ਜਨਰਲ ਵਰਗ ਤੇ SC-ST ਵਿਦਿਆਰਥੀਆਂ ਦੀ ਪ੍ਰੀਖਿਆ ਫੀਸ ‘ਚ ਵਾਧਾ

SC-ST ਵਰਗ ਦੇ ਵਿਦਿਆਰਥੀਆਂ ਨੂੰ 50 ਰੁਪਏ ਦੀ ਥਾਂ 1200 ਰੁਪਏ ਫੀਸ ਦੇਣੀ ਪਵੇਗੀ। ਜਨਰਲ ਸ਼੍ਰੇਣੀ ਦੇ ਵਿਦਿਆਰਥੀਆਂ ਦੀ ਫੀਸ ਵਿੱਚ ਵੀ ਦੋ ਗੁਣਾ ਵਾਧਾ ਕੀਤਾ ਗਿਆ ਹੈ ਤੇ ਜਨਰਲ ਵਰਗ ਦੇ ਵਿਦਿਆਰਥੀਆਂ ਨੂੰ 750 ਰੁਪਏ ਦੀ ਥਾਂ 1500 ਰੁਪਏ ਦੇਣੇ ਪੈਣਗੇ।

ਨਵੀਂ ਦਿੱਲੀ : ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਅਨੁਸੂਚਿਤ ਜਾਤੀਆਂ (SC) ਤੇ ਅਨੁਸੂਚਿਤ ਜਨਜਾਤੀਆਂ (ST) ਦੇ ਵਿਦਿਆਰਥੀਆਂ ਲਈ 10ਵੀਂ ਤੇ 12ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਫੀਸ ਵਿੱਚ 24 ਗੁਣਾ ਵਾਧਾ ਕੀਤਾ ਹੈ। ਹੁਣ ਇਸ ਵਰਗ ਦੇ ਵਿਦਿਆਰਥੀਆਂ ਨੂੰ 50 ਰੁਪਏ ਦੀ ਥਾਂ 1200 ਰੁਪਏ ਫੀਸ ਦੇਣੀ ਪਵੇਗੀ। ਜਨਰਲ ਸ਼੍ਰੇਣੀ ਦੇ ਵਿਦਿਆਰਥੀਆਂ ਦੀ ਫੀਸ ਵਿੱਚ ਵੀ ਦੋ ਗੁਣਾ ਵਾਧਾ ਕੀਤਾ ਗਿਆ ਹੈ। ਹੁਣ ਉਨ੍ਹਾਂ ਨੂੰ 750 ਰੁਪਏ ਦੀ ਥਾਂ 1500 ਰੁਪਏ ਦੇਣੇ ਪੈਣਗੇ।

 

ਦੱਸ ਦੇਈਏ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥੀਆਂ ਨੂੰ 9ਵੀਂ ਜਮਾਤ ਵਿੱਚ ਤੇ 12ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਲਈ 11ਵੀਂ ਜਮਾਤ ਵਿੱਚ ਰਜਿਸਟਰ ਕਰਨਾ ਹੁੰਦਾ ਹੈ। ਸੀਬੀਐਸਈ ਨੇ ਪਿਛਲੇ ਹਫ਼ਤੇ ਇੱਕ ਫੀਸ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਤੇ ਪੁਰਾਣੇ ਸਿਸਟਮ ਅਧੀਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰਨ ਵਾਲੇ ਸਕੂਲਾਂ ਨੂੰ ਵਿਦਿਆਰਥੀਆਂ ਤੋਂ ਫੀਸਾਂ ਦਾ ਅੰਤਰ ਵਸੂਲਣ ਲਈ ਕਿਹਾ ਸੀ।

 

ਅਧਿਕਾਰੀ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ/ਅਨੁਸੂਚਿਤ ਜਨਜਾਤੀਆਂ ਦੇ ਵਿਦਿਆਰਥੀਆਂ ਨੂੰ 12ਵੀਂ ਬੋਰਡ ਦੀ ਪ੍ਰੀਖਿਆ ਵਿੱਚ ਵਾਧੂ ਵਿਸ਼ੇ ਲਈ ਵੀ 300 ਰੁਪਏ ਹੋਰ ਅਦਾ ਕਰਨੇ ਪੈਣਗੇ। ਪਹਿਲਾਂ ਇਨ੍ਹਾਂ ਵਰਗਾਂ ਦੇ ਵਿਦਿਆਰਥੀਆਂ ਤੋਂ ਵਾਧੂ ਵਿਸ਼ਿਆਂ ਲਈ ਕੋਈ ਫੀਸ ਨਹੀਂ ਲਈ ਜਾਂਦੀ ਸੀ। ਜਨਰਲ ਵਰਗ ਦੇ ਵਿਦਿਆਰਥੀਆਂ ਨੂੰ ਵੀ ਵਾਧੂ ਵਿਸ਼ਿਆਂ ਲਈ 150 ਰੁਪਏ ਦੀ ਥਾਂ 300 ਰੁਪਏ ਫੀਸ ਦੇਣੀ ਪਵੇਗੀ।

Advertisements

 

ਅਧਿਕਾਰੀ ਨੇ ਕਿਹਾ, ‘100 ਫੀਸਦੀ ਨੇਤਰਹੀਣ ਵਿਦਿਆਰਥੀਆਂ ਨੂੰ ਸੀਬੀਐਸਈ ਦੀ ਪ੍ਰੀਖਿਆ ਫੀਸ ਤੋਂ ਛੋਟ ਹੈ। ਹਾਲਾਂਕਿ, ਜਿਹੜੇ ਵਿਦਿਆਰਥੀ ਆਖਰੀ ਤਾਰੀਖ ਤੋਂ ਪਹਿਲਾਂ ਨਵੀਂ ਦਰ ਦੇ ਅਨੁਸਾਰ ਫੀਸ ਜਮ੍ਹਾ ਨਹੀਂ ਕਰਦੇ ਹਨ, ਉਹ ਰਜਿਸਟਰਡ ਨਹੀਂ ਹੋਣਗੇ ਤੇ ਉਨ੍ਹਾਂ ਨੂੰ 2019-20 ਲਈ ਇਮਤਿਹਾਨ ਵਿੱਚ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ ਜਾਏਗੀ।

Advertisements

 

 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply