ਚੰਡੀਗੜ੍ਹ : ਪੰਜਾਬ ਸਰਕਾਰ ਨੇ 15 ਨਾਇਬ ਤਹਿਸੀਲਦਾਰਾਂ ਨੂੰ ਰਿਵਰਟ ਕਰਕੇ ਕਾਨੂੰਗੋ ਅਤੇ ਸੀਨੀਅਰ ਸਹਾਇਕ ਬਣਾ ਦਿੱਤਾ ਹੈ। ਮਾਲ ਵਿਭਾਗ ਨੇ ਇਨ੍ਹਾਂ ਕਰਮਚਾਰੀਆਂ ਨੂੰ ਆਰਜ਼ੀ ਤੌਰ ’ਤੇ ਸਾਲ 2022 ‘ਚ ਪਦਉਨਤ ਕੀਤਾ ਸੀ। ਵਿਸ਼ੇਸ਼ ਮੁੱਖ ਸਕੱਤਰ ਕਮ ਵਿਤ ਕਮਿਸ਼ਨਰ ਮਾਲ ਕੇਏਪੀ ਸਿਨਹਾ ਵਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਇਨ੍ਹਾਂ ਮੁਲਾਜ਼ਮਾਂ ਦੀ ਤਰੱਕੀ ਸਿੱਧੀ ਭਰਤੀ ਦੀਆਂ ਅਸਾਮੀਆਂ ਵਿਰੁੱਧ ਆਰਜ਼ੀ ਤੌਰ ’ਤੇ ਇਸ ਸ਼ਰਤ ’ਤੇ ਤਰੱਕੀ ਦਿੱਤੀ ਗਈ ਸੀ ਕਿ ਸਿੱਧੀ ਭਰਤੀ ਦੇ ਉਮੀਦਵਾਰ ਉਪਲਬਧ ਹੋਣ ’ਤੇ ਬਿਨਾਂ ਨੋਟਿਸ ਦਿੱਤੇ ਉਨ੍ਹਾਂ ਦੇ ਮੂਲ ਕਾਡਰ ‘ਚ ਰਿਵਰਟ ਕਰ ਦਿੱਤਾ ਜਾਵੇਗਾ।
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
ਹੁਣ ਸਿੱਧੀ ਭਰਤੀ ਦੇ ਉਮੀਦਵਾਰ ਉਪਲਬਧ ਹੋ ਗਏ ਹਨ. ਇਸ ਲਈ ਜਗਸੀਰ ਸਿੰਘ, ਰਵਿੰਦਰ ਸਿੰਘ,ਗੁਰਚਰਨ ਸਿੰਘ, ਕਰਮਜੀਤ ਸਿੰਘ, ਗੁਰਪ੍ਰੀਤ ਕੌਰ, ਭੁਪਿੰਦਰ ਸਿੰਘ, ਜਸਪਾਲ ਸਿਘ, ਜਸਦੇਵ ਸਿੰਘ, ਸੁਖਦੇਵ ਸਿੰਘ, ਕੁਲਦੀਪ ਕੌਰ, ਬਲਕਾਰ ਸਿੰਘ, ਗੁਰਜੀਤ ਸਿੰਘ,ਨੂੰ ਕਾਨੂੰਗੋ ਬਣਾ ਦਿੱਤਾ ਹੈ। ਇਹਨਾਂ ਸਾਰਿਆਂ ਨੂੰ ਜਨਵਰੀ ਤੋਂ ਮਾਰਚ 2022 ਵਿਚ ਕਾਨੂੰਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉਨਤ ਕੀਤਾ ਗਿਆ ਸੀ। ਇਸੀ ਤਰ੍ਹਾਂ 23 ਦਸੰਬਰ 2021 ਨੂੰ ਪਦ ਉਨਤ ਕੀਤੇ ਗਏ ਅਮਰਿੰਦਰ ਸਿੰਘ, ਤੇਲਾ ਰਾਮ ਅਤੇ ਹਰਮੀਤ ਸਿੰਘ ਗਿੱਲ ਨੂੰ ਸੀਨੀਅਰ ਸਹਾਇਕ ਵਜੋਂ ਰਿਵਰਟ ਕਰ ਦਿੱਤਾ ਗਿਆ ਹੈ।
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
EDITOR
CANADIAN DOABA TIMES
Email: editor@doabatimes.com
Mob:. 98146-40032 whtsapp