ਡੀ.ਸੀ. ਹੁਸ਼ਿਆਰਪੁਰ ਵਲੋਂ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਅਪੀਲ ; ਸੰਗਤਾਂ ਭਾਰ ਢੋਹਣ ਵਾਲੇ ਵਾਹਨਾਂ ‘ਤੇ ਨਾ ਆਉਣ

ਕਾਰਵਾਈ ਕਰਕੇ ਹੁਸ਼ਿਆਰਪੁਰ ਤੋਂ ਵਾਪਸ ਮੋੜੇ ਦਿੱਤੇ ਜਾਣਗੇ ਭਾਰ ਢੋਹਣ ਵਾਲੇ ਵਾਹਨ, ਸੰਗਤਾਂ ਨੂੰ 24 ਘੰਟੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਡਾਕਟਰੀ ਟੀਮਾਂ ਤਾਇਨਾਤ
ਹੁਸ਼ਿਆਰਪੁਰ,(ਸੁਖਵਿੰਦਰ, ਅਜੈ): ਪੰਜਾਬ ਦੇ ਸ਼ਰਧਾਲੂ ਜੋ 1 ਅਗਸਤ ਤੋਂ ਸ਼ੁਰੂ ਹੋਣ ਵਾਲੇ ਮਾਤਾ ਚਿੰਤਪੁਰਨੀ ਮੇਲੇ ਦੌਰਾਨ ਮਾਤਾ ਚਿੰਤਪੁਰਨੀ ਜੀ ਦੇ ਦਰਸ਼ਨਾਂ ਲਈ ਜ਼ਿਲ•ਾ ਹੁਸ਼ਿਆਰਪੁਰ ਤੋਂ ਹਿਮਚਾਲ ਪ੍ਰਦੇਸ਼ ਜਾਂਦੇ ਹਨ, ਲਈ ਪ੍ਰਸਾਸ਼ਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਜਿੱਥੇ ਸ਼ਰਧਾਲੂਆਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਉਥੇ ਸੁਰੱਖਿਆ ਅਤੇ ਸੁਚਾਰੂ ਟਰੈਫਿਕ ਪ੍ਰਬੰਧਾਂ ਦੇ ਲਿਹਾਜ਼ ਤੋਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਸੂਬੇ ਦੇ ਬਾਕੀ ਡਿਪਟੀ ਕਮਿਸ਼ਨਰਾਂ ਨੂੰ ਅਪੀਲ ਕੀਤੀ ਹੈ ਕਿ ਭਾਰ ਢੋਹਣ ਵਾਲੇ ਵਾਹਨਾਂ ‘ਤੇ ਆਉਣ ਵਾਲੀ ਸੰਗਤ ਨੂੰ ਜਾਗਰੂਕ ਕੀਤਾ ਜਾਵੇ, ਕਿ ਅਜਿਹੇ ਵਾਹਨਾਂ ‘ਤੇ 1 ਅਗਸਤ ਤੋਂ 10 ਅਗਸਤ ਤੱਕ ਰੋਕ ਲਗਾ ਦਿੱਤੀ ਗਈ ਹੈ। ਭਾਰ ਢੋਹਣ ਵਾਲੇ ਵਾਹਨਾਂ ‘ਤੇ ਕਾਰਵਾਈ ਕਰਨ ਉਪਰੰਤ ਹੁਸ਼ਿਆਰਪੁਰ ਤੋਂ ਵਾਪਸ ਭੇਜ ਦਿੱਤਾ ਜਾਵੇਗਾ। ਉਧਰ ਹਿਮਾਚਲ ਪ੍ਰਦੇਸ਼ ਵਲੋਂ ਵੀ ਅਜਿਹੇ ਵਾਹਨਾਂ ਦੇ ਚਲਾਨ ਕੱਟਕੇ ਵਾਹਨਾਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ।

ਮਾਤਾ ਚਿੰਤਪੁਰਨੀ ਮੇਲੇ ਲਈ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦੇਣ ਲਈ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀਮਤੀ ਈਸ਼ਾ ਕਾਲੀਆ ਵਲੋਂ ਅੱਜ ਅਧਿਕਾਰੀਆਂ ਨਾਲ ਇਕ ਉਚ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਨਵ-ਨਿਯੁਕਤ ਐਸ.ਐਸ.ਪੀ ਸ਼੍ਰੀ ਗੌਰਵ ਗਰਗ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਸ਼੍ਰੀਮਤੀ ਈਸ਼ਾ ਕਾਲੀਆ ਨੇ ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੰਗਤ ਨੂੰ ਲਿਆਉਣ ਵਾਲੇ ਭਾਰ ਢੋਹਣ ਵਾਲੇ ਵਾਹਨਾਂ ‘ਤੇ ਵਿਸ਼ੇਸ਼ ਨਾਕੇ ਲਗਾ ਕੇ ਵਾਪਸ ਭੇਜਿਆ ਜਾਵੇ। ਉਨ•ਾਂ ਕਿਹਾ ਕਿ ਬਿਨ•ਾਂ ਪ੍ਰਵਾਨਗੀ ਲਾਊਡ ਸਪੀਕਰ ਨਹੀਂ ਚੱਲਣਗੇ, ਪਰ ਛੋਟੇ ਹਾਥੀ ‘ਤੇ ਡੀ.ਜੇ ਚਲਾਉਣ ਦੀ ਪ੍ਰਵਾਨਗੀ ਨਹੀਂ ਹੋਵੇਗੀ, ਇਸ ਲਈ ਟਰਾਂਸਪੋਰਟ ਵਿਭਾਗ ਵਲੋਂ ਅਜਿਹੇ ਵਾਹਨਾਂ ਨੂੰ ਤੁਰੰਤ ਜ਼ਬਤ ਕੀਤਾ ਜਾਵੇ।


ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਨਾਲ ਸਬੰਧਿਤ ਲੰਗਰ ਕਮੇਟੀਆਂ ਦੀ ਸਹੂਲਤ ਲਈ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਸਿੰਗਲ ਵਿੰਡੋ ਸਿਸਟਮ ਐਸ.ਡੀ.ਐਮ. ਦਫ਼ਤਰ ਹੁਸ਼ਿਆਰਪੁਰ ਵਿੱਚ ਸ਼ੁਰੂ ਕਰ ਦਿੱਤਾ ਗਿਆ ਹੈ, ਤਾਂ ਜੋ ਇਕ ਹੀ ਛੱਤ ਥੱਲੇ ਰਜਿਸਟਰੇਸ਼ਨ/ਮਨਜ਼ੂਰੀਆਂ ਆਦਿ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ•ਾਂ ਕਿਹਾ ਕਿ ਊਨਾ (ਹਿਮਾਚਲ ਪ੍ਰਦੇਸ਼) ਦੇ ਡਿਪਟੀ ਕਮਿਸ਼ਨਰ ਨਾਲ ਤਾਲਮੇਲ ਕਰਕੇ 10 ਅਗਸਤ ਤੱਕ ਹੁਸ਼ਿਆਰਪੁਰ ਤੋਂ ਮਾਤਾ ਚਿੰਤਪੁਰਨੀ ਨੂੰ ਜਾਣ ਵਾਲਾ ਰਸਤਾ ਵਨ-ਵੇਅ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਸੰਗਤਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਜਿੱਥੇ ਪਾਣੀ ਦੀ ਕਲੋਰੀਨੇਸ਼ਨ ਲਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਉਥੇ ਹੀ 24 ਘੰਟੇ ਮੈਡੀਕਲ ਸੇਵਾਵਾਂ ਲਈ ਡਾਕਟਰਾਂ ਦੀਆਂ ਟੀਮਾਂ ਵੀ ਨਿਯੁਕਤ ਕਰ ਦਿੱਤੀਆਂ ਗਈਆਂ ਹਨ। ਉਨ•ਾਂ ਕਿਹਾ ਕਿ ਚੌਹਾਲ ਬੱਸ ਸਟੈਂਡ, ਨੇੜੇ ਵਾਟਰ ਟੈਂਕ ਚੌਹਾਲ ਅਤੇ ਮੰਗੂਵਾਲ ਨੇੜੇ ਬੈਰੀਅਰ (ਬਾਰਡਰ) ਵਿਖੇ ਤਿੰਨ ਮੈਡੀਕਲ ਟੀਮਾਂ ਸਥਾਪਿਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਰਾਤ ਨੂੰ 8 ਵਜੇ ਤੋਂ ਲੈਕੇ ਸਵੇਰੇ 8 ਵਜੇ ਤੱਕ ਮੋਬਾਈਲ ਮੈਡੀਕਲ ਵੈਨ ਰਾਹੀਂ ਹੁਸ਼ਿਆਰਪੁਰ ਤੋਂ ਹਿਮਾਚਲ ਪ੍ਰਦੇਸ਼ ਦੇ ਬਾਰਡਰ ਮੰਗੂਵਾਲ ਤੱਕ ਮੈਡੀਕਲ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ•ਾਂ ਕਿਹਾ ਕਿ ਖਾਣੇ ਦੀ ਗੁਣਵੱਤਾ ਬਰਕਰਾਰ ਰੱਖਣ ਲਈ ਫੂਡ ਸੈਂਪਲਿੰਗ ਵੀ ਕਰਵਾਈ ਜਾਵੇਗੀ।

Advertisements

ਐਸ.ਐਸ.ਪੀ ਸ਼੍ਰੀ ਗੌਰਵ ਗਰਗ ਨੇ ਕਿਹਾ ਕਿ ਸੈਕਟਰ ਵਾਈਜ਼ ਜ਼ਿਲ•ਾ ਪੁਲਿਸ ਦੇ ਕਰਮਚਾਰੀਆਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ, ਜੋ 24 ਘੰਟੇ ਸ਼ਿਫਟ ਵਾਈਜ਼ ਸੇਵਾਵਾਂ ਨਿਭਾਉਣਗੇ। ਉਨ•ਾਂ ਕਿਹਾ ਕਿ ਜ਼ਿਲ•ਾ ਪੁਲਿਸ ਦੀਆਂ ਟੀਮਾਂ ਜਿੱਥੇ ਸੁਰੱਖਿਆ ਪੱਖੋਂ ਮੁਸ਼ਤੈਦ ਰਹਿਣਗੀਆਂ, ਉਥੇ ਟ੍ਰੈਫਿਕ ਦੀ ਕੋਈ ਸਮੱਸਿਆ ਵੀ ਨਹੀਂ ਆਉਣ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਪੁਲਿਸ ਕਰਮਚਾਰੀਆਂ ਵਲੋਂ ਵੱਖ-ਵੱਖ ਥਾਵਾਂ ‘ਤੇ ਵਿਸ਼ੇਸ਼ ਨਾਕੇ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਪੀ.ਸੀ.ਆਰ ਮੋਬਾਇਲ ਪੈਟਰੋਲਿੰਗ ਵਲੋਂ ਵੀ ਦਿਨ-ਰਾਤ ਡਿਊਟੀ ਨਿਭਾਈ ਜਾਵੇਗੀ। ਉਨ•ਾਂ ਕਿਹਾ ਕਿ ਫਸਟ ਏਡ ਲਈ ਤਿੰਨ ਪੁਲਿਸ ਹੈਲਪ ਪੋਸਟਾਂ ਜੇ.ਸੀ.ਟੀ ਮਿੱਲ ਚੌਹਾਲ, ਆਸ਼ਾ ਦੇਵੀ ਮੰਦਰ ਅਤੇ ਅੱਡਾ ਚੱਕ ਸਾਧੂ ਵਿਖੇ ਬਣਾਈਆਂ ਗਈਆਂ ਹਨ, ਜਿਨ•ਾਂ ਵਲੋਂ 24 ਘੰਟੇ ਸੇਵਾਵਾਂ ਨਿਭਾਈਆਂ ਜਾਣਗੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਐਸ.ਪੀ.(ਐਚ) ਸ਼੍ਰੀ ਬਲਬੀਰ ਸਿੰਘ, ਸਹਾਇਕ ਕਮਿਸ਼ਨਰ (ਜ) ਸ਼੍ਰੀ ਅਮਿਤ ਮਹਾਜਨ, ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਸ਼੍ਰੀ ਕਰਨਬੀਰ ਸਿੰਘ ਛੀਨਾ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਐਕਸੀਅਨ ਪਬਲਿਕ ਹੈਲਥ ਸ਼੍ਰੀ ਅਮਰਜੀਤ ਸਿੰਘ, ਜੀ.ਓ.ਜੀ. ਜ਼ਿਲ•ਾ ਮੁਖੀ ਸ਼੍ਰੀ ਮਨੋਹਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply