ਸੂਬੇ ਨੂੰ ਤੰਦਰੁਸਤ ਬਣਾਉਣ ਲਈ ਪੰਜਾਬ ਸਰਕਾਰ ਗੰਭੀਰ : ਕੈਬਨਿਟ ਮੰਤਰੀ ਅਰੋੜਾ

ਪੁਲਿਸ ਲਾਈਨ ‘ਚ ਕੀਤਾ ਆਊਟਡੋਰ ਜਿੰਮ ਦਾ ਉਦਘਾਟਨ
ਹੁਸ਼ਿਆਰਪੁਰ, (Ajay , Sukhwinder) : ਉਦਯੋਗ ਤੇ ਵਣਜ ਮੰਤਰੀ ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸੂਬੇ ਨੂੰ ਸਿਹਤਮੰਦ ਅਤੇ ਤੰਦਰੁਸਤ ਬਣਾਉਣ ਲਈ ਪੰਜਾਬ ਸਰਕਾਰ ਗੰਭੀਰ ਹੈ ਅਤੇ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਲਈ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ•ਾਂ ਕਿਹਾ ਕਿ ਇਸੇ ਲੜੀ ਤਹਿਤ ਸ਼ਹਿਰ ਵਿੱਚ ਆਊਟਡੋਰ ਜਿੰਮ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ, ਤਾਂ ਜੋ ਜਨਤਾ ਨੂੰ ਵੱਖਰਾ ਸਮਾਂ ਕੱਢ ਕੇ ਅਤੇ ਪੈਸੇ ਖਰਚ ਕੇ ਜਿੰਮ ਜਾਣ ਦੀ ਜ਼ਰੂਰਤ ਨਾ ਪਵੇ, ਬਲਕਿ ਉਹ ਆਪਣੇ ਆਸ-ਪਾਸ ਹੀ ਲੱਗੇ ਆਊਟਡੋਰ ਜਿੰਮ ਵਿੱਚ ਜਾ ਕੇ ਕਸਰਤ ਕਰ ਸਕਣ। ਉਹ ਪੁਲਿਸ ਪਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਆਊਟਡੋਰ ਜਿੰਮ ਦਾ ਉਦਘਾਟਨ ਕਰ ਰਹੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

ਕੈਬਨਿਟ ਮੰਤਰੀ ਸ਼੍ਰੀ ਸ਼ੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ਼ਹਿਰ ਵਿੱਚ ਲਗਾਏ ਜਾ ਰਹੇ ਇਨ•ਾਂ ਆਊਟਡੋਰ ਜਿੰਮਾ ਦਾ ਬੱਚੇ, ਨੌਜਵਾਨ, ਮਹਿਲਾਵਾਂ ਅਤੇ ਬਜ਼ੁਰਗ ਲਾਭ ਉਠਾ ਸਕਦੇ ਹਨ। ਜਿੰਮ ਤਹਿਤ ਪੂਰੇ ਸਰੀਰ ਦੀ ਕਸਰਤ ਲਈ ਵਿਸ਼ੇਸ਼ ਤੌਰ ‘ਤੇ 9 ਤਰ•ਾਂ ਦੀਆਂ ਮਸ਼ੀਨਾਂ ਲਗਾਈਆਂ ਗਈਆਂ ਹਨ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੀ ਸਿਹਤ ਪ੍ਰਤੀ ਗੰਭੀਰ ਹੋਣਾ ਚਾਹੀਦਾ ਹੈ ਅਤੇ ਸਰੀਰਕ ਫਿਟਨੈਸ ਲਈ ਵੱਧ ਤੋਂ ਵੱਧ ਕਸਰਤ ਕਰਨੀ ਚਾਹੀਦੀ ਹੈ। ਉਨ•ਾਂ ਕਿਹਾ ਕਿ ਇਸ ਗਰਾਊਂਡ ਵਿੱਚ ਆਊਟਡੋਰ ਜਿੰਮ ਦੀ ਬਹੁਤ ਜ਼ਰੂਰਤ ਸੀ, ਕਿਉਂਕਿ ਇਥੇ ਸੈਂਕੜਾਂ ਪੁਲਿਸ ਕਰਮਚਾਰੀਆਂ ਦੇ ਪਰਿਵਾਰ ਰਹਿੰਦੇ ਹਨ ਅਤੇ ਇਹ ਜਿੰਮ ਲੱਗਣ ਨਾਲ ਉਨ•ਾਂ ਨੂੰ ਕਾਫੀ ਫਾਇਦਾ ਪਹੁੰਚੇਗਾ।


ਸ਼੍ਰੀ ਅਰੋੜਾ ਨੇ ਕਿਹਾ ਕਿ ਹਲਕੇ ਦੇ ਵਿਕਾਸ ਲਈ ਉਹ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ, ਇਹੀ ਕਾਰਨ ਹੈ ਕਿ ਬੀਤੇ ਦਿਨੀਂ ਉਨ•ਾਂ ਵੱਖ-ਵੱਖ ਕੰਮਾਂ ਲਈ 98 ਲੱਖ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ। ਉਨ•ਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਉਹ ਕੋਈ ਕਮੀ ਨਹੀਂ ਛੱਡਣਗੇ। ਉਨ•ਾਂ ਕਿਹਾ ਕਿ ਸ਼ਹਿਰ ਵਿੱਚ ਜਿਥੇ ਜਨਤਾ ਦੀ ਸੁਵਿਧਾ ਲਈ 14 ਸਥਾਨਾਂ ‘ਤੇ ਆਧੁਨਿਕ ਬੱਸ ਸ਼ੈਲਟਰ ਲਗਾਏ ਜਾ ਰਹੇ ਹਨ, ਉਥੇ ਜਲਦ ਹੀ ਸੁਰੱਖਿਆ ਦੀ ਨਜ਼ਰ ਤੋਂ ਸਾਰੇ ਸ਼ਹਿਰ ਵਿੱਚ ਸੀ.ਸੀ.ਟੀ.ਵੀ. ਕੈਮਰੇ ਵੀ ਜਲਦ ਲਗਾ ਦਿੱਤੇ ਜਾਣਗੇ। ਉਨ•ਾਂ ਕਿਹਾ ਕਿ ਇਹ ਕੈਮਰੇ ਲੱਗਣ ਨਾਲ ਅਪਰਾਧਕ ਗਤੀਵਿਧੀਆਂ ਨੂੰ ਠੱਲ• ਪਾਈ ਜਾ ਸਕੇਗੀ। ਉਨ•ਾਂ ਕਿਹਾ ਕਿ ਹੁਸ਼ਿਆਰਪੁਰ ਦੇ ਸਰਵਪੱਖੀ ਵਿਕਾਸ ਲਈ ਉਨ•ਾਂ ਵਲੋਂ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ।

Advertisements

ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਆਊਟਡੋਰ ਜਿੰਮਾ ਨਾਲ ਸ਼ਹਿਰ ਵਾਸੀਆਂ ਨੂੰ ਕਾਫੀ ਫਾਇਦਾ ਮਿਲੇਗਾ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਹਰੇਕ ਉਮਰ ਵਰਗ ਦਾ ਵਿਅਕਤੀ ਅਤੇ ਮਹਿਲਾਵਾਂ ਸਰੀਰਕ ਫਿਟਨੈਸ ਲਈ ਵੱਧ ਤੋਂ ਵੱਧ ਆਊਟਡੋਰ ਜਿੰਮ ਦਾ ਲਾਹਾ ਲੈਣ। ਉਨ•ਾਂ ਕਿਹਾ ਕਿ ਕੈਬਨਿਟ ਮੰਤਰੀ ਸ਼੍ਰੀ ਸੁੰਦਰ ਸ਼ਾਮ ਅਰੋੜਾ ਦੀ ਪਹਿਲ ਕਦਮੀ ਸਦਕਾ ਸ਼ਹਿਰ ਦੀਆਂ ਪ੍ਰਮੁੱਖ ਪਾਰਕਾਂ ਵਿੱਚ 12 ਆਊਟਡੋਰ ਜਿੰਮ ਲਗਾਏ ਜਾ ਰਹੇ ਹਨ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਤੰਦਰੁਸਤ ਬਣਾਉਣ ਲਈ ਗੰਭੀਰ ਹੈ ਅਤੇ ਇਸੇ ਗੰਭੀਰਤਾ ਸਦਕਾ ਸਰਕਾਰ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਐਸ.ਪੀ. ਸ਼੍ਰੀ ਧਰਮਵੀਰ ਸਿੰਘ, ਡੀ.ਐਸ.ਪੀ. ਸ਼੍ਰੀ ਦਲਜੀਤ ਸਿੰਘ ਖੱਖ, ਡੀ.ਐਸ.ਪੀ. ਸ਼੍ਰੀ ਜਗਦੀਸ਼ ਰਾਜ, ਸ਼ਹਿਰੀ ਕਾਂਗਰਸ ਪ੍ਰਧਾਨ ਐਡਵੋਕੇਟ ਸ਼੍ਰੀ ਰਾਕੇਸ਼ ਮਰਵਾਹਾ, ਦਿਹਾਤੀ ਪ੍ਰਧਾਨ ਕੈਪਟਨ ਕਰਮ ਚੰਦ, ਕੌਂਸਲਰ ਸ਼੍ਰੀ ਪ੍ਰਦੀਪ ਕੁਮਾਰ ਬਿੱਟੂ, ਸ਼੍ਰੀ ਮਨਮੋਹਨ ਸਿੰਘ ਕਪੂਰ, ਸ਼੍ਰੀ ਸ਼ਾਦੀ ਲਾਲ, ਸ਼੍ਰੀ ਅਨਿਲ ਕੁਮਾਰ ਸੋਨੂੰ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply