#NEWS_PUNJAB : ਪਤੀ ਤੇ ਅਧਿਆਪਿਕਾ ਪਤਨੀ ਦੀ ਮੌਤ, ਸੱਸ ਤੇ ਸਾਲੀ ਨੂੰ ਦੱਸਿਆ ਮੌਤ ਦਾ ਜ਼ਿੰਮੇਵਾਰ

ਅੰਮ੍ਰਿਤਸਰ  : ਛੇਹਰਟਾ ਥਾਣੇ ਅਧੀਨਕਰਤਾਰ ਨਗਰ ਇਲਾਕੇ ਵਿੱਚ ਇੱਕ ਘਰ ਵਿੱਚ ਭੇਤਭਰੇ ਹਾਲਾਤ ਵਿੱਚ ਇੱਕ ਔਰਤ ਤੇ ਮਰਦ ਦੀ ਮੌਤ ਹੋ ਗਈ। ਪੁਲਿਸ ਦੇ ਮੁਤਾਬਕ ਦੋਵਾਂ ਵੱਲੋਂ ਆਤਮ ਹੱਤਿਆ ਕੀਤੀ ਗਈ ਹੈ ਪਰ ਦੋਹਾਂ ਦੇ ਸਰੀਰ ‘ਤੇ ਗੰਭੀਰ ਸੱਟਾਂ ਦੇ ਨਿਸ਼ਾਨ ਹਨ। ਮ੍ਰਿਤਕ ਲੜਕੇ ਮਨੀਸ਼ ਦਾ ਮ੍ਰਿਤਕਾ ਆਰਤੀ ਨਾਲ ਦੂਸਰਾ ਵਿਆਹ ਹੋਇਆ ਸੀ। ਮ੍ਰਿਤਕ ਮਨੀਸ਼ ਦੇ ਭਰਾ ਮੁਤਾਬਕ ਦੋਹਾਂ ਵਿੱਚ ਝਗੜਾ ਹੁੰਦਾ ਰਹਿੰਦਾ ਸੀ।

ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਕੋਲੋਂ ਇੱਕ ਸੁਸਾਈਡ ਨੋਟ ਬਰਾਮਦ ਹੋਇਆ ਹੈ। ਸੁਸਾਈਡ ਨੋਟ ਉੱਪਰ ਆਪਣੀ ਮੌਤ ਲਈ ਕਿਸੇ ਅਨੂ ਬਾਲਾ ਨੂੰ ਜ਼ਿੰਮੇਵਾਰ ਲਿਖਿਆ ਗਿਆ ਹੈ। ਅਨੂ ਬਾਲਾ ਨੇ ਕਿਹਾ ਹੈ ਕਿ ਮੇਰਾ ਇਸ ਨਾਲ ਕੋਈ ਵੀ ਲੈਣਾ-ਦੇਣਾ ਨਹੀਂ। ਉਸ ਨੇ ਕਿਹਾ ਮੇਰੀ ਭੈਣ ਨੇ ਆਤਮ ਹੱਤਿਆ ਨਹੀਂ ਕੀਤੀ ਸਗੋਂ ਉਸ ਦਾ ਕਤਲ ਕੀਤਾ ਗਿਆ ਹੈ। 

ਜਾਣਕਾਰੀ ਮੁਤਾਬਕ  ਦੋਵਾਂ ਦੀ ਉਮਰ 42 ਤੋਂ 45 ਸਾਲ ਦੇ ਵਿੱਚ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਆਰਤੀ ਸਰਕਾਰੀ ਸਕੂਲ ਵਿੱਚ ਟੀਚਰ ਸੀ ਤੇ ਮ੍ਰਿਤਕ ਮਨੀਸ਼ ਟੈਕਸੀ ਚਾਲਕ ਤੇ ਨਾਲ਼ ਆਨਲਾਈਨ ਕੰਮ ਕਰਦਾ ਸੀ। 

Advertisements

ਫਿਲਹਾਲ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। ਜਿਹੜਾ ਸੁਸਾਇਡ ਨੋਟ ਬਰਾਮਦ ਹੋਇਆ ਹੈ, ਉਸ ਵਿੱਚ ਮ੍ਰਿਤਕਾ ਆਰਤੀ ਦੀ ਭੈਣ ਅਨੁਬਾਲਾ ਤੇ ਉਸ ਦੀ ਮਾਂ ਉਰਮਿਲਾ ਦੇਵੀ ਦਾ ਨਾਮ ਲਿਖਿਆ ਹੋਇਆ ਹੈ। ਪੁਲਿਸ ਅਧਿਕਾਰੀਆਂ ਨੇ ਜਾਂਚ ਸ਼ੁਰੂ ਕੀਤੀ ਹੈ। ਉੱਥੇ ਹੀ ਮ੍ਰਿਤਕ ਮਨੀਸ਼ ਦੇ ਭਰਾ ਨੇ ਦੱਸਿਆ ਕਿ ਦੋਵਾਂ ਦਾ ਆਪਸ ਵਿੱਚ ਝਗੜਾ ਹੁੰਦਾ ਰਹਿੰਦਾ ਸੀ।

Advertisements

ਉੱਥੇ ਹੀ ਮੌਕੇ ਤੇ ਪੁੱਜੇ ਪੁਲਿਸ ਅਧਿਕਾਰੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਕਿ ਕਰਤਾਰ ਨਗਰ ਇਲਾਕੇ ਵਿੱਚ ਮੀਆਂ ਬੀਬੀ ਦੀ ਮੌਤ ਹੋ ਗਈ ਹੈ। ਅਸੀਂ ਮੌਕੇ ਤੇ ਪੁੱਜੇ ਹਾਂ ਤੇ ਜਾਂਚ ਕੀਤੀ ਜਾ ਰਹੀ ਹੈ। ਇੱਕ ਸੁਸਾਈਡ ਨੋਟ ਮਿਲਿਆ ਹੈ ਜਿਸ ਵਿੱਚ ਮ੍ਰਿਤਕਾ ਦੀ ਭੈਣ ਤੇ ਉਸ ਦੀ ਮਾਤਾ ਨਾਲ ਲਿਖਿਆ ਹੋਇਆ ਹੈ। ਦੋਵਾਂ ਨੂੰ ਅਸੀਂ ਕਬਜ਼ੇ ਵਿੱਚ ਲੈ ਲਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਜੋ ਵੀ ਪੋਸਟਮਾਰਟਮ ਦੀ ਰਿਪੋਰਟ ਆਏਗੀ, ਉਸ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply