ਅਧਿਕਾਰੀ ਜ਼ਿੰਮੇਵਾਰੀ ਨਾਲ ਨਿਭਾਉਣ ਸੌਂਪੀ ਗਈ ਡਿਊਟੀ : ਡਿਪਟੀ ਕਮਿਸ਼ਨਰ

ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ, ਪੁਲਿਸ ਲਾਈਨ ਵਿਖੇ ਕੀਤੀ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ
ਹੁਸ਼ਿਆਰਪੁਰ,(ਅਜੈ, ਸੁਖਵਿੰਦਰ) : ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਸਬੰਧੀ ਜ਼ਿਲ•ਾ ਪੱਧਰੀ ਸਮਾਰੋਹ ਕਰਵਾਇਆ ਜਾ ਰਿਹਾ ਹੈ, ਜਿਸ ਲਈ ਵਿਭਾਗਾਂ ਦੇ ਮੁਖੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ, ਤਾਂ ਜੋ ਇਸ ਮਹੱਤਵਪੂਰਨ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਇਆ ਜਾ ਸਕੇ। ਉਹ ਅੱਜ ਪੁਲਿਸ ਲਾਈਨ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦਿਵਸ ‘ਤੇ ਜਿਥੇ ਵੱਖ-ਵੱਖ ਸਕੂਲਾਂ ਵਲੋਂ ਦੇਸ਼ ਭਗਤੀ ਦੇ ਪ੍ਰੋਗਰਾਮ ਪੇਸ਼ ਕੀਤੇ ਜਾ ਰਹੇ ਹਨ, ਉਥੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਖਿੱਚ ਦਾ ਕੇਂਦਰ ਹੋਣਗੀਆਂ। ਉਨ•ਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਝਾਕੀ ਜੰਗਲਾਤ ਵਿਭਾਗ ਵਲੋਂ ਕੱਢੀ ਜਾਵੇਗੀ, ਜਿਸ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ•ਾਂ ਦੀ ਸੰਭਾਲ ਕਰਨ ਦਾ ਸੁਨੇਹਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਡੈਪੋ, ਬਡੀ ਪ੍ਰੋਗਰਾਮਾਂ ਬਾਰੇ ਵੀ ਝਾਕੀ ਕੱਢੀ ਜਾਵੇਗੀ, ਜਦਕਿ ਘਰ-ਘਰ ਰੋਜ਼ਗਾਰ ਯੋਜਨਾ ਅਤੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸਬੰਧੀ ਵੀ ਝਾਕੀਆਂ ਕੱਢੀਆਂ ਜਾ ਰਹੀਆਂ ਹਨ। ਉਨ•ਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੂਰੀ ਗੰਭੀਰਤਾ ਨਾਲ ਇਹ ਝਾਕੀਆਂ ਤਿਆਰ ਕੀਤੀਆਂ ਜਾਣ।


ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਆਜਾਦੀ ਦਿਵਸ ‘ਤੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕਰਨ ਤੋਂ ਇਲਾਵਾ ਵਿਲੱਖਣ ਪ੍ਰਾਪਤੀਆਂ ਵਾਲੀਆਂ ਸਖ਼ਸ਼ੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਇਸ ਮਹੱਤਵਪੂਰਨ ਦਿਹਾੜੇ ‘ਤੇ ਮਾਰਚ ਪਾਸਟ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਮਾਸ ਪੀ.ਟੀ.ਸ਼ੋਅ ਅਤੇ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਜਾਵੇਗਾ। ਉਨ•ਾਂ ਕਿਹਾ ਕਿ ਪੀ.ਆਰ.ਟੀ. ਸੀ. ਜਹਾਨਖੇਲਾਂ ਅਤੇ ਜ਼ਿਲ•ਾ ਪੁਲਿਸ ਸਮੇਤ ਵੱਖ-ਵੱਖ ਟੁੱਕੜੀਆਂ ਵਲੋਂ ਪਰੇਡ ਅਤੇ ਸ਼ਾਨਦਾਰ ਮਾਰਚ ਪਾਸਟ ਵੀ ਕੀਤਾ ਜਾਵੇਗਾ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ 15 ਅਗਸਤ ਨੂੰ ਮਨਾਏ ਜਾ ਰਹੇ ਦਿਹਾੜੇ ‘ਤੇ ਵੱਧ ਤੋਂ ਵੱਧ ਸ਼ਿਰਕਤ ਕੀਤੀ ਜਾਵੇ, ਤਾਂ ਜੋ ਇਸ ਮਹੱਤਵਪੂਰਨ ਦਿਹਾੜੇ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ।

Advertisements

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਐਸ.ਪੀ. (ਐਚ) ਸ਼੍ਰੀ ਬਲਵੀਰ ਸਿਘ, ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਅਮਿਤ ਸਰੀਨ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਿਤ ਮਹਾਜਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply