ਚੰਡੀਗੜ੍ਹ, 6 ਫਰਵਰੀ:
ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀ.ਆਈ.ਏ. ਬਰਨਾਲਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਮਨਜਿੰਦਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਰਨਾਲਾ ਸ਼ਹਿਰ ਦੇ ਕਾਰ ਡੀਲਰ ਸਿਮਰਦੀਪ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਜਾਣਕਾਰੀ ਦਿੱਤੀ ਕਿ ਮੋਗਾ ਸ਼ਹਿਰ ਦੇ ਧਰਮਪਾਲ ਨਾਲ ਸਕਾਰਪੀਓ ਗੱਡੀ ਵੇਚਣ ਨੂੰ ਲੈ ਕੇ ਉਸਦਾ ਵਿੱਤੀ ਝਗੜਾ ਚੱਲ ਰਿਹਾ ਹੈ ਅਤੇ ਐਸ.ਆਈ. ਮਨਜਿੰਦਰ ਸਿੰਘ ਦੂਜੀ ਧਿਰ ਨਾਲ ਸਮਝੌਤਾ ਕਰਨ ਲਈ ਉਸ ’ਤੇ ਦਬਾਅ ਪਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਸਮਝੌਤਾ ਨਾ ਕਰਨ ਦੀ ਸੂਰਤ ਵਿੱਚ ਉਸ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਦੀ ਡਰਾਵਾ ਦੇ ਕੇ ਉਕਤ ਪੁਲਿਸ ਮੁਲਾਜ਼ਮ ਉਸ ਪਾਸੋਂ 15,000 ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਪਟਿਆਲਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
Read more: ਸ਼ਿਕਾਰੀ ਖੁੱਦ ਸ਼ਿਕਾਰ ਹੋ ਗਿਆ, FIR ਬਦਲੇ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਦੇ ਵਿਛਾਏ ਜਾਲ ਚ ਫਸਿਆ,ਕੀਤਾ ਕਾਬੂ
1000
News
- RECENT TODAY : दसूहा / होशियारपुर : पेंशन लेने जा रहे मां और दो बेटों को बस ने टक्कर मारी , बेटे की मौत
- #DC_HSP : ਜ਼ਿਲ੍ਹਾ ਮੈਜਿਸਟਰੇਟ ਮਿੱਤਲ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
- ਨਾਬਾਲਗ ਬੱਚੇ ਵਾਹਨ ਚਲਾਉਣ ‘ਤੇ ਮਾਪਿਆਂ ਨੂੰ 25000 ਰੁਪਏ ਜੁਰਮਾਨਾ ਅਤੇ 3 ਸਾਲ ਦੀ ਕੈਦ : ਅਰੋੜਾ
- ਮਹਿਲਾ ਡਾਕਟਰ ਦੀ ਬੇਰਹਿਮੀ ਨਾਲ ਹੱਤਿਆ ਨੇ ਪੂਰੇ ਮੈਡੀਕਲ ਭਾਈਚਾਰੇ ਨੂੰ ਹਿਲਾ ਕੇ ਰੱਖ ਦਿੱਤਾ, ਸਿਵਲ ਹਸਪਤਾਲ ‘ਚ ਸਥਾਪਿਤ ਕੀਤੀ ਜਾਵੇਗੀ ਪੁਲਿਸ ਚੌਂਕੀ : MP ਡਾ. ਚੱਬੇਵਾਲ
- CDT_NEWS: ਨਵੀਂ ਤਕਨੀਕ : ਕੈਬਨਿਟ ਮੰਤਰੀ ਜਿੰਪਾ ਨੇ ਹੁਸ਼ਿਆਰਪੁਰ ਦੇ ਜੰਗਲਾਂ ’ਚ ਡਰੋਨ ਰਾਹੀਂ ਸੀਡ ਬਾਲਸ ਬੂਟੇ ਲਗਾਉਣ ਦੀ ਕਰਵਾਈ ਸ਼ੁਰੂਆਤ
- CDT_NEWS : ਸ਼ਹਿਰ ਨੂੰ ਸਵੱਛ ਅਤੇ ਸੁੰਦਰ ਬਣਾਉਣ ਲਈ ਨਗਰ ਨਿਗਮ ਵੱਲੋਂ ਪੁੱਟਿਆ ਗਿਆ ਅਹਿਮ ਕਦਮ : ਡਾ. ਅਮਨਦੀਪ ਕੌਰ

EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements