LATEST ਦਲਬੀਰ ਸਿੰਘ ਢਿਲਵਾਂ ਕਤਲ ਕੇਸ਼ ਦਾ ਇੱਕ ਹੋਰ ਦੋਸ਼ੀ ਬਟਾਲਾ ਪੁਲਿਸ ਨੇ ਕਾਬੂ ਕੀਤਾ-ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ

ਬਟਾਲਾ, 28 ਜਨਵਰੀ ( SHARMA,Nyyar,) – ਬੀਤੇ ਕੱਲ ਬਟਾਲਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹੱਥ ਲੱਗੀ ਹੈ ਜਦੋਂ ਉਨਾਂ ਨੇ ਦਲਬੀਰ ਸਿੰਘ ਢਿਲਵਾਂ ਕਤਲ ਕੇਸ ਵਿੱਚ ਲੋੜੀਂਦੇ ਇੱਕ ਹੋਰ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਢਿਲਵਾਂ ਕਤਲ ਕਾਂਢ ਦਾ ਇੱਕ ਦੋਸ਼ੀ ਪੰਜਗਰਾਈਆਂ ਦੇ ਇਲਾਕੇ ਵਿੱਚ ਘੁੰਮ ਰਿਹਾ ਹੈ ਅਤੇ ਪੁਲਿਸ ਨੇ ਇਸ ਉਪਰ ਤੁਰੰਤ ਕਾਰਵਾਈ ਕਰਦਿਆਂ ਇਸ ਇਲਾਕੇ ਵਿੱਚ ਆਪਣੀ ਪੁਲਿਸ ਪਾਰਟੀ ਗਸ਼ਤ ਉੱਪਰ ਲਗਾ ਦਿੱਤੀ। ਉਨ੍ਹਾਂ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਪੰਜਗਰਾਈਆਂ ਤੋਂ ਨਹਿਰ ਕਿਨਾਰੇ ਪਿੰਡ ਸੰਗਰਾਵਾਂ ਵੱਲ ਨੂੰ ਜਾ ਰਹੀ ਸੀ ਤਾਂ ਉਸ ਰਸਤੇ ਅੱਗੋਂ ਆ ਰਹੇ ਦਲਬੀਰ ਸਿੰਘ ਢਿਲਵਾਂ ਕਤਲ ਕੇਸ਼ ਦੇ ਦੋਸ਼ੀ ਮੇਜਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਢਿਲਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਐੱਸ.ਐੱਸ.ਪੀ. ਬਟਾਲਾ ਨੇ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਉਸ ਕੋਲੋਂ ਇਸ ਕੇਸ ਸਬੰਧੀ ਹੋਰ ਵੀ ਜਾਣਕਾਰੀ ਹਾਸਲ ਕੀਤੀ ਜਾ ਸਕੇ।
ਦੱਸਣਯੋਗ ਹੈ ਕਿ ਬੀਤੇ ਸਾਲ 18 ਨਵੰਬਰ 2019 ਨੂੰ ਥਾਣਾ ਕੋਟਲੀ ਸੂਰਤ ਮੱਲੀ ਅਧੀਨ ਆਉਂਦੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਦਾ ਕਤਲ ਹੋ ਗਿਆ ਸੀ, ਜਿਸਦਾ ਮੁੱਕਦਮਾ 19 ਨਵੰਬਰ 2019 ਨੂੰ ਥਾਣਾ ਕੋਟਲੀ ਸੂਰਤ ਮੱਲੀ ਵਿਖੇ ਮੁਕੱਦਮਾ ਨੰਬਰ 86 ਅੰਡਰ ਸੈਕਸ਼ਨ 302, 148, 149 ਆਈ.ਪੀ.ਸੀ, 25-54-59 ਆਰਮਜ਼ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ। ਆਈ.ਜੀ. ਬਾਰਡਰ ਰੇਂਜ ਸ਼੍ਰੀ ਐੱਸ.ਪੀ.ਐੱਸ. ਪਰਮਾਰ ਦੀ ਅਗਵਾਈ ਹੇਠ ਢਿਲਵਾਂ ਕਤਲ ਕੇਸ ਲਈ ਬਣੀ ਵਿਸ਼ੇਸ਼ ਜਾਂਚ ਟੀਮ ਵਲੋਂ ਇਸ ਕੇਸ ਦੀ ਜਾਂਚ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਕਤਲ ਕੇਸ ਵਿੱਚ ਤਿੰਨ ਪਛਾਣ ਵਾਲੇ ਦੋਸ਼ੀਆਂ ਅਤੇ 7 ਤੋਂ ਵੱਧ ਅਣ-ਪਛਾਤੇ ਦੋਸ਼ੀਆਂ ਉੱਪਰ ਪਰਚਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਕਤਲ ਕੇਸ ਦੇ 3 ਦੋਸ਼ੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਐੱਸ.ਐੱਸ.ਪੀ. ਬਟਾਲਾ ਨੇ ਦੱਸਿਆ ਕਿ ਰਹਿੰਦੇ ਦੋਸ਼ੀਆਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply