ਪਰਾਲੀ ਸੰਭਾਲ ਮਸ਼ੀਨਾਂ ਲਈ ਕਿਸਾਨਾਂ ਨੂੰ ਮਿਲੇਗੀ ਸਬਸਿਡੀ: ਡਾ. ਰਾਜ ਕੁਮਾਰ

ਬੂਟੇ ਲਗਾ ਕੇ ਤੇ ਪਰਾਲੀ ਨਾ ਸਾੜ ਕੇ ਵਾਤਾਵਰਣ ਸੰਭਾਲੀਏ
ਹੁਸ਼ਿਆਰਪੁਰ,( ਸੁਖਵਿੰਦਰ, ਅਜੈ) : ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਨੇ ਬੀਤੇ ਦਿਨੀਂ ਪਿੰਡ ਬੱਡੋਂ ਵਿਖੇ ਦੌਰਾ ਕੀਤਾ। ਪਿੰਡ ਦੇ ਵਿਕਾਸ ਕਾਰਜਾਂ ਦਾ ਜਾਇਜਾ ਲੈਂਦੇ ਹੋਏ ਉਹਨਾਂ ਨੇ ਪੰਚਾਇਤ ਅਤੇ ਪਿੰਡ ਵਾਸੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਤੇ ਡਾ. ਰਾਜ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ ਵਿੱਚ ਬੂਟੇ ਲਗਾਉ੍ਵ ਦੀ ਮੁਹਿੰਮ ਤਹਿਤ ਆਪਣੇ ਹੱਥੀ ਪੌਦਾਰੋਪਣ ਕੀਤਾ। ਡਾ. ਰਾਜ ਨੇ ਕਿਹਾ ਕਿ ਸਾਡਾ ਵਾਤਾਵਰਣ ਸ਼ੁੱਧ ਰੱਖਣ ਲਈ ਅਤੇ ਕਈ ਤਰਾਂ ਦੀਆਂ ਵਾਤਾਵਰ੍ਵ ਸੰਬੰਧੀ ਸਮੱਸਿਆਵਾਂ ਨੂੰ ਨਜਿੱਠਣ ਲਈ ਰੁੱਖ ਸਾਡੇ ਮਦਦਗਾਰ ਹਨ।

 

ਇਸ ਕਾਰਣ ਸਾਨੂੰ ਸਾਰਿਆਂ ਨੂੰ ਨਾ ਸਿਰਫ ਵੱਧ ਤੋਂ ਵੱਧ ਰੁੱੱਖ ਲਗਾਉਣੇ ਚਾਹੀਦੇ ਹਨ ਬਲਕਿ ਉਹਨਾਂ ਦੀ ਸੰਭਾਲ ਕਰ ਸਮਾਜ ਲਈ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ। ਇਸ ਮੌਕੇ ਤੇ ਉਪਸਥਿਤ ਕਿਸਾਨ ਵੀਰਾਂ ਨੂੰ ਸੰਬੋਧਿਤ ਕਰਦਿਆਂ ਡਾ. ਰਾਜ ਨੇ ਦੱਸਿਆ ਕਿ ਪੰਜਾਬ ਕਾਂਗਰਸ ਸਰਕਾਰ ਦੁਆਰਾ ਕਿਸਾਨਾਂ ਨੂੰ ਪਰਾਲੀ ਨੂੰ ਖੇਤਾਂ ਵਿੱਚ ਹੀ ਸਾਂਭਣ ਲਈ ਵਰਤੋਂ ਵਾਲੀਆਂ ਮਸ਼ੀਨਾਂ ਜਿਵੇਂ ਕਿ ਸੁਪਰ ਐਸ.ਐਮ. ਐਸ., ਹੈਪੀ ਸੀਡਰ, ਪੈਡੀ ਸਟਰਾਅ, ਚੌਪਰ/ਸ਼ਰੈਡਰ/ਮਲਚਰ, ਹਾਈਡਰੌਲਿਕ ਰਿਵਰਸੀਬਲ ਐਮ.ਬੀ. ਪਲੌਅ, ਜੀਰੋ ਟਿੱਲ, ਡਰਿੱਲ ਆਦਿ ਤੇ ਸਬਸਿਡੀ ਦਿੱਤੀ ਜਾ ਰਹੀ ਹੈ। ਡਾ. ਰਾਜ ਨੇ ਜਾਣਕਾਰੀ ਦਿੱਤੀ ਕਿ ਨਿਜੀ ਕਿਸਾਨਾਂ ਨੂੰ 50 ਪ੍ਰਤੀਸ਼ਤ ਸਬਸਿਡੀ ਅਤੇ ਸਹਿਕਾਰੀ ਸਭਾਵਾਂ ਤੇ ਕਿਸਾਨ ਗਰੁੱਪਾਂ ਲਈ 80 ਪ੍ਰਤੀਸ਼ਤ ਸਬਸਿਡੀ ਐਲਾਨੀ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬਸਿਡੀ ਲਈ ਅਰਜੀ ਦੇਣ ਦੀ ਮਿਆਦ 9 ਅਗਸਤ 2019 ਤੱਕ ਵਧਾਈ ਹੈ।

ਡਾ. ਰਾਜ ਨੇ ਕਿਹਾ ਕਿ ਵਾਤਾਵਰਣ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਨ ਤੋਂ ਬਚਾਅ ਲਈ ਸਾਰੇ ਕਿਸਾਨ ਵੀਰਾਂ ਨੂੰ ਇਸ ਸਬਸਿਡੀ ਸਕੀਮ ਦਾ ਫਾਇਦਾ ਲੈਣਾ ਚਾਹੀਦਾ ਹੈ। ਆਪਣੀ ਆਉਣ ਵਾਲੀਆਂ ਪੀੜੀਆਂ ਨੂੰ ਇੱਕ ਬਿਹਤਰ- ਸ਼ੁੱਧ ਵਾਤਾਵਰਣ ਦੇਣਾ ਸਾਡੀ ਸਾਰਿਆਂ ਦੀ ਨੈਤਿਕ ਜਿੰਮੇਵਾਰੀ ਹੈ। ਇਸ ਮੌਕੇ ਤੇ ਜਿਲਾ ਪਰਿਸ਼ਦ ਜਸਵਿੰਦਰ ਸਿੰਘ ਠੱਕਰਵਾਲ, ਅਮਨਦੀਪ ਸਿੰਘ ਸਰਪੰਚ ਬੱਡੋਂ, ਗੋਪੀ ਭਾਮ, ਹਰਪ੍ਰੀਤ ਸਿੰਘ, ਬਲਜੀਤ ਸਿੰਘ, ਰਿੰਕੂ, ਤਰਨਜੀਤ, ਭਲਵਾਨ, ਹਰਮਨ, ਯੋਗਾ ਸਿੰਘ, ਗੁਰਬਖਸ਼ ਕੌਰ, ਰਾਣੀ, ਤਰਸੇਮ ਸਿੰਘ, ਕਸ਼ਮੀਰ ਕੌਰ, ਜੋਤਾ, ਸੁੱਖੀ, ਇਕਬਾਲ ਸਿੰਘ, ਪ੍ਰਦੀਪ ਸਿੰਘ ਆਦਿ ਮੌਜੂਦ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply