DOABA TIMES : ਬਹਾਰ ਰੁੱਤ ਦੀ ਮੱਕੀ ਦੀ ਫਸਲ ਦੀ ਬਿਜਾਈ ਸਮੇਂ ਡਾਇਆ ਖਾਦ ਨਾਂ ਵਰਤੀ ਜਾਵੇ: -ਡਾ ਅਮਰੀਕ ਸਿੰਘ

—-ਬਲਾਕ ਪਠਾਨਕੋਟ ਵਿੱਚ ਬੇਮੌਸਮੀ ਬਰਸਾਤ ਕਾਰਨ ਖਰਾਬ ਹੋਈ ਕਣਕ ਦੀ ਫਸਲ ਵਾਲੇ ਖੇਤਾਂ ਵਿੱਚ ਬਦਲਵੀਆਂ ਫਸਲਾਂ ਬੀਜਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਤੀ ਗਈ।
ਪਠਾਨਕੋਟ:  ( Rajinder Rajan  ) ਬੇਮੌਸਮੀ ਬਾਰਸ਼ਾਂ ਕਾਰਨ ਬਲਾਕ ਪਠਾਨਕੋਟ ਦੇ ਕੁਝ ਪਿੰਡਾਂ ਦੇ ਰਕਬੇ ਵਿੱਚ ਕਣਕ ਦੀ ਫਸਲ ਖਰਾਬ ਹੋਣ ਕਾਰਨ ਕਿਸਾਨਾਂ ਨੂੰ ਕਾਫੀ ਪ੍ਰਾਸ਼ਾਨੀਆਂ ਦਾ ਸਾਹਮਣਾ ਪੈ ਰਿਹਾ ਹੈ। ਕਿਸਾਨਾਂ ਦੇ ਹੋਣ ਵਾਲੇ ਨੁਕਸਾਨ ਨੂੰ ਘੱਟ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ-ਪਿੰਡ ਜਾ ਕੇ ਗਰਮੀ ਰੁੱਤ ਦੇ ਮਾਂਹ,ਮੂੰਗੀ,ਚਾਰੇ ਵਾਲੀ ਮੱਕੀ ਅਤੇ ਬਹਾਰ ਰੁੱਤ ਦੀ ਮੱਕੀ ਦੀ ਬਿਜਾਈ ਕਰਨ ਲਈ ਪ੍ਰੇਰਿਤ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਧੋਬੜਾ ਦੇ ਅਗਾਂਹਵਧੂ ਕਿਸਾਨ ਰਮਨਦੀਪ ਸਿੰਘ ਪੁੱਤਰ ਬਲਦੇਵ ਸਿੰਘ ਦੇ ਖੇਤਾਂ ਵਿੱਚ ਬਹਾਰ ਰੁੱਤ ਦੀ ਬਿਜਾਈ ਕਰਵਾ ਕੇ ਕਿਸਾਨਾਂ ਨੂੰ ਮੱਕੀ ਦੀ ਕਾਸਤ ਦੇ ਸੁਧਰੇ ਢੰਗ ਤਰੀਕਿਆਂ ਬਾਰੇ ਬਲਾਕ ਖੇਤੀਬਾੜੀ ਅਫਸਰ ਡਾ.ਅਮਰੀਕ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸ੍ਰੀ ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ,ਅਮਨਦੀਪ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ ਵੀ ਹਾਜ਼ਰ ਸਨ। ਮੌਕੇ ਤੇ ਖੇਤਾਂ ਵਿੱਚ ਮੱਕੀ ਦੀ ਬਿਜਾਈ ਕਰਕੇ ਪ੍ਰਦਰਸ਼ਤ ਵੀ ਕੀਤਾ ਗਿਆ।

ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਇਸ ਵਾਰ ਬੇਮੌਸਮੀ ਬਾਰਸ਼ਾਂ ਕਾਰਨ ਬਹੁਤ ਸਾਰੇ ਰਕਬੇ ਵਿੱਚ ਜਾਂ ਤਾਂ ਕਣਕ ਦੀ ਫਸਲ ਉੱਗੀ ਹੀ ਨਹੀ ਜਾਂ ਖਰਾਬ ਹੋ ਗਈ ਹੈ। ਉਨਾਂ ਕਿਹਾ ਕਿ ਝੋਨੇ ਦੀ ਲਵਾਈ ਤੋਂ ਪਹਿਲਾਂ ਖਰਾਬ ਹੋਈ ਕਣਕ ਦੀ ਫਸਲ ਵਾਲੇ ਖੇਤਾਂ ਵਿੱਚ ਗਰਮ ਰੁੱਤ ਦੀ ਮੁੰਗੀ,ਮਾਂਹ,ਪਸ਼ੂਆਂ ਲਈ ਚਾਰੇ ਵਾਲੀ ਮੱਕੀ ਜਾਂ ਮੱਕੀ ਦੀ ਫਸਲ ਦੀ ਕਾਸ਼ਤ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਇਨਾਂ ਫਸਲਾਂ ਤੋਂ ਵਧੇਰੇ ਪੈਦਾਵਾਰ ਲੈਣ ਲਈ ਸੁਧਰੀਆ ਕਾਸਤਕਾਰੀ ਤਕਨੀਕਾਂ ਅਪਨਾਉਣੀਆਂ ਚਾਹੀਦੀਆਂ ਹਨ। ਉਨਾਂ ਕਿਹਾ ਕਿ ਬਹਾਰ ਰੁੱਤ ਦੀ ਮੱਕੀ ਦੀ ਬਿਜਾਈ ਦਾ ਢੁਕਵਾਂ ਸਮਾਂ ਫਰਵਰੀ ਦਾ ਪਹਿਲਾ ਪੰਦਰਵਾੜਾ ਹੈ ਅਤੇ ਜੇਕਰ ਬਿਜਾਈ ਲੇਟ ਹੋ ਜਾਵੇ ਤਾਂ ਵਧੇਰੇ ਤਾਪਮਾਨ ਨਾਲ ਪ੍ਰਾਗਕਣ ਸੁੱਕਣ ਨਾਲ ਦਾਣੇ ਬਨਣ ਦੀ ਪ੍ਰਕਿਰਿਆਂ ਤੇ  ਬੁਰਾ ਪ੍ਰਭਾਵ ਪੈਂਦਾ ਹੈ ਅਤੇ ਪੈਦਾਵਾਰ ਵੀ ਘੱਟ ਨਿਕਲਦੀ ਹੈ।ਉਨਾਂ ਕਿਹਾ ਕਿ ਮੱਕੀ ਦੀ ਬਿਜਾਈ ਪੂਰਬ-ਪੱਛਮ ਦਿਸ਼ਾ ਵਿੱਚ ਵੱਟਾਂ ਬਣਾ ਕੇ ਦੱਖਣ ਵਾਲੇ ਪਾਸੇ ਕਰਨੀ ਚਾਹੀਦੀ ਹੈ। ਉ

ਨਾਂ ਕਿਹਾ ਕਿ ਬਹਾਰ ਰੁੱਤ ਦੀ ਮੱਕੀ ਦੀ ਬਿਜਾਈ ਕੇਰੇ ਜਾਂ ਚੋਗ ਕੇ ਕਰਨੀ ਚਾਹੀਦੀ ਹੈ ਤਾਂ ਜੋ ਪ੍ਰਤੀ ਏਕੜ ਵਧੇਰੇ ਪੈਦਾਵਾਰ ਲਈ ਜਾ ਸਕੇ। ਉਨਾਂ ਕਿਹਾ ਕਿ ਨਦੀਨਾਂ ਦੀ ਰੋਕਥਾਮ ਲਈ ਪ੍ਰਤੀ ਏਕੜ 500 ਤੋਂ 800 ਗ੍ਰਾਮ ਐਟਰਾਟਾਫ ਪ੍ਰਤੀ ਏਕੜ ਨਦੀਨਾਸ਼ਕ ਦਾ ਛਿੜਕਾਅ ਬਿਜਾਈ ਤੋਂ10 ਦਿਨਾਂ ਦੇ ਅੰਦਰ-ਅੰਦਰ ਕਰ ਦੇਣਾ ਚਾਹੀਦਾ ਹੈ।ਉਨਾਂ ਕਿਹਾ ਕਿ ਬਹਾਰ ਦੀ ਮੱਕੀ ਦੀ ਬਿਜਾਈ ਸਮੇਂ ਡਾਇਆ ਖਾਦ ਪਾਉਣ ਦੀ ਜ਼ਰੂਰਤ ਨਹੀਂ ਕਿਉਂਕਿ ਕਣਕ ਦੀ ਫਸਲ ਨੂੰ ਪਾਈ ਡਾਇਆ ਖਾਦ ਖੇਤ ਵਿੱਚ ਹੀ ਮੌਜੂਦ ਹੈ।ਉਨਾਂ ਕਿਹਾ ਕਿ ਗਰਮੀ ਰੁੱਤ ਦੇ ਮਾਹਾਂ ਦੀ ਕਾਸਤ ਲਈ ਪ੍ਰਤੀ ਏਕੜ 20 ਕਿਲੋ ਬੀਜ ਦੀ ਵਰਤੋਂ ਕਰਨੀ ਚਾਹੀਦੀ ਹੈ ਜਦ ਕਿ ਮੂੰੰਗੀ ਦੀ ਬਿਜਾਈ ਲਈ ਪ੍ਰਤੀ ਏਕੜ 12 ਤੋਂ 15 ਕਿਲੋ ਪ੍ਰਤੀ ਏਕੜ ਬੀਜ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਗਰਮੀ ਰੁੱਤ ਦੀ ਮੂੰਗੀ ਦੇ ਬੀਜ ਦੀਆਂ ਮਿੰਨੀ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ,ਚਾਹਵਾਨ ਕਿਸਾਨ ਖੇਤੀਬਾੜੀ ਦਫਤਰਾਂ ਨਾਲ ਸੰਪਰਕ ਕਰ ਸਕਦਾ ਹੈ।ਉਨਾਂ ਕਿਹਾ ਕਿ ਜੋ ਵੀ ਕਿਸਾਨ ਬਹਾਰ ਰੁੱਤ ਦੀ ਮੱਕੀ ਜਾਂ ਗਰਮੀ ਰੁੱਤ ਦੇ ਮਾਂਹ/ਮੂੰਗੀ ਦੀ ਕਾਸਤ ਕਰਨਾ ਚਾਹੁੰਦਾ ਹੈ ਉਹ ਆਪਣੇ ਹਲਕੇ ਦੇ ਖੇਤੀਬਾੜੀ ਦਫਤਰ ਨਾਲ ਸੰਪਰਕ ਕਰੇ ਤਾਂ ਜੋ ਖੇਤੀਬਾੜੀ ਮਾਹਿਰਾਂ ਵੱਲੋਂ ਤਕਨੀਕੀ ਅਗਵਾਈ ਦਿੱਤੀ ਜਾ ਸਕੇ। ਸ੍ਰੀ ਗੁਰਦਿੱਤ ਸਿੰਘ ਨੇ ਕਿਹਾ ਕਿ ਸਲਾਬ ਵਾਲੇ ਇਲਾਕੇ ਵਿੱਚ ਗੰਨੇ ਦੀ ਕਾਸਤ ਕਰਨੇ ਵੀ ਨੁਕਸਾਨ ਘਟਾਇਆ ਜਾ ਸਕਦਾ ਹੈ।ਉਨਾਂ ਕਿਹਾ ਕਿ ਗੰਨੇ ਦੀ ਫਸਲ ਦੀ ਬਿਜਾਈ ਦਾ ਹੁਣ ਬਹਾ ਹੀ ਢੁਕਵਾਂ ਸਮਾਂ ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply