ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਹੁਸ਼ਿਆਰਪੁਰ, (CDT NEWS) :
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਮਾਲ ਹਲਕਾ ਜਹਾਨਪੁਰ, ਤਹਿਸੀਲ ਮੁਕੇਰੀਆਂ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਪਾਲ ਨੂੰ 5000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਨੂੰ ਹੁਸ਼ਿਆਰਪੁਰ ਦੇ ਪਿੰਡ ਜਹਾਨਪੁਰ ਦੇ ਵਸਨੀਕ ਸਰੂਪ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸਦੀ ਜੱਦੀ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਦੇ ਬਦਲੇ ਤਿੰਨ ਵੱਖ-ਵੱਖ ਮੌਕਿਆਂ ’ਤੇ 5000 ਰੁਪਏ ਦੀ ਰਿਸ਼ਵਤ ਲਈ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਦੌਰਾਨ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਹੀ-ਵ-ਦਰੁਸਤ ਪਾਏ ਗਏ ਹਨ। ਇਸ ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਉਕਤ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਪਟਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
VB arrests Patwari for accepting Rs 5000 bribe
Hoshiarpur, September 20 (CDT NEWS)
The Punjab Vigilance Bureau (VB) during its ongoing campaign against corruption in the state, has arrested a revenue Patwari Joginder Pal, posted at revenue halqua Jahanpur, tehsil Mukerian in district Hoshiarpur for demanding and accepting a bribe of Rs 5000.
Disclosing this here today an official spokesperson of the state VB said this above mentioned revenue official has arrested based on a complaint lodged by Sarup Singh, a resident of village Jahanpur, in Hoshiarpur on the Chief Minister’s anti corruption action line.
He further informed that the complainant has alleged in his complaint that the said Patwari has taken illegal gratification of Rs 5000 on three different occasions for entering mutation of ancestral land.
The spokesperson added that during verification of allegations levelled in the complaint have been found correct for taking Rs 5000 bribe. On the basis of this verification report a case under prevention of corruption act has been registered against the said Patwari at VB police station Jalandhar range. The accused Patwari has been arrested and would be produced in the competent court tomorrow. Further investigation into this case was under progress.
- ਪੰਜਾਬ ਵਿੱਚ ਨਗਰ ਨਿਗਮ ਚੋਣਾਂ ਸਬੰਧੀ ਤਰੀਕਾਂ ਦਾ ਐਲਾਨ
- ਵਿਧਾਇਕ ਜਿੰਪਾ ਨੇ ਰੱਖਿਆ ਸਕੂਲ ਆਫ਼ ਹੈਪੀਨੈਸ ਪ੍ਰੋਜੈਕਟ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ
- ਵੱਡੀ ਖ਼ਬਰ :: ਡਾ. ਚੱਬੇਵਾਲ, ਮੈਂਬਰ ਪਾਰਲੀਮੈਂਟ ਹੁਸ਼ਿਆਰਪੁਰ ਦੀ ਮੌਜੂਦਗੀ ਚ ਭਾਜਪਾ ਨੂੰ ਫਗਵਾੜਾ ‘ਚ ਲੱਗਾ ਵੱਡਾ ਝਟਕਾ
- ਵਿਧਾਇਕ ਜਿੰਪਾ ਨੇ ਪਿੰਡ ਢੋਲਣਵਾਲ ’ਚ ਟਿਊਬਵੈਲ ਅਤੇ ਟੈਂਕੀ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
- #DC_HOSHIARPUR : ਜ਼ਿਲ੍ਹਾ ਰੈੱਡ ਕਰਾਸ ਦੇ ’ਵਿੰਗਜ਼ ’ ਪ੍ਰੋਜੈਕਟ ਨੂੰ ਮਿਲਿਆ ਰਾਜ ਪੱਧਰੀ ਸਨਮਾਨ
- Latest_Cdt_News : Punjab: 32 IAS, PCS officers transferred
- ਪੰਜਾਬ ਵਿੱਚ ਨਗਰ ਨਿਗਮ ਚੋਣਾਂ ਸਬੰਧੀ ਤਰੀਕਾਂ ਦਾ ਐਲਾਨ
- ਵਿਧਾਇਕ ਜਿੰਪਾ ਨੇ ਰੱਖਿਆ ਸਕੂਲ ਆਫ਼ ਹੈਪੀਨੈਸ ਪ੍ਰੋਜੈਕਟ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ
- ਵੱਡੀ ਖ਼ਬਰ :: ਡਾ. ਚੱਬੇਵਾਲ, ਮੈਂਬਰ ਪਾਰਲੀਮੈਂਟ ਹੁਸ਼ਿਆਰਪੁਰ ਦੀ ਮੌਜੂਦਗੀ ਚ ਭਾਜਪਾ ਨੂੰ ਫਗਵਾੜਾ ‘ਚ ਲੱਗਾ ਵੱਡਾ ਝਟਕਾ
- ਵਿਧਾਇਕ ਜਿੰਪਾ ਨੇ ਪਿੰਡ ਢੋਲਣਵਾਲ ’ਚ ਟਿਊਬਵੈਲ ਅਤੇ ਟੈਂਕੀ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
- #DC_HOSHIARPUR : ਜ਼ਿਲ੍ਹਾ ਰੈੱਡ ਕਰਾਸ ਦੇ ’ਵਿੰਗਜ਼ ’ ਪ੍ਰੋਜੈਕਟ ਨੂੰ ਮਿਲਿਆ ਰਾਜ ਪੱਧਰੀ ਸਨਮਾਨ
- Latest_Cdt_News : Punjab: 32 IAS, PCS officers transferred
EDITOR
CANADIAN DOABA TIMES
Email: editor@doabatimes.com
Mob:. 98146-40032 whtsapp