BIG NEWS : ਵਿਜੀਲੈਂਸ ਬਿਊਰੋ ਵੱਲੋਂ ਡਿਪਟੀ ਕਮਿਸ਼ਨਰ ਬਲਵੀਰ ਵਿਰਦੀ ਗ੍ਰਿਫਤਾਰ – ਅਦਾਲਤ ਨੇ ਦਿੱਤਾ ਦੋ ਦਿਨ ਦਾ ਪੁਲਿਸ ਰਿਮਾਂਡ

Advertisements

Vigilance Bureau arrests Balbir Kumar Virdi Joint Director GST Punjab – Court grants two days police remand

Advertisements

Chandigarh/ Jalandhar:  June 6, 2024  (CDT NEWS)-

          The Punjab Vigilance Bureau (VB) on Thursday has arrested absconding accused Balbir Kumar Virdi, Joint Director GST, Punjab Excise Department, now posted as Deputy Commissioner State Taxes, head office Patiala. The Jalandhar court has granted two days police remand of the accused for further investigation.

Advertisements

          Disclosing this here today, an official spokesperson of VB said  that earlier Balbir Kumar Virdi and other officers/employees of the state Excise Department, in collusion with some owners of transports and industries, were involved in evasion of taxes. In this regard, a case FIR 09, dated 21.08.2020 under sections 420, 465, 467, 468, 471, 120-B of IPC and 7, 7-A of Prevention of Corruption Act was registered at VB police station, Flying Squad-1, SAS Nagar Mohali against Balbir Kumar Virdi and others. Meanwhile, a vigilance enquiry regarding disproportionate assets was also initiated against Balbir Kumar Virdi.

Advertisements

          Giving more details, he further informed that, during probe of vigilance enquiry pertaining to disproportionate assets, accused BK Virdi, a resident of Lamma Pind, Jalandhar, now residing at Kothi No. 213, Guru Gobind Singh Nagar, Jalandhar, was also booked by the Bureau for amassing assets than his known sources of income which were created through corruption as a government official. He added that during a check period from 01.04.2007 to 11.09.2020, he had spent a total of Rs 5,12,51,688.37 while his actual income from all sources was of Rs 2,08,84,863.37. During the probe, it was found that the said officer had spent Rs. 3,03,66,825 more than the income earned during the check period which was about 145.40 percent more than his total income. The in-depth investigation had proved that the said officer had created more moveable and immovable assets than his actual income by misusing his official position. In this regard, FIR No 12 Dated 16.05.2023 under sections 13(1)(B) read with 13(2) of Prevention of Corruption Act was registered at VB police station, Jalandhar range against accused Balbir Kumar Virdi.

          Since registration of the above said FIR, he was evading his arrest. He further informed that ,on dated 03.05.2024, the High Court had dismissed the  anticipatory bail application filed by Balbir Kumar Virdi. Thereafter, VB was constantly pressing to arrest him.

          Today, accused Balbir Kumar Virdi ultimately surrendered before the local court on the directions of high court. Further investigation in this case was under progress, he said.

——–

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਆਬਕਾਰੀ ਵਿਭਾਗ ਦੇ ਡਿਪਟੀ ਕਮਿਸ਼ਨਰ ਬਲਵੀਰ ਵਿਰਦੀ ਗ੍ਰਿਫਤਾਰ – ਅਦਾਲਤ ਨੇ ਦਿੱਤਾ ਦੋ ਦਿਨ ਦਾ ਪੁਲਿਸ ਰਿਮਾਂਡ
ਚੰਡੀਗੜ੍ਹ, 6 ਜੂਨ, 2024 :
ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭਗੌੜੇ ਮੁਲਜ਼ਮ ਬਲਵੀਰ ਕੁਮਾਰ ਵਿਰਦੀ, ਸੰਯੁਕਤ ਡਾਇਰੈਕਟਰ ਜੀ.ਐਸ.ਟੀ, ਪੰਜਾਬ ਆਬਕਾਰੀ ਵਿਭਾਗ, ਜੋ ਕਿ ਹੁਣ ਮੁੱਖ ਦਫਤਰ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਰਾਜ ਕਰ ਵਿਭਾਗ ਵਜੋਂ ਤਾਇਨਾਤ ਹੈ, ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਜਲੰਧਰ ਦੀ ਅਦਾਲਤ ਵੱਲੋਂ ਉਕਤ ਮੁਲਜ਼ਮ ਤੋਂ ਹੋਰ ਪੁੱਛਗਿੱਛ ਲਈ ਬਿਊਰੋ ਨੂੰ 2 ਦਿਨ ਦੇ ਪੁਲਿਸ ਰਿਮਾਂਡ ਦਿੱਤਾ ਗਿਆ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਬਲਵੀਰ ਕੁਮਾਰ ਵਿਰਦੀ ਅਤੇ ਰਾਜ ਆਬਕਾਰੀ ਵਿਭਾਗ ਦੇ ਹੋਰ ਅਧਿਕਾਰੀ/ਕਰਮਚਾਰੀ ਕੁਝ ਟਰਾਂਸਪੋਰਟਰਾਂ ਅਤੇ ਸਨਅੱਤਕਾਰਾਂ ਨਾਲ ਮਿਲੀਭੁਗਤ ਕਰਕੇ ਟੈਕਸਾਂ ਦੀ ਚੋਰੀ ਵਿੱਚ ਸ਼ਾਮਲ ਸਨ। ਇਸ ਸਬੰਧੀ ਐਫਆਈਆਰ 09, ਮਿਤੀ 21.08.2020 ਨੂੰ ਆਈਪੀਸੀ ਦੀ ਧਾਰਾ 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1, ਐਸ.ਏ.ਐਸ. ਨਗਰ ਮੁਹਾਲੀ ਵਿਖੇ ਬਲਬੀਰ ਕੁਮਾਰ ਅਤੇ ਹੋਰਾਂ ਵਿਰੁੱਧ  ਦਰਜ ਕੀਤਾ ਗਿਆ ਸੀ। ਇਸੇ ਦੌਰਾਨ ਵਿਰਦੀ ਖ਼ਿਲਾਫ਼ ਗੈਰਕਾਨੂੰਨੀ ਢੰਗ ਨਾਲ ਸੰਪਤੀ ਜੁਟਾਉਣ ਸਬੰਧੀ ਵੀ ਵਿਜੀਲੈਂਸ ਜਾਂਚ ਆਰੰਭੀ ਗਈ ਸੀ।


ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਬੀ.ਕੇ. ਵਿਰਦੀ, ਵਾਸੀ ਲੰਮਾ ਪਿੰਡ, ਜਲੰਧਰ, ਜੋ ਕਿ ਹੁਣ ਕੋਠੀ ਨੰਬਰ 213, ਗੁਰੂ ਗੋਬਿੰਦ ਸਿੰਘ ਨਗਰ, ਜਲੰਧਰ ਵਿਖੇ ਰਹਿੰਦਾ ਹੈ, ਵਿਰੁੱਧ ਬਿਊਰੋ ਵੱਲੋਂ ਸਰਕਾਰੀ ਅਧਿਕਾਰੀ ਹੁੰਦੇ ਹੋਏ ਭ੍ਰਿਸ਼ਟਾਚਾਰ ਢੰਗਾਂ ਨਾਲ ਆਮਦਨ ਦੇ ਪ੍ਰਤੱਖ ਸਰੋਤਾਂ ਤੋਂ ਵੱਧ ਜਾਇਦਾਦ ਜੁਟਾਉਣ ਦਾ ਮੁਕੱਦਮਾ ਦਰਜ ਕੀਤਾ ਗਿਆ। ਬੁਲਾਰੇ ਨੇ ਅੱਗੇ ਕਿਹਾ ਕਿ 01.04.2007 ਤੋਂ 11.09.2020 ਤੱਕ ਦੇ ਸਮਾਂਕਾਲ ਦੌਰਾਨ, ਉਸਨੇ ਕੁੱਲ 5,12,51,688.37 ਰੁਪਏ ਖਰਚ ਕੀਤੇ ਸਨ ਜਦੋਂ ਕਿ ਸਾਰੇ ਸਰੋਤਾਂ ਤੋਂ ਉਸਦੀ ਅਸਲ ਆਮਦਨ 2,08,84,863.37 ਰੁਪਏ ਸੀ।

ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਅਧਿਕਾਰੀ ਨੇ ਚੈਕ ਪੀਰੀਅਡ ਦੌਰਾਨ ਹੋਈ ਆਮਦਨ ਤੋਂ 3,03,66,825 ਵੱਧ ਖਰਚੇ ਜੋ ਉਸ ਦੀ ਕੁੱਲ ਆਮਦਨ ਤੋਂ ਲਗਭਗ 145.40 ਪ੍ਰਤੀਸ਼ਤ ਵੱਧ ਸੀ। ਡੂੰਘਾਈ ਨਾਲ ਕੀਤੀ ਜਾਂਚ ਤੋਂ ਇਹ ਸਿੱਧ ਹੋਇਆ ਸੀ ਕਿ ਉਕਤ ਅਧਿਕਾਰੀ ਨੇ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੀ ਅਸਲ ਆਮਦਨ ਨਾਲੋਂ ਵੱਧ ਚੱਲ ਅਤੇ ਅਚੱਲ ਜਾਇਦਾਦ ਬਣਾਈ ਹੈ। ਇਸ ਸਬੰਧੀ  ਬਿਊਰੋ ਨੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਅਤੇ 13(2)  ਤਹਿਤ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਕੇਸ ਦਰਜ ਕੀਤਾ ਸੀ ਜਿਸ ਵਿੱਚ ਉਸ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ ਹੈ।

1000
News
1000
News
1000
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply