DOABA TIMES : 10ਵੀਂ ਤੋਂ ਬਾਅਦ ਵਿਦਿਆਰਥੀ ਆਪਣੇ ਖੇਤਰ ਦੀ ਚੋਣ ਸੋਚ ਸਮਝ ਕੇ ਕਰਨ – ਜਸਬੀਰ ਸਿੰਘ

-ਵਿਦਿਆਰਥੀਆਂ ਨੂੰ ਟੈਕਨੀਕਲ ਕੋਰਸਾਂ ਬਾਰੇ ਜਾਣਕਾਰੀ ਦਿੱਤੀ
-ਮੁੱਖ ਮੰਤਰੀ ਵਜ਼ੀਫਾ ਸਕੀਮ ਤੋਂ ਵੀ ਵਿਦਿਆਰਥੀਆਂ ਨੂੰ ਕਰਾਇਆ ਜਾਣੂ
ਬਟਾਲਾ, 11 ਫਰਵਰੀ(SHARMA, NYYAR)   
ਸਰਕਾਰੀ ਹਾਈ ਸਕੂਲ ਤਲਵੰਡੀ ਲਾਲ ਸਿੰਘ ਦੇ ਹੈਡ ਮਿਸਟ੍ਰੇਸ ਸ਼੍ਰੀਮਤੀ ਰਮਨਦੀਪ ਕੌਰ ਬਾਜਵਾ ਦੀ ਪ੍ਰਧਾਨਗੀ ਹੇਠ ਦਸਵੀਂ ਦੇ ਵਿਦਿਆਰਥੀਆਂ ਨੂੰ ਤਕਨੀਕੀ ਸਿਖਿਆ ਅਧੀਨ ਡਿਪਲੋਮਾ ਕੋਰਸਾਂ ਦੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਤੋਂ ਕੈਮੀਕਲ ਵਿਭਾਗ ਦੇ ਮੁਖੀ ਸੰਦੀਪ ਕੁਮਾਰ ਅਤੇ ਪਲੇਸਮੈਂਟ ਇੰਚਾਰਜ ਜਸਬੀਰ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ।
ਇਸ ਮੌਕੇ ਜਸਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ ਦਾ ਆਉਣ ਵਾਲਾ ਭਵਿੱਖ ਅੱਜ ਦੀ ਉਹਨਾਂ ਦੀ ਕੀਤੀ ਗਈ ਚੋਣ ’ਤੇ ਨਿਰਭਰ ਕਰਦਾ ਹੈ ਅਤੇ ਇਸ ਲਈ 10ਵੀਂ ਤੋਂ ਬਾਅਦ ਉਹਨਾਂ ਨੂੰ ਆਪਣੇ ਖੇਤਰ ਦੀ ਚੋਣ ਸੋਚ ਸਮਝ ਕੇ ਕਰਨੀ ਚਾਹੀਦੀ ਹੈ। ਉਹਨਾਂ ਦੱਸਿਆ ਕਿ ਪੋਲੀਟੈਕਨੀਕਲ ਕਾਲਜ ਵਿੱਚ ਮਕੈਨੀਕਲ, ਇਲੈਕਟ੍ਰੀਕਲ, ਸਿਵਲ, ਈ.ਸੀ.ਈ ਅਤੇ ਕੈਮੀਕਲ ਦੇ ਤਿੰਨ ਸਾਲਾ ਡਿਪਲੋਮਾਂ ਕੋਰਸ ਚੱਲਦੇ ਹਨ ਅਤੇ ਪਿਛਲੇ ਸਾਲਾਂ ਵਿੱਚ ਜਿਆਦਾਤਰ ਵਿਦਿਆਰਥੀਆਂ ਨੂੰ ਕੋਰਸ ਦੇ ਆਖਰੀ ਸਾਲ ਦੌਰਾਨ ਹੀ ਆਨ-ਕੈਂਪਸ ਅਤੇ ਆਫ-ਕੈਂਪਸ ਪਲੇਸਮੈਂਟ ਰਾਹੀਂ ਨੌਕਰੀਆਂ ਦਵਾਈਆਂ ਗਈਆਂ ਹਨ।  ਉਨਾਂ ਇਹ ਵੀ ਕਿਹਾ ਕਿ ਅੱਜ ਦੇ ਸਮੇਂ ਵੱਖ-ਵੱਖ ਖੇਤਰਾਂ ਵਿੱਚ ਹੁਨਰਮੰਦ ਨੌਜਵਾਨਾਂ ਦੀ ਬਹੁਤ ਲੋੜ ਹੈ ਅਤੇ ਵਿਦਿਆਰਥੀਆਂ ਨੂੰ ਆਪਣੇ ਆਪ ਨੂੰ ਹੁਨਰਮੰਦ ਬਣਾਉਣਾ ਚਾਹੀਦਾ ਹੈ ਤਾਂ ਜੋ ਉਹ ਭਵਿੱਖ ਵਿੱਚ ਜਿਥੇ ਆਪਣੇ ਲਈ ਰੁਜ਼ਗਾਰ ਪ੍ਰਾਪਤ ਸਕਣ ਉਥੇ ਨਾਲ ਹੀ ਹੋਰਨਾਂ ਲਈ ਵੀ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕਣ।
ਵਿਦਿਆਰਥੀਆਂ ਨੂੰ ਮੁੱਖ ਮੰਤਰੀ ਵਜ਼ੀਫਾ ਸਕੀਮ ਬਾਰੇ ਜਾਣਕਾਰੀ ਦੇਂਦਿਆਂ ਸੰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਤੋਂ ਲਾਗੂ ਇਸ ਸਕੀਮ ਤਹਿਤ ਹੋਣਹਾਰ ਵਿਦਿਆਰਥੀਆਂ ਲਈ ਸਰਕਾਰੀ ਪੋਲੀਟੈਕਨਿਕ ਦੀਆਂ ਫੀਸਾਂ ਵਿੱਚ ਭਾਰੀ ਕਟੌਤੀ ਕੀਤੀ ਗਈ ਹੈ। ਇਸ ਸਕੀਮ ਅਧੀਨ ਦੱਸਵੀਂ ਸ਼੍ਰੇਣੀ ਵਿੱਚ 60% ਤੋਂ ਜਿਆਦਾ ਨੰਬਰ ਲੈਣ ਵਾਲੇ ਵਿਦਿਆਰਥੀ ਨੂੰ ਕੋਰਸ ਦੌਰਾਨ 70% ਟਿਊਸ਼ਨ ਫੀਸ ਮੁਆਫ ਹੈ। ਇਸੇ ਤਰਾਂ 70% ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ 80%, 80% ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ 90% ਅਤੇ 90% ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ ਪੂਰੀ ਟਿਊਸ਼ਨ ਫੀਸ ਦੀ ਮੁਆਫੀ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਕਿਸੇ ਵੀ ਕੈਟਾਗਰੀ ਦਾ ਵਿਦਿਆਰਥੀ ਲੈ ਸਕਦਾ ਹੈ। ਇਸ ਸਕੀਮ ਤੋਂ ਇਲਾਵਾ ਇਹ ਵੀ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਜਿਨਾਂ ਦੀ ਸਲਾਨਾ ਪਰਿਵਾਰਕ ਆਮਦਨ 2.5 ਲੱਖ ਤੋਂ ਘੱਟ ਹੈ ਪਾਸੋਂ ਕੋਰਸ ਦੌਰਾਨ ਕੋਈ ਫੀਸ ਨਹੀ ਲਈ ਜਾਂਦੀ।
ਸਕੂਲ ਦੇ ਹੈਡ ਮਿਸਟ੍ਰੇਸ ਰਮਨਦੀਪ ਕੌਰ ਬਾਜਵਾ ਨੇ ਆਏ ਹੋਏ ਮਾਹਿਰਾਂ ਦਾ ਅਤੇ ਵਿਸ਼ੇਸ਼ ਤੌਰ ’ਤੇ ਪੋਲੀਟੈਕਨਿਕ ਕਾਲਜ ਦੇ ਪ੍ਰਿੰਸੀਪਲ ਅਜੇ ਕੁਮਾਰ ਅਰੋੜਾ ਜੀ ਦਾ ਧੰਨਵਾਦ ਕੀਤਾ। ਇਸ ਮੌਕੇ ਮਾਸਟਰ ਰਾਕੇਸ਼ ਕੁਮਾਰ, ਪਵਨ ਕੁਮਾਰ ਅਤੇ ਮਿਸਟ੍ਰੇਸ ਅੰਜਨਾ ਕੁਮਾਰੀ, ਕਿਰਨਦੀਪ ਕੌਰ ਅਤੇ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply