BREAKING : ਪਠਾਨਕੋਟ ਦੇ ਅਵਲੋਨ ਸੀਨੀਅਰ ਸੈਕੰਡਰੀ ਸਕੂਲ ਵਿੱਚ ਪ੍ਰੋਗਰਾਮ ਦਾ ਆਯੋਜਨ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋ

—-ਚਿੱਤਰ ਤੇ ਕਵਿਜ ਮੁਕਾਬਲਿਆਂ ਦਾ ਕੀਤਾ ਗਿਆ ਆਯੋਜਨ, ਜੇਤੂ ਬੱਚਿਆਂ ਨੂੰ ਕੀਤਾ  ਸਨਮਾਨਿਤ
PATHANKOT  ( RAJINDER RAJAN BUREAU CHIEF ) ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋਂ ਪਠਾਨਕੋਟ ਦੇ ਅਵਲੋਨ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਵੱਛ ਭਾਰਤ ਅਭਿਆਨ ਦਾ ਸੁਨੇਹਾ ਦਿੰਦਿਆਂ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੰਚ ਤੋਂ ਬੋਲਦਿਆਂ ਮਿਨਿਸਟ੍ਰੀ ਆਫ ਆਈ ਐਂਡ ਬੀ ਦੇ ਅਧਿਕਾਰੀ ਗੁਰਮੀਤ ਸਿੰਘ ਨੇ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸਾਸਤਰੀ ਅਤੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ਤੇ ਸਵੱਛਤਾ ਅਭਿਆਨ ਦਾ ਆਗਾਜ ਕੀਤਾ ਗਿਆ ਸੀ।

ਸ਼ਾਸਤਰੀ ਜੀ ਨੇ ‘ਜੈ ਜਵਾਨ ਜੈ ਕਿਸਾਨ’ ਦਾ ਨਾਅਰਾ ਦਿੱਤਾ ਸੀ, ਜਿਸ ਨੂੰ ਦੇਸ਼ ਵਾਸੀਆਂ ਨੇ ਵੱਡੇ ਪੱਧਰ ਤੇ ਹੁੰਗਾਰਾ ਦਿੱਤਾ ਸੀ। ਇਸੇ ਤਰ•ਾਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਵੱਲੋਂ ਦੇਸ ਦੀ ਆਜਾਦੀ ਲਈ ਜੋ ਯੋਗਦਾਨ ਮੰਗਿਆ ਗਿਆ, ਉਸ ਵਿੱਚ ਵੀ ਦੇਸ਼ ਵਾਸੀਆਂ ਨੇ ਵੱਧ ਚੜ• ਕੇ ਹੁੰਗਾਰਾ ਦਿੱਤਾ। ਕੁਝ ਇਸੇ ਤਰ•ਾਂ ਹੁਣ ਸਵੱਛਤਾ ਅਭਿਆਨ ਨੂੰ ਵੀ ਜਨ ਅੰਦੋਲਨ ਬਣਾਉਣ ਦੀ ਲੋੜ ਹੈ।

ਉਨ•ਾਂ ਕਿਹਾ ਕਿ ਜਿਸ ਤਰ•ਾਂ ਕਈ ਮੁਲਕਾਂ ਨੇ ਆਪਣੇ ਦੇਸ਼ ਵਾਸੀਆਂ ਦੇ ਯੋਗਦਾਨ ਨਾਲ ਤਰੱਕੀ ਕੀਤੀ ਹੈ, ਉਸੇ ਤਰ•ਾਂ ਹਰ ਭਾਰਤ ਵਾਸੀ ਨੂੰ ਇਸ ਅਭਿਆਨ ਵਿਚ ਯੋਗਦਾਨ ਪਾ ਕੇ ਦੇਸ਼ ਨੂੰ ਸਵੱਛਤਾ ਦੇ ਮਾਮਲੇ ਵਿੱਚ  ਮੋਹਰੀ ਬਣਾਉਣ ਲਈ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ•ਾਂ ਪਲਾਸਟਿਕ ਦੀ ਵਰਤੋਂ ‘ਤੇ ਪਾਬੰਦੀ ਲਈ ਭਾਰਤ ਸਰਕਾਰ ਦੀ ਮੁਹਿੰਮ ਨੂੰ ਸਫਲ ਬਣਾਉਣ ਸੰਬੰਧੀ ਅਪੀਲ ਵੀ ਮੰਚ ਤੋਂ ਕੀਤੀ। ਇਸ ਮੌਕੇ ਸਵੱਛ ਭਾਰਤ ਦੇ ਨਾਲ ਨਾਲ ਫਿਟ ਇੰਡੀਆ ਅਤੇ ਬੇਟੀ ਬਚਾਓ ਬੇਟੀ ਪੜ•ਾਓ ਦਾ ਸੁਨੇਹਾ ਵੀ ਦਿੱਤਾ ਗਿਆ।

Advertisements


ਪ੍ਰੋਗਰਾਮ ਦੌਰਾਨ ਮੰਚ ਤੋਂ ਬੋਲਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਿੰਸੀਪਲ ਮਨਜੀਤ ਮੱਲ ਨੇ ਕਿਹਾ ਕਿ ਸਵੱਛ ਭਾਰਤ ਅਭਿਆਨ ਨੂੰ ਜਨ ਮੁਹਿੰਮ ਬਣਾਉਣ ਵਿੱਚ  ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਵੱਡਾ ਯੋਗਦਾਨ ਪਾਇਆ ਹੈ, ਜਿਸ ਦੇ ਤਹਿਤ ਨਾ ਸਿਰਫ ਪੰਜਾਬ ਬਲਕਿ ਦੇਸ਼ ਭਰ ਵਿੱਚ ਪ੍ਰੋਗਰਾਮਾਂ ਦਾ ਆਯੋਜਨ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ•ਾਂ ਮੰਚ ਤੋਂ ਐਲਾਨ ਕੀਤਾ ਕਿ ਭਵਿੱਖ ਵਿੱਚ ਐਵਲੋਨ ਸਕੂਲ ਸਵੱਛ ਭਾਰਤ ਮੁਹਿੰਮ ਨੂੰ ਅੰਦੋਲਨ ਬਣਾਉਣ ਵਿੱਚ ਵੱਡੀ ਭੂਮਿਕਾ ਅਦਾ ਕਰੇਗਾ। ਉਨ•ਾਂ ਸਕੂਲ ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਭਵਿੱਖ ਵਿਚ ਕੋਈ ਵੀ ਅਜਿਹਾ ਕੰਮ ਨਾ ਕੀਤਾ ਜਾਵੇ, ਜੋ ਸਾਡੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਂਦਾ ਹੈ।  

Advertisements


ਇਸ ਮੌਕੇ ਤੇ ਚਿੱਤਰ ਮੁਕਾਬਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਚਿੱਤਰ ਲੇਖ ਮੁਕਾਬਲੇ ਵਿਚ ਸੁਮਨ ਕੁਮਾਰੀ ਨੇ ਪਹਿਲਾ, ਰਾਧਿਕਾ ਵਰਮਾ ਨੇ ਦੂਜਾ ਅਤੇ ਭੂਮਿਕਾ ਭੰਡਾਰੀ ਨੇ ਤੀਜਾ ਸਥਾਨ ਹਾਸਲ ਕੀਤਾ। ਉੱਥੇ ਹੀ ਇਸ ਮੌਕੇ ਕਰਵਾਏ ਗਏ ਕਵਿਜ ਮੁਕਾਬਲੇ ਵਿਚ ਵੀ ਵਿਦਿਆਰਥੀਆਂ ਨੇ ਵੱਧ ਚੜ• ਕੇ ਹਿੱਸਾ ਲਿਆ।

Advertisements

ਇਸ ਪ੍ਰੋਗਰਾਮ ਵਿੱਚ ਬੱਚਿਆਂ ਨੂੰ ਆਪਣੇ ਚਾਰ ਚੁਫੇਰੇ ਨੂੰ ਸਾਫ ਰੱਖਣ ਸਬੰਧੀ ਸਹੁੰ ਵੀ ਚੁਕਾਈ ਗਈ। ਬੱਚਿਆਂ ਦੇ ਨਾਲ ਨਾਲ ਅਧਿਆਪਕਾਂ ਵੱਲੋਂ ਵੀ ਇਹ ਸਹੁੰ ਚੁੱਕੀ ਗਈ ਕਿ ਉਹ ਭਵਿੱਖ ਵਿੱਚ ਨਾ ਸਿਰਫ ਆਪਣਾ ਘਰ ਬਲਕਿ ਪੂਰੇ ਦੇਸ ਨੂੰ ਸਾਫ ਰੱਖਣ ਦਾ ਸੰਕਲਪ ਲੈਂਦੇ ਨੇ। ਸੰਹੁ ਚੁੱਕਣ ਦੇ ਨਾਲ ਹੀ ਸਕੂਲੀ ਵਿਦਿਆਰਥੀਆਂ ਵੱਲੋਂ ਸਵੱਛਤਾ ਦਾ ਸੁਨੇਹਾ ਦਿੰਦੀ ਇਕ ਰੈਲੀ ਵੀ ਕੱਢੀ ਗਈ, ਜਿਸ ਤਹਿਤ ਇਲਾਕਾ ਵਾਸੀਆਂ ਨੂੰ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ ਦਿੱਤਾ ਗਿਆ।


ਬਹਿਰਹਾਲ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਆਯੋਜਿਤ ਕੀਤਾ ਗਿਆ ਇਹ ਪ੍ਰੋਗਰਾਮ ਸਫਲ ਸਾਬਿਤ ਹੋ ਨਿੱਬੜਿਆ ਅਤੇ ਇਲਾਕਾ ਵਾਸੀਆਂ ਵਿੱਚ ਸਵੱਛਤਾ ਦੀ ਮਹਤਤਾ ਦੇ ਨਾਲ ਨਾਲ ਵਾਤਾਵਰਨ ਦੀ ਸਾਂਭ ਸੰਭਾਲ ਦਾ ਸੁਨੇਹਾ ਦਿੰਦਿਆਂ ਇੱਕ ਨਵੀਂ ਊਰਜਾ ਦਾ ਸੰਚਾਰ ਕਰ ਗਿਆ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply