ਵੱਡੀ ਖ਼ਬਰ : ਭਾਜਪਾ ਸਰਕਾਰ ਆਉਣ `ਤੇ ਗੁਰਦੁਆਰਾ ਸਾਹਿਬਾਨ ਨੂੰ ‘ਉਖਾੜਨ’ ਵਾਲੇ ਬਿਆਨ ਤੇ SGPC ਪ੍ਰਧਾਨ ਵਲੋਂ ਸਖ਼ਤ ਨੋਟਿਸ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ ਦੀ ਰੈਲੀ ਸਮੇਂ ਸਰਕਾਰ ਆਉਣ `ਤੇ ਗੁਰਦੁਆਰਾ ਸਾਹਿਬਾਨ ਨੂੰ ‘ਉਖਾੜਨ’ ਬਾਰੇ ਦਿੱਤੇ ਬਿਆਨ ਦਾ ਸਖਤ ਨੋਟਿਸ ਲੈਂਦਿਆਂ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

 ਉਨ੍ਹਾਂ ਕਿਹਾ ਕਿ ਗੁਰੂ ਘਰਾਂ ਨੇ ਹਮੇਸ਼ਾ ਹੀ ਦੁਖੀਆਂ ਅਤੇ ਲੋੜਵੰਦਾਂ ਦੀ ਮੱਦਦ ਕੀਤੀ ਹੈ। ਜਦੋਂ ਵੀ ਦੇਸ਼ ਵਿਦੇਸ਼ ਵਿਚ ਕੋਈ ਬਿਪਤਾ ਸਾਹਮਣੇ ਆਉਂਦੀ ਹੈ ਤਾਂ ਗੁਰਦੁਆਰਾ ਸਾਹਿਬਾਨ ਤੇ ਸਿੱਖ ਸੰਸਥਾਵਾਂ ਨੇ ਹਮੇਸ਼ਾ ਮੋਹਰੀ ਹੋ ਕੇ ਮਾਨਵਤਾ ਦੀ ਬਿਨਾਂ ਕਿਸੇ ਵਿਤਕਰੇ ਤੋਂ ਨਿਸ਼ਕਾਮ ਸੇਵਾ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਰੈਲੀ ਦੌਰਾਨ ਗੁਰਦੁਆਰਾ ਸਾਹਿਬਾਨ ਬਾਰੇ ਨਫ਼ਰਤੀ ਬਿਆਨ ਭਾਜਪਾ ਆਗੂਆਂ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਸੋਚ ਨੂੰ ਢਾਹ ਲਾਉਣ ਦੀ ਸਾਜ਼ਿਸ਼ ਹੈ, ਜੋ ਪੁਰਾਤਨ ਸਮੇਂ ਵੀ ਚਲਦੀ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਫਿਰ ਤੋਂ ਇਹ ਪ੍ਰਵਿਰਤੀ ਦੇਸ਼ ਅੰਦਰ ਜਾਣਬੁਝ ਕੇ ਪੈਦਾ ਕੀਤੀ ਜਾ ਰਹੀ ਹੈ, ਅੱਜ ਉਸੇ ਸੋਚ ਵੱਲ ਭਾਜਪਾ ਆਗੂ ਮੁੜ ਵੱਧ ਰਹੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਦਰਵਾਜ਼ੇ ਹਮੇਸ਼ਾ ਹੀ ਸਭਨਾ ਲਈ ਖੁੱਲ੍ਹੇ ਹਨ ਅਤੇ ਭਾਜਪਾ ਆਗੂਆਂ ਦੀ ਅਜਿਹੀ ਛੋਟੀ ਸੋਚ ਵਾਲੀ ਸਾਜ਼ਿਸ਼ ਕਦੇ ਵੀ ਕਾਮਯਾਬ ਨਹੀਂ ਹੋ ਸਕਦੀ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply