ਕਰਤਾਰਪੁਰ ਲਾਂਘੇ ਵਿੱਚ ਪਹਿਲੀ ਵਾਰ 500 ਤੋਂ ਵੱਧ ਸ਼ਰਧਾਲੂ

500 ਤੋਂ ਜ਼ਿਆਦਾ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ ਵਾਹਗਾ ਸਰਹੱਦ ਰਾਹੀਂ ਸੜਕੀ ਰਸਤੇ ਪਾਕਿਸਤਾਨ ਰਵਾਨਾ ਹੋਇਆ। ਇਸ ਜਥੇ ਨੂੰ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਦਾਖ਼ਲ ਕਰਵਾਇਆ ਗਿਆ। ਇਹ ਪਹਿਲਾ ਜਥਾ ਹੈ ਜੋ ਪਹਿਲੀ ਵਾਰ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਵਿੱਚ ਸਥਿਤ ਗੁਰੂ ਘਰਾਂ ਦੇ ਦਰਸ਼ਨ ਕਰੇਗਾ।

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ 500 ਤੋਂ ਜ਼ਿਆਦਾ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ ਵਾਹਗਾ ਸਰਹੱਦ ਰਾਹੀਂ ਸੜਕੀ ਰਸਤੇ ਪਾਕਿਸਤਾਨ ਰਵਾਨਾ ਹੋਇਆ। ਇਸ ਜਥੇ ਨੂੰ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਦਾਖ਼ਲ ਕਰਵਾਇਆ ਗਿਆ। ਇਹ ਪਹਿਲਾ ਜਥਾ ਹੈ ਜੋ ਪਹਿਲੀ ਵਾਰ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਵਿੱਚ ਸਥਿਤ ਗੁਰੂ ਘਰਾਂ ਦੇ ਦਰਸ਼ਨ ਕਰੇਗਾ।

ਸਭ ਤੋਂ ਪਹਿਲੀ ਵਾਰ ਲਗਪਗ 500 ਤੋਂ ਵੱਧ ਭਾਰਤੀ ਸ਼ਰਧਾਲੂਆਂ ਨੇ ਲਾਂਘਾ ਟੱਪਿਆ। ਇਹ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਪਹਿਲੀ ਅਗਸਤ, 2019 ਨੂੰ ਸਜਾਏ ਜਾਣ ਵਾਲੇ ਪਹਿਲੇ ਅੰਤਰਰਾਸ਼ਟਰੀ ਨਗਰ ਕੀਰਤਨ ’ਚ ਸ਼ਾਮਲ ਹੋਣ ਪਾਕਿਸਤਾਨ ਪਹੁੰਚੇ।

ਕਰਤਾਰਪੁਰ ਲਾਂਘੇ ਦੀ ਸਰਹੱਦ ਪਾਰ ਕਰਨ ਵਾਲੇ ਪਹਿਲੇ ਸਿੱਖ ਸ਼ਰਧਾਲੂ ਮੰਗਲਵਾਰ ਨੂੰ ਪਾਕਿਸਤਾਨ ਵਿੱਚ ਦਾਖਲ ਹੋਏ, ਪਾਕਿਸਤਾਨ ‘ਚ ਭਾਰਤ ਦੇ ਹਾਈ ਕਮਿਸ਼ਨਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ। ਦੱਸ ਦੇਈਏ ਭਾਰਤ-ਪਾਕਿ ਵੰਡ ਤੋਂ ਬਾਅਦ ਆਪਣੀ ਕਿਸਮ ਦੇ ਪਹਿਲੇ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਆਰੰਭਤਾ ਪਹਿਲੀ ਅਗਸਤ ਨੂੰ ਸਵੇਰੇ 9 ਵਜੇ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਅਰਦਾਸ ਤੋਂ ਬਾਅਦ ਹੋਵੇਗੀ।

Advertisements

ਇਸ ਤੋਂ ਪਹਿਲਾਂ ਨਗਰ ਕੀਰਤਨ ਦੀਆਂ ਅਗਾਊਂ ਤਿਆਰੀਆਂ ਲਈ ਸ਼੍ਰੋਮਣੀ ਕਮੇਟੀ ਦਾ ਚਾਰ ਮੈਂਬਰੀ ਵਫ਼ਦ ਪਹਿਲਾਂ ਹੀ ਪਾਕਿਸਤਾਨ ਜਾ ਚੁੱਕਾ ਹੈ। ਨਗਰ ਕੀਰਤਨ ਦੀ ਆਰੰਭਤਾ ਸਬੰਧੀ ਪਾਕਿਸਤਾਨ ਜਥੇ ਸਮੇਤ ਰਵਾਨਾ ਹੋਣ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਇਤਿਹਾਸਕ ਗੱਲ ਹੈ ਕਿ ਦੋਹਾਂ ਦੇਸ਼ਾਂ ਦੀਆਂ ਸੰਗਤਾਂ ਰਲ-ਮਿਲ ਕੇ ਨਗਰ ਕੀਰਤਨ ਦਾ ਹਿੱਸਾ ਬਣ ਰਹੀਆਂ ਹਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply