਰ ਨਿਗਮ ਕੁਲਦੀਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਸੂਚੀਆਂ ਤਿਆਰ ਕਰਨ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਯੋਗ ਬਿਨੈਕਾਰਾਂ ਤੋਂ ਫਾਰਮ ਪ੍ਰਾਪਤ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਨਗਰ ਨਿਗਮ ਹੁਸ਼ਿਆਰਪੁਰ ਦੇ ਕਮਰਾ ਨੰਬਰ 1 ਵਿੱਚ ਸੈੱਲ ਬਣਾ ਕੇ ਕੁਝ ਫਾਰਮ ਉਪਲਬਧ ਕਰਵਾਏ ਗਏ ਹਨ ਅਤੇ ਫਾਰਮ ਇਕੱਤਰ ਕਰਨ ਲਈ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕੋਈ ਵੀ ਯੋਗ ਬਿਨੈਕਾਰ ਇਸ ਸੈੱਲ ਤੋਂ ਫਾਰਮ ਪ੍ਰਾਪਤ ਕਰਕੇ ਆਪਣੀ ਵੋਟ ਬਣਾਉਣ ਅਤੇ ਵੋਟ ਦੀ ਸੋਧ ਕਰਵਾਉਣ ਲਈ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਫ਼ਤਰ ਦੇ ਕੰਮ-ਕਾਜ ਦੇ ਸਮੇਂ ਦੌਰਾਨ ਆਪਣੀ ਅਰਜ਼ੀ ਦਸਤਾਵੇਜ਼ਾਂ ਸਮੇਤ ਨਗਰ ਨਿਗਮ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦਾ ਹੈ।

News
News
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply