LATEST : ਹੁਸ਼ਿਆਰਪੁਰ ਵਿਖੇ-ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 23 ਤੋਂ

HOSHIARPUR (DOABA TIMES)
ਜ਼ਿਲ•ਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ (ਰਿਟਾ:) ਦਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਸੂਬੇ ਵਿੱਚ ਹਰ ਵਰਗ ਦੇ ਨੌਜਵਾਨ ਲਈ ਜ਼ਿਲ•ਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਇਕ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 23 ਦਸੰਬਰ 2019 ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਵਿੱਚ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ ਬੀ.ਐਸ.ਐਫ., ਸੀ.ਆਰ.ਪੀ.ਐਫ, ਆਈ.ਟੀ.ਬੀ.ਪੀ., ਸੀ.ਆਈ.ਐਸ.ਐਫ, ਅਤੇ ਪੰਜਾਬ ਪੁਲਿਸ ਵਿੱਚ ਭਰਤੀ ਦੀ ਟਰੇਨਿੰਗ ਦਿੱਤੀ ਜਾਵੇਗੀ।

ਸ਼੍ਰੀ ਦਲਵਿੰਦਰ ਸਿੰਘ ਨੇ ਦੱਸਿਆ ਕਿ ਉਮੀਦਵਾਰ ਆਪਣੀ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ/ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਮ ਰਜਿਸਟਰ ਕਰਵਾਉਣ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply