ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਵਚਨਬੱਧ : ਕੈਬਨਿਟ ਮੰਤਰੀ ਅਰੋੜਾ

ਸਰਕਾਰੀ ਹਸਪਤਾਲ ‘ਚ ਕੀਤਾ ਅਫੈਰੇਸਿਸ ਮਸ਼ੀਨ ਦਾ ਉਦਘਾਟਨ, ਡੇਂਗੂ ਦੇ ਇਲਾਜ ਲਈ ਹੁਣ 4 ਲੋਕਾਂ ਦੇ ਬਲੱਡ ਦੀ ਜਗ•ਾ ‘ਤੇ 1 ਵਿਅਕਤੀ ਦੇ ਬਲੱਡ ਤੋਂ ਕੱਢੇ ਜਾ ਸਕਣਗੇ ਪਲੇਟਲੈਟਸ, ਕੈਂਸਰ ਦੇ ਮਰੀਜ਼ਾਂ ਨੂੰ ਵੀ ਮਿਲੇਗਾ ਫਾਇਦਾ, ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾਂ ਯੋਜਨਾ ਤਹਿਤ 20 ਅਗਸਤ ਤੋਂ ਜ਼ਿਲ•ੇ ਦੇ ਲੋਕਾਂ ਨੂੰ ਮਿਲੇਗੀ ਚੰਗੀ ਸਿਹਤ ਸੁਵਿਧਾ
ਹੁਸ਼ਿਆਰਪੁਰ, (ਵਿਕਾਸ ਜੁਲਕਾ) : ਉਦਯੋਗ ਤੇ ਵਣਜ ਮੰਤਰੀ ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਅਫੈਰੇਸਿਸ ਮਸ਼ੀਨ ਦਾ ਉਦਘਾਟਨ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵੀ ਉਨ•ਾਂ ਨਾਲ ਮੌਜੂਦ ਸਨ। ਕੈਬਨਿਟ ਮੰਤਰੀ ਅਰੋੜਾ ਦੇ ਯਤਨਾ ਸਦਕਾ ਲਗਭਗ 18 ਲੱਖ ਰੁਪਏ ਦੀ ਲਾਗਤ ਵਾਲੀ ਇਹ ਮਸ਼ੀਨ ਸੋਨਾਲੀਕਾ ਡਿਵੈਲਪਮੈਂਟ ਸੋਸਾਇਟੀ ਵਲੋਂ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਬਲੱਡ ਬੈਂਕ ਯੂਟਿਨ ਨੂੰ ਭੇਂਟ ਕੀਤੀ ਗਈ ਹੈ। ਇਸ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੇਹਤਰ ਸਿਹਤ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਅਫੈਰੇਸਿਸ ਮਸ਼ੀਨ ਦੀ ਜ਼ਿਲ•ੇ ਨੂੰ ਬਹੁਤ ਜ਼ਰੂਰਤ ਸੀ, ਜੋ ਕਿ ਡੇਂਗੂ ਦੇ ਨਾਲ-ਨਾਲ ਕੈਂਸਰ ਦੇ ਮਰੀਜ਼ਾਂ ਦੇ ਇਲਾਜ ਲਈ ਵੀ ਬਹੁਤ ਲਾਭਦਾਇਕ ਸਾਬਤ ਹੋਵੇਗੀ। ਉਨ•ਾਂ ਦੱਸਿਆ ਕਿ ਡੇਂਗੂ ਦੇ ਮਰੀਜ ਜਿਨ•ਾਂ ਦੇ ਸੈਲ ਘੱਟ ਹੋ ਜਾਂਦੇ ਹਨ, ਉਨ•ਾਂ ਮਰੀਜ਼ਾਂ ਨੂੰ ਹੁਣ ਇਲਾਜ ਲਈ ਡੀ.ਐਮ.ਸੀ. ਜਾਂ ਪੀ.ਜੀ.ਆਈ ਜਾਣ ਦੀ ਜ਼ਰੂਰਤ ਨਹੀਂ ਪਵੇਗੀ, ਕਿਉਂਕਿ ਇਸ ਮਸ਼ੀਨ ਦੀ ਮਦਦ ਨਾਲ ਇਕ ਹੀ ਵਿਅਕਤੀ ਦੇ ਬਲੱਡ ਤੋਂ ਪਲੇਟਲੈਟਸ ਕੱਢ ਕੇ ਜ਼ਰੂਰਤਮੰਦ ਮਰੀਜ ਨੂੰ ਚੜ•ਾਏ ਜਾਣਗੇ। ਉਨ•ਾਂ ਦੱਸਿਆ ਕਿ ਪਹਿਲਾਂ ਇਕ ਮਰੀਜ ਲਈ 4 ਲੋਕਾਂ ਦੇ ਬਲੱਡ ਦੀ ਜ਼ਰੂਰਤ ਪੈਂਦੀ ਸੀ, ਪਰ ਇਸ ਮਸ਼ੀਨ ਨਾਲ ਇਕ ਹੀ ਵਿਅਕਤੀ ਤੋਂ ਪਲੇਟਲੈਟਸ ਦੀ ਜ਼ਰੂਰਤ ਪੂਰੀ ਹੋ ਜਾਵੇਗੀ ਅਤੇ ਪਲੇਟਲੈਟਸ ਦੇਣ ਵਾਲਾ ਵਿਅਕਤੀ 72 ਘੰਟੇ ਬਾਅਦ ਫਿਰ ਪਲੇਟਲੈਟਸ ਦੇ ਸਕਦਾ ਹੈ, ਜਦਕਿ ਪਹਿਲਾ ਇਹ ਪ੍ਰਕ੍ਰਿਆ ਕਾਫੀ ਔਖੀ ਸੀ।


ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਇਸ ਮਸ਼ੀਲ ਨਾਲ ਜਿਥੇ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਬੱਚਤ ਹੋਵੇਗੀ, ਉਥੇ ਹੁਸ਼ਿਆਰਪੁਰ ਦੇ ਨਾਲ ਲੱਗਦੇ ਜ਼ਿਲਿ•ਆਂ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਮਰੀਜ਼ਾਂ ਨੂੰ ਵੀ ਫਾਇਦਾ ਹੋਵੇਗਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ•ਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾਂ ਯੋਜਨਾ ਜ਼ਰੂਰਤਮੰਦ ਪਰਿਵਾਰਾਂ ਨੂੰ ਚੰਗੀ ਸਿਹਤ ਸੁਵਿਧਾਵਾਂ ਦੇਣ ਲਈ 20 ਅਗਸਤ ਤੋਂ ਸ਼ੁਰੂ ਹੋ ਰਹੀ ਹੈ, ਜਿਸ ਦਾ ਸੂਬੇ ਦੇ 46 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ। ਉਨ•ਾਂ ਕਿਹਾ ਕਿ ਜ਼ਿਲ•ੇ ਦੇ ਲੋਕਾਂ ਨੂੰ ਸੂਚੀਬੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਸੁਵਿਧਾ ਮਿਲ ਸਕੇਗੀ। ਉਨ•ਾਂ ਦੱਸਿਆ ਕਿ ਇਸ ਸਿਹਤ ਬੀਮਾ ਯੋਜਨਾ ਤਹਿਤ ਇਕ ਪਰਿਵਾਰ ਨੂੰ ਸਾਲਾਨਾ 5 ਲੱਖ ਰੁਪਏ ਤੱਕ ਦੇ ਇਲਾਜ ਦੀ ਸੁਵਿਧਾ ਦਿੱਤੀ ਗਈ ਹੈ,  ਜਿਸ ਦਾ ਜ਼ਿਲ•ੇ ਦੇ 2 ਲੱਖ 15 ਹਜ਼ਾਰ 632 ਪਰਿਵਾਰਾਂ ਨੂੰ ਲਾਭ ਮਿਲੇਗਾ। ਉਨ•ਾਂ ਦੱਸਿਆ ਕਿ ਡੇਂਗੂ ਦੀ ਰੋਕਥਾਮ ਲਈ 7 ਲੱਖ ਰੁਪਏ ਦੀ ਲਾਗਤ ਨਾਲ ਸਿਹਤ ਵਿਭਾਗ ਨੂੰ 15 ਫਾਗਿੰਗ ਮਸ਼ੀਨਾਂ ਵੀ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਡੇਂਗੂ ਨੂੰ ਪੈਦਾ ਹੋਣ ਤੋਂ ਪਹਿਲਾਂ ਹੀ ਰੋਕਿਆਂ ਜਾ ਸਕੇਗਾ। ਉਨ•ਾਂ ਕਿਹਾ ਕਿ ਹੁਸ਼ਿਆਰਪੁਰ ਦੇ 50 ਵਾਰਡਾਂ ਵਿੱਚ ਇਹ ਫਾਗਿੰਗ ਮਸ਼ੀਨਾਂ ਚੱਲਣਗੀਆਂ ਅਤੇ ਇਕ ਮਸ਼ੀਨ ਤਿੰਨ ਵਾਰਡ ਕਵਰ ਕਰੇਗੀ। ਉਨ•ਾਂ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਲਈ ਸੁਵਿਧਾਵਾਂ ਪੱਖੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

Advertisements


ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਇਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਜ਼ਿਲ•ੇ ਵਿੱਚ ਪ੍ਰਸ਼ਾਸ਼ਨ ਵਲੋਂ ਬਹੁਤ ਵੱਡੇ ਪੱਧਰ ‘ਤੇ ਅਭਿਆਨ ਚਲਾਇਆ ਗਿਆ ਹੈ। ਜਿਸ ਤਹਿਤ ਸ਼ਹਿਰ ਨੂੰ 10 ਸੈਕਟਰਾਂ ਵਿੱਚ ਵੰਡ ਕੇ ਚੈਕਿੰਗ ਅਤੇ ਜਾਗਰੂਕਤਾ ਅਭਿਆਨ ਜਾਰੀ ਹੈ। ਉਨ•ਾਂ ਕਿਹਾ ਕਿ ਹੁਣ ਤੱਕ ਟੀਮਾਂ ਵਲੋਂ 51418 ਘਰਾਂ ਦੀ ਜਾਂਚ ਕੀਤੀ ਗਈ, ਜਿਸ ਦੌਰਾਨ 597 ਘਰਾਂ ਵਿੱਚ ਡੇਂਗੂ ਦਾ ਲਾਰਵਾ ਪਾਇਆ ਗਿਆ। ਇਸੇ ਤਰ•ਾਂ ਹੁਣ ਤੱਕ 2 ਲੱਖ 26 ਹਜ਼ਾਰ 568 ਕੰਟੇਨਰ ਚੈਕ ਕੀਤੇ ਗਏ, ਜਿਸ ਵਿੱਚੋਂ 666 ਕੰਟੇਨਰਾਂ ਵਿੱਚ ਡੇਂਗੂ ਦਾ ਲਾਰਵਾ ਪਾਇਆ ਗਿਆ। ਉਨ•ਾਂ ਕਿਹਾ ਕਿ ਪਿਛਲੇ ਸਾਲ ਡੇਂਗੂ ਦੀ ਰੋਕਥਾਮ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ ਚਲਾਇਆ ਗਿਆ ਸੀ, ਜਿਸ ਕਾਰਨ ਕਰੀਬ 63 ਫੀਸਦੀ ਡੇਂਗੂ ਦੀ ਬੀਮਾਰੀ ਨੂੰ ਰੋਕਿਆ ਜਾ ਸਕਿਆ ਸੀ।

Advertisements

ਇਸ ਮੌਕੇ ‘ਤੇ ਜ਼ਿਲ•ਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ, ਸਿਵਲ ਸਰਜਨ ਡਾ. ਜਸਵੀਰ ਸਿੰਘ, ਸ਼ਹਿਰੀ ਕਾਂਗਰਸ ਪ੍ਰਧਾਨ ਐਡਵੋਕੇਟ ਰਾਕੇਸ਼ ਮਰਵਾਹਾ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਤਪਾਲ ਗੋਜਰਾ, ਕੌਂਸਲਰ ਬ੍ਰਹਮਸ਼ੰਕਰ ਜਿੰਪਾ, ਸ਼੍ਰੀ ਸਰਵਨ ਸਿਘ, ਸ਼੍ਰੀ ਜੇ.ਐਸ. ਚੌਹਾਨ, ਸ਼੍ਰੀਮਤੀ ਰੰਜੀਤਾ ਚੌਧਰੀ, ਸ਼੍ਰੀ ਵਿਜੇ ਅਰੋੜਾ, ਸ਼੍ਰੀ ਪ੍ਰਦੀਪ ਬਿਟੂ, ਸ਼੍ਰੀ ਅਨਿਲ ਕੁਮਾਰ, ਸ਼੍ਰੀ ਸੁਰਿੰਦਰ ਸਿੱਧੂ, ਸ਼੍ਰੀ ਬਲਵਿੰਦਰ ਸਿੰਘ, ਸ਼੍ਰੀ ਰਜਿੰਦਰ ਪਰਮਾਰ ਤੋਂ ਇਲਾਵਾ ਹੋਰ ਵੀ ਪਤਵੰਤੇ ਹਾਜ਼ਰ ਸਨ।

Advertisements

 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply