ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਨਹੀਂ ਹੋਈ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਚੰਡੀਗੜ੍ਹ: ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਨਹੀਂ ਹੋਈ। ਇਹ ਦਾਅਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸੰਸਦ ਵਿੱਚ ਕੀਤਾ ਹੈ। ਉਨ੍ਹਾਂ ਨੇ ਸੰਸਦ ਨੂੰ ਦੱਸਿਆ ਕਿ ਮੋਦੀ ਸਰਕਾਰ ਨੇ ਰਾਜੋਆਣਾ ਦੀ ਸਜ਼ਾ ਮੁਆਫ ਨਹੀਂ ਕੀਤੀ।

ਯਾਦ ਰਹੇ ਰਾਜੋਆਣਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਹਨ। ਪਿਛਲੇ ਦਿਨੀਂ ਕੇਂਦਰ ਸਰਕਾਰ ਨੇ ਕੁਝ ਸਿੱਖ ਬੰਦੀਆਂ ਦੀਆਂ ਸਜ਼ਾਵਾਂ ਮੁਆਫ ਕੀਤੀਆਂ ਸੀ। ਉਸ ਵੇਲੇ ਚਰਚਾ ਸੀ ਕਿ ਰਾਜੋਆਣਾ ਦੀ ਸਜ਼ਾ ਵੀ ਮਾਫ ਕਰ ਦਿੱਤੀ ਹੈ।

ਅੱਜ ਜਦੋਂ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਇਹ ਮਾਮਲਾ ਸੰਸਦ ਵਿੱਚ ਉਠਾਇਆ ਤਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਪਸ਼ਟ ਕਰ ਦਿੱਤਾ ਕਿ ਰਾਜੋਆਣਾ ਦੀ ਸਜ਼ਾ ਮੁਆਫ ਨਹੀਂ ਹੋਈ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply