ਪਿੰਡਾਂ ਦਾ ਕਰਵਾਇਆ ਜਾਵੇਗਾ ਸਰਵਪੱਖੀ ਵਿਕਾਸ : ਕੈਬਨਿਟ ਮੰਤਰੀ ਅਰੋੜਾ

ਪਿੰਡ ਨਿਊ ਕਾਲੋਨੀ ਚੌਹਾਲ ਨੂੰ ਖੇਡ ਸਟੇਡੀਅਮ ਲਈ ਸੌਂਪਿਆ 5 ਲੱਖ ਰੁਪਏ ਦਾ ਚੈਕ, ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਸਰਕਾਰ ਵਚਨਬੱਧ, ਨੌਜਵਾਨਾਂ ਨੂੰ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਫਾਇਦਾ ਚੁੱਕਣ ਦੀ ਅਪੀਲ
ਹੁਸ਼ਿਆਰਪੁਰ,( ਸੁਖਵਿੰਦਰ, ਅਜੈ) ਪੰਜਾਬ ਸਰਕਾਰ ਵਲੋਂ ਪਹਿਲ ਦੇ ਆਧਾਰ ‘ਤੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ ਅਤੇ ਵਿਕਾਸ ਪੱਖੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਨ•ਾਂ ਵਿਚਾਰਾਂ ਦਾ ਪ੍ਰਗਟਾਵਾ ਉਦਯੋਗ ਤੇ ਵਣਜ ਮੰਤਰੀ ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਨਿਊ ਕਾਲੋਨੀ ਚੌਹਾਲ ਵਿਖੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ•ਾਂ ਖੇਡ ਸਟੇਡੀਅਮ ਲਈ 5 ਲੱਖ ਰੁਪਏ ਦਾ ਚੈਕ ਵੀ ਸੌਂਪਿਆ।

 

ਸ਼੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਵਿਕਾਸ ਦੀਆਂ ਲੀਹਾਂ ‘ਤੇ ਪਾਉਣ ਲਈ ਵੱਡੇ ਪੱਧਰ ‘ਤੇ ਵਿਕਾਸ ਪ੍ਰੋਜੈਕਟ ਆਰੰਭੇ ਗਏ ਹਨ। ਇਸ ਤੋਂ ਇਲਾਵਾ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ ਅਤੇ ਇਨ•ਾਂ ਯਤਨਾ ਸਦਕਾ ਜਿਥੇ ਸਰਕਾਰ ਵਲੋਂ ਖੇਡ ਯੂਨੀਵਰਸਿਟੀ ਸਥਾਪਿਤ ਕੀਤੀ ਜਾ ਰਹੀ ਹੈ, ਉਥੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ 101 ਉਘੇ ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਥੇ ਜ਼ਿਲ•ਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਉਥੇ ਹਰ ਪਿੰਡ ਵਿੱਚ 550 ਬੂਟੇ ਵੀ ਲਗਾਏ ਜਾ ਰਹੇ ਹਨ। ਉਨ•ਾਂ ਕਿਹਾ ਕਿ ਇਨ•ਾ ਪੌਦਿਆਂ ਦੀ ਸੰਭਾਲ ਕਰਨੀ ਪਿੰਡ ਵਾਸੀਆਂ ਦੀ ਜ਼ਿੰਮੇਵਾਰੀ ਬਣਦੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਘਰ-ਘਰ ਰੋਜ਼ਗਾਰ ਯੋਜਨਾ’ ਤਹਿਤ ਖੋਲ•ੇ ਗਏ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਬਿਊਰੋ ਵਿੱਚ ਮੁਫ਼ਤ ਇੰਟਰਨੈਟ ਦੀ ਸੁਵਿਧਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਲੋਂ ਵਿਦਿਆਰਥੀਆਂ ਨੂੰ ਵਿਭਾਗੀ ਯੋਜਨਾਵਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਕੈਰੀਅਰ ਕੌਂਸਲਿੰਗ ਸ਼ਾਖਾ ਦੁਆਰਾ ਜਿਥੇ ਪਲੇਸਮੈਂਟ ਅਤੇ ਰੋਜ਼ਗਾਰ ਮੇਲੇ ਆਯੋਜਿਤ ਕਰਕੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ, ਉਥੇ ਵਿਦੇਸ਼ੀ ਰੋਜ਼ਗਾਰ ਅਤੇ ਪੜ•ਾਈ ਸਬੰਧੀ ਜਾਣਕਾਰੀ ਵੀ ਪ੍ਰਦਾਨ ਕੀਤੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਉਦਯੋਗ ਸਥਾਪਿਤ ਕਰਨ ਲਈ ਉਸਾਰੂ ਮਾਹੌਲ ਸਿਰਜਿਆ ਗਿਆ ਹੈ, ਜਿਸ ਸਦਕਾ ਵੱਡੇ ਪੱਧਰ ‘ਤੇ ਉਦਯੋਗਿਕ ਯੂਨਿਟ ਸਥਾਪਿਤ ਹੋ ਰਹੇ ਹਨ। ਉਨ•ਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਕਾਫੀ ਰੋਜ਼ਗਾਰ ਪ੍ਰਾਪਤ ਹੋਵੇਗਾ। ਇਸ ਮੌਕੇ ਦਿਹਾਤੀ ਕਾਂਗਰਸ ਪ੍ਰਧਾਨ ਕੈਪਟਨ ਕਰਮ ਚੰਦ, ਸਰਪੰਚ ਸ਼੍ਰੀ ਬਲਵਿੰਦਰ ਭੱਟੀ, ਨਗੀਨਾ ਰਾਏ, ਸ਼੍ਰੀਮਤੀ ਰੀਨਾ ਰਾਣੀ, ਸ਼੍ਰੀਮਤੀ ਕਮਲਾ ਦੇਵੀ, ਸ਼੍ਰੀਮਤੀ ਅਮਰਜੀਤ ਕੌਰ, ਸ਼੍ਰੀਮਤੀ ਅਵਤਾਰ ਕੌਰ, ਸ਼੍ਰੀਮਤੀ ਵੀਨਾ ਰਾਣੀ, ਸ਼੍ਰੀ ਕੁਲਦੀਪ ਅਰੋੜਾ, ਸ਼੍ਰੀ ਕਰਨੈਲ ਸਿੰਘ, ਸ਼੍ਰੀ ਰੌਸ਼ਨ ਲਾਲ ਅਤੇ ਸ਼ੀਤਲ ਕੁਮਾਰ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply