ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਬੇਟੇ ਮਨਜਿੰਦਰ ਸਿੰਘ ਬਿੱਟੂ ਦੇ ਹੋਟਲ ‘ਚੋਂ 32 ਬੋਰ ਪਿਸਤੌਲ ਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ

ਸ੍ਰੀ ਮੁਕਤਸਰ ਸਾਹਿਬ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਬੇਟੇ ਮਨਜਿੰਦਰ ਸਿੰਘ ਬਿੱਟੂ ਦੇ ਹੋਟਲ ‘ਚੋਂ 32 ਬੋਰ ਪਿਸਤੌਲ ਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ, ਜਿਸ ਕਾਰਨ ਮਨਜਿੰਦਰ ਸਿੰਘ ਪੁਲਸ ਦੇ ਨਿਸ਼ਾਨੇ ‘ਤੇ ਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮਨਜਿੰਦਰ ਦੇ ਹੋਟਲ ‘ਚੋਂ ਪੁਲਸ ਨੇ 32 ਬੋਰ ਪਿਸਤੌਲ, 5 ਕਾਰਤੂਸਾਂ ਸਮੇਤ 12 ਸ਼ੱਕੀ ਲੋਕਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੀ ਗ੍ਰਿਫਤਾਰੀ 19 ਤਾਰੀਕ ਨੂੰ ਹੋਈ ਹੈ।

PunjabKesari

ਮਨਜਿੰਦਰ ਸਿੰਘ ਬਿੱਟੂ ਪ੍ਰੀਸ਼ਦ ਚੋਣਾਂ ਦੇ ਉਮੀਦਵਾਰ ਵੀ ਸਨ। ਮੌਕੇ ‘ਤੇ ਪਹੁੰਚੀ ਪੁਲਸ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਪੁੱਤਰ ਕਾਰਨ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੀਆਂ ਮੁਸ਼ਕਲਾਂ ਹੁਣ ਵਧ ਗਈਆਂ ਹਨ, ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦੇਣ ਦੇ ਮਾਮਲੇ ‘ਚ ਉਹ ਪਹਿਲਾਂ ਤੋਂ ਹੀ ਸੰਗਤ ਦੇ ਨਿਸ਼ਾਨੇ ‘ਤੇ ਹਨ।

 

Related posts

Leave a Reply