ਵੱਡੀ ਖ਼ਬਰ #Vigilence Bureau : ਨਗਰ ਨਿਗਮ ਦਾ ਕਲਰਕ ਜਨਮ ਸਰਟੀਫਿਕੇਟ ਦਰੁਸਤੀ ਬਦਲੇ 11,500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Advertisements

ਵਿਜੀਲੈਂਸ ਬਿਊਰੋ ਪੰਜਾਬ

Advertisements

ਲੁਧਿਆਣਾ ਨਗਰ ਨਿਗਮ ਦਾ ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 20 ਮਈ, 2024 (CDT NEWS) – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਨਗਰ ਨਿਗਮ ਜ਼ੋਨ-ਏ, ਲੁਧਿਆਣਾ ਵਿੱਚ ਕਲਰਕ ਵਜੋਂ ਤਾਇਨਾਤ ਰਾਹੁਲ ਮਹਾਜਨ, ਜੋ ਕਿ ਗੁਰੂ ਨਾਨਕ ਨਗਰ, ਸਿਵਲ ਲਾਈਨਜ਼, ਲੁਧਿਆਣਾ ਦਾ ਰਹਿਣ ਵਾਲਾ ਹੈ, ਨੂੰ 11500 ਰੁਪਏ ਰਿਸ਼ਵਤ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਰਜਿੰਦਰ ਪਾਲ ਸ਼ਰਮਾ ਵਾਸੀ ਫਰੀਦ ਨਗਰ, ਰਾਮਪੁਰਾ ਫੂਲ, ਬਠਿੰਡਾ ਜਿਲ੍ਹਾ ਬਠਿੰਡਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

Advertisements


ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸਨੇ ਆਪਣੇ ਪੁੱਤਰ ਦੇ ਜਨਮ ਸਰਟੀਫਿਕੇਟ ਵਿੱਚ ਪਿਤਾ ਦਾ ਨਾਮ ਅਤੇ ਜਨਮ ਸਥਾਨ ਦੀ ਦਰੁਸਤੀ ਲਈ ਨਗਰ ਨਿਗਮ ਲੁਧਿਆਣਾ ਦੇ ਰਜਿਸਟਰਾਰ, ਜਨਮ ਅਤੇ ਮੌਤ ਦੇ ਦਫ਼ਤਰ ਨੂੰ ਦਰਖਾਸਤ ਦਿੱਤੀ ਸੀ। ਉਸ ਨੇ ਅੱਗੇ ਦੋਸ਼ ਲਾਇਆ ਕਿ ਨਗਰ ਨਿਗਮ ਦਫ਼ਤਰ ਵਿੱਚ ਤਾਇਨਾਤ ਮੋਹਿਤ ਮਹਾਜਨ ਨਾਮਕ ਕਲਰਕ ਨੇ ਇਹ ਦਰੁਸਤੀ ਕਰਨ ਬਦਲੇ 30000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਲਰਕ ਪਹਿਲਾਂ ਹੀ 9000 ਨਕਦ ਅਤੇ ਗੂਗਲ ਪੇਅ ਰਾਹੀਂ 2500 ਰੁਪਏ ਲੈ ਚੁੱਕਾ ਹੈ ਅਤੇ ਹੁਣ ਬਕਾਇਆ ਰਿਸ਼ਵਤ ਦੀ ਰਕਮ ਮੰਗ ਕਰ ਰਿਹਾ ਹੈ।

Advertisements


ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਉਕਤ ਤੱਥ ਸਹੀ ਪਾਏ ਗਏ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਪਾਸੋਂ 11500 ਰੁਪਏ ਹਾਸਿਲ ਕੀਤੇ ਗਏ ਸਨ। ਇਸ ਅਨੁਸਾਰ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਕਤ ਕਲਰਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਨਗਰ ਨਿਗਮ ਦੇ ਸਬੰਧਤ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ.

1000
News
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply