LATEST : ਪੰਜਾਬ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ-ਸਤੌਰ ਦਾ ਅਚਨਚੇਤ ਨਿਰੀਖਣ

HOSHIARPUR (ADESH PARMINDER SINGH)-ਅੱਜ ਪੰਜਾਬ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ-ਸਤੌਰ ਦਾ ਅਚਨਚੇਤ ਨਿਰੀਖਣ ਕੀਤਾ। ਇਸ ਸਬੰਧੀ ਪ੍ਰਿੰਸੀਪਲ ਪਰਮਜੀਤ ਸਿੰਘ ਨੇ ਦੱਸਿਆ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਾਰੀਆਂ ਜਮਾਤਾਂ ਦਾ ਨਿਰੀਖਣ ਕੀਤਾ । ਸਾਰੀਆਂ ਜਮਾਤਾਂ ਵਿੱਚ ਅਧਿਆਪਕ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਸਨ।

ਉਨ੍ਹਾਂ ਨੇ ਸਕੂਲ ਦੀ ਕਾਰਜਗਾਰੀ ਤੇ ਸੰਤੁਸ਼ਟੀ ਵਿਅਕਤ ਕੀਤੀ। ਇਸ ਮੌਕੇ ਕ੍ਰਿਸ਼ਨ ਕੁਮਾਰ ਨੇ ਸਮੂਹ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨੇ ਸਟਾਫ ਨਾਲ ਯਾਦਗਾਰੀ ਫੋਟੋ ਵੀ ਖਿਚਾਈ ਹੋਏ ਅਧਿਆਪਕਾਂ ਛੁੱਟੀਆਂ ਦੀ ਮੁਬਾਰਕਾਂ ਵੀ ਦਿੱਤੀਆਂ। ਇਸ ਮੌਕੇ ਪ੍ਰਿੰਸੀਪਲ ਪਰਮਜੀਤ ਸਿੰਘ, ਜਸਵਿੰਦਰ ਸਿੰਘ ਸਹੋਤਾ, ਸੰਦੀਪ ਕੁਮਾਰ ਸ਼ਰਮਾ, ਪ੍ਰਿਤਪਾਲ ਸਿੰਘ, ਪਰਮਿੰਦਰ ਸਿੰਘ, ਵਰਿੰਦਰ ਸਿੰਘ, ਪਰਮਜੀਤ, ਸੁਖਵਿੰਦਰ ਸਿੰਘ ਸੁੱਖੀ, ਕਮਲਜੀਤ ਸਿੰਘ, ਬਲਬੀਰ ਸਿੰਘ, ਜਗਤਾਰ ਸਿੰਘ, ਸੁਖਵਿੰਦਰ ਸਿੰਘ ਬੋਦਲ, ਲਵ ਕੁਮਾਰ, ਰਵਿੰਦਰਪਾਲ ਕੌਰ, ਰਣਜੀਤ ਕੁਮਾਰ, ਜੋਗਿੰਦਰ ਸਿੰਘ, ਸੁਭ ਸ਼ਰਮਾ, ਸੀਮਾ ਰਾਣੀ, ਸੰਤੋਸ਼ ਕੁਮਾਰੀ, ਮੀਨਾ ਕੁਮਾਰੀ, ਬਲਜੀਤ ਕੌਰ, ਰਵਿੰਦਰਪਾਲ ਕੌਰ, ਪਰਦੀਪ ਸੈਣੀ ਆਦਿ ਸਮੇਤ ਸਕੂਲ ਦਾ ਸਮੂਹ ਸਟਾਫ ਹਾਜਰ ਸੀ।
ਕੈਪਸ਼ਨ- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ-ਸਤੌਰ ਵਿਖੇ ਸਿੱਖਿਆ ਸਕੱਤਰ ਨਾਲ ਪ੍ਰਿੰਸੀਪਲ ਪਰਮਜੀਤ ਸਿੰਘ, ਜਸਵਿੰਦਰ ਸਿੰਘ ਸਹੋਤਾ, ਸੰਦੀਪ ਕੁਮਾਰ ਸ਼ਰਮਾ ਅਤੇ ਹੋਰ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply