#CIVIL_SURGEON_HOSHIARPUR : ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ 01 ਤੋਂ 19 ਸਾਲ ਤੱਕ ਦੇ 3 ਲੱਖ 29 ਹਜ਼ਾਰ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਐਲਬੈਂਡਾਜੋਲ ਗੋਲੀ ਖਿਲਾਈ ਜਾਵੇਗੀ : ਡਾ. ਡਮਾਣਾ

ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ 5 ਫਰਵਰੀ ਨੂੰ ਸਾਰੇ ਸਕੂਲਾਂ ਵਿੱਚ ਮਨਾਇਆ ਜਾਵੇਗਾ: ਸਿਵਲ ਸਰਜਨ ਡਾ ਡਮਾਣਾ

ਹੁਸ਼ਿਆਰਪੁਰ  (CDT NEWS )  ਸਿਹਤ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਮਿਤੀ 5 ਫਰਵਰੀ ਨੂੰ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਜਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਮਨਾਇਆ ਜਾ ਰਿਹਾ ਹੈ। ਸ਼ਹਿਰ ਹੁਸ਼ਿਆਰਪੁਰ ਵਿੱਚ ਇਸ ਦਿਵਸ ਦੇ ਪ੍ਰਚਾਰ ਅਤੇ ਜਾਗਰੂਕਤਾ ਲਈ ਰਿਕਸ਼ਾ ਰੈਲੀ ਨੂੰ ਸਿਵਲ ਸਰਜਨ ਹੁਸ਼ਿਆਰਪੁਰ ਡਾ ਬਲਵਿੰਦਰ ਕੁਮਾਰ ਡਮਾਣਾ ਜੀ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਮਾਸ ਮੀਡੀਆ ਵਿੰਗ ਤੋਂ ਡਿਪਟੀ ਮਾਸ ਮੀਡੀਆ ਅਫਸਰ ਡਾ ਤ੍ਰਿਪਤਾ ਦੇਵੀ, ਡਿਪਟੀ ਮਾਸ ਮੀਡੀਆ ਅਫਸਰ ਰਮਨਦੀਪ ਕੌਰ, ਜ਼ਿਲ੍ਹਾ  ਬੀਸੀਸੀ ਕੋਆਰਡੀਨੇਟਰ ਅਮਨਦੀਪ ਸਿੰਘ ਅਤੇ ਪ੍ਰਿ: ਤ੍ਰਿਸ਼ਲਾ ਦੇਵੀ ਹਾਜ਼ਰ ਸਨ।

                ਇਸ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਸਿਵਲ ਸਰਜਨ ਡਾ ਡਮਾਣਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋ ਮਿਤੀ 5 ਫਰਵਰੀ 2024 ਨੂੰ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮੌਕੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਵਿੱਚ ਪੜ੍ਹਦੇ 01 ਤੋਂ 19 ਸਾਲ ਤੱਕ ਦੇ ਤਿੰਨ ਲੱਖ ਉੱਨਤੀ ਹਜ਼ਾਰ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਐਲਬੈਂਡਾਜੋਲ ਗੋਲੀ ਖਿਲਾਈ ਜਾਵੇਗੀ।ਜਿਹੜੇ ਬੱਚੇ ਕਿਸੇ ਵੀ ਕਾਰਨ ਕਰਕੇ ਦਵਾਈ ਲੈਣ ਤੋ ਵਾਂਝੇ ਰਹਿ ਜਾਣਗੇ ਉਨਾਂ ਬੱਚਿਆਂ ਨੂੰ ਮਿਤੀ 12 ਫਰਵਰੀ ਦੇ ਮੋਪ-ਅਪ ਰਾਊਂਡ ਨੂੰ ਦੋਬਾਰਾ ਦਵਾਈ ਖੁਆਈ ਜਾਵੇਗੀ। ਉਨਾਂ ਕਿਹਾ ਕਿ ਇਹ ਗੋਲੀ ਬੱਚਿਆਂ ਨੂੰ ਮੀਡ-ਡੇ ਮੀਲ ਤੋਂ ਬਾਅਦ ਸਕੂਲਾਂ ’ਚ ਅਧਿਆਪਕਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਆਂਗਣਵਾੜੀ ਵਰਕਰਾਂ ਦੀ ਨਿਗਰਾਨੀ ਹੇਠ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ 01 ਤੋਂ 19 ਸਾਲ ਤੱਕ ਦੇ ਬੱਚੇ ਪੇਟ ਦੇ ਕੀੜਿਆਂ ਦੀ ਬੀਮਾਰੀ ਦੇ ਜਿਆਦਾ ਸ਼ਿਕਾਰ ਹੁੰਦੇ ਹਨ। ਇਸ ਬੀਮਾਰੀ ਨਾਲ ਬੱਚਿਆਂ’ਚ ਭੁੱਖ ਨਾ ਲੱਗਣਾ, ਕੁਪੋਸ਼ਣ ਅਤੇ ਖੂਨ ਦੀ ਕਮੀ, ਸੰਪੂਰਨ ਮਾਨਸਿਕ ਤੇ ਸਰੀਰਕ ਵਿਕਾਸ ਵਿੱਚ ਰੁਕਾਵਟ, ਖੂਨ ਦੀ ਕਮੀ ਕਾਰਨ ਥਕਾਵਟ ਰਹਿਣੀ, ਪੜਾਈ ‘ਚ ਮਨ ਨਾ ਲੱਗਣਾ ਆਦਿ ਵਰਗੀਆਂ ਕਮੀਆਂ ਆ ਜਾਂਦੀਆਂ ਹਨ। ਇਨਾਂ ਤੋ ਬਚਾਓ ਲਈ ਬੱਚਿਆਂ ਨੂੰ ਇਹ ਦਵਾਈ ਖਵਾਈ ਜਾ ਰਹੀ ਹੈ ਜਿਸ ਨਾਲ ਬੱਚਿਆਂ ਨੂੰ ਪੇਟ ਦੀਆਂ ਬੀਮਾਰੀਆਂ ਤੋਂ ਰਾਹਤ ਮਿਲਦੀ ਹੈ।

Advertisements
Advertisements
Advertisements

   

            ਡਿਪਟੀ ਮਾਸ ਮੀਡੀਆ ਅਫਸਰ ਤ੍ਰਿਪਤਾ ਦੇਵੀ ਨੇ ਕਿਹਾ ਕਿ ਐਲਬੈਂਡਾਜੋਲ ਦੀ ਗੋਲੀ ਨਾਲ ਦੋ ਤਰ੍ਹਾਂ ਨਾਲ ਲਾਭ ਹੁੰਦਾ ਹੈ ਪਹਿਲਾ ਸਿੱਧਾ ਜਿਨਾਂ ’ਚ ਅਨੀਮਿਆ ਤੋਂ ਬਚਾਅ, ਪੌਸ਼ਟਿਕ ਭੋਜਨ ਦੀ ਜ਼ਿਆਦਾ ਪਾਚਣ ਸ਼ਕਤੀ, ਸਰੀਰ ਦਾ ਖੁਰਾਕ ਲੈਣ ਤੇ ਪਾਚਣ ਸ਼ਕਤੀ ’ਚ ਸੁਧਾਰ ਆਉਂਦਾ ਹੈ ਅਤੇ ਦੂਜਾ ਅਸਿੱਧਾ ਲਾਭ ਜਿਵੇਂ ਸਰੀਰਕ ਸ਼ਕਤੀ ਵਿੱਚ ਵਾਧਾ, ਸਿੱਖਣ ਅਤੇ ਧਿਆਨ ਦੇਣ ਦੀ ਸਮਰੱਥਾ ਵਿੱਚ ਸੁਧਾਰ ਅਤੇ ਸਮਾਜ ਵਿੱਚ ਪੇਟ ਦੇ ਕੀੜਿਆਂ ਦੇ ਫੈਲਣ ਦੇ ਘੇਰੇ ਦਾ ਘੱਟ ਹੋਣਾ ਆਦਿ ਵਰਗੇ ਲਾਭ ਹੁੰਦੇ ਹਨ। ਉਨਾਂ ਕਿਹਾ ਕਿ ਇਸ ਗੋਲੀ ਦਾ ਕੋਈ ਮਾੜਾ ਪ੍ਰਭਾਵ ਨਹੀ ਹੈ ਅਤੇ ਇਹ ਪੂਰੀ ਤਰ੍ਹਾਂ ਨਾਲ ਬੱਚਿਆਂ ਅਤੇ ਵੱਡਿਆਂ ਲਈ ਸੁਰੱਖਿਅਤ ਹੈ। ਇਸ ਰੈਲੀ ਵਿਚ ਭੁਪਿੰਦਰ ਸਿੰਘ, ਆਰਬੀਐਸਕੇ ਤੋਂ ਰੇਨੂ ਸਟਾਫ਼ ਨਰਸ, ਪ੍ਰਵੇਸ਼ ਕੁਮਾਰੀ ਨਰਸਿੰਗ ਸਕੂਲ ਦਾ ਸਟਾਫ਼ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ ।

Advertisements
Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply