DOABA TIMES BREAKING : ਸਿੱਖਿਆ ਅਫਸਰਾਂ ਵੱਲੋਂ ਮਿਸਨ ਸਤ ਪ੍ਰਤੀਸਤ ਅਤੇ ਈਚ ਵਨ ਬਰਿੰਗ ਵਨ ਮੁਹਿੰਮ ਨੂੰ ਸਫਲ ਬਣਾਉਣ ਲਈ ਰੋਜਾਨਾ ਕੀਤੇ ਜਾ ਰਹੇ ਹਨ ਸਕੂਲਾਂ ਦੇ ਦੌਰੇ

ਪਠਾਨਕੋਟ (RAJAN BUREAU  ) ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਸਰਕਾਰੀ ਸਕੂਲਾਂ ਦਾ ਨਤੀਜਾ ਸੌ ਫੀਸਦੀ ਪ੍ਰਾਪਤ ਕਰਨ ਲਈ ਮਿਸ਼ਨ ਸ਼ਤ ਪ੍ਰਤੀਸ਼ਤ ਸ਼ੁਰੂ ਕੀਤਾ ਗਿਆ ਹੈ। ਜਿਸਦੇ ਤਹਿਤ ਅਧਿਆਪਕਾਂ ਵੱਲੋਂ ਸਕੂਲ ਸਮੇਂ ਤੋ ਪਹਿਲਾਂ ਅਤੇ ਬਾਅਦ ਵਿੱਚ ਬੱਚਿਆਂ ਦੀਆਂ ਵਾਧੂ ਜਮਾਤਾਂ ਲਗਾਇਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਅਧਿਆਪਕਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਲਈ ਘਰਾਂ-ਘਰਾਂ ਵਿੱਚ ਜਾ ਕੇ ਤੇ ਦਾਖਲਾ ਰੈਲੀਆਂ ਕੱਢ ਕੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਪ੍ਰਤੀ ਜਾਗਰੁਕ ਕੀਤਾ ਜਾ ਰਿਹਾ ਹੈ।ਵਿਭਾਗ ਵੱਲੋਂ ਚਲਾਏ ਮਿਸ਼ਨ ਸ਼ਤ ਪ੍ਰਤੀਸ਼ਤ ਅਤੇ ਈਚ ਵਨ ਬਰਿੰਗ ਵਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜ਼ਿਲ•ੇ ਦੇ ਸਿੱਖਿਆ ਅਧਿਕਾਰੀਆਂ ਵੱਲੋ ਵੀ ਰੋਜਾਨਾ ਜ਼ਿਲ•ੇ ਦੇ ਸਕੂਲਾਂ ਵਿੱਚ ਜਾ ਕੇ ਅਧਿਆਪਕਾਂ ਨੂੰ ਅਤੇ ਬੱਚਿਆਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ.

 

।ਜ਼ਿਲ•ਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ.ਬਲਬੀਰ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਸੁਜਾਨਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸੁਜਾਨਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਜੋਚੱਕ ਦਾ ਦੌਰਾ ਕਰਕੇ ਅਧਿਆਪਕਾਂ ਅਤੇ ਬੱਚਿਆਂ ਨੂੰ ਪ੍ਰੇਰਿਤ ਕੀਤਾ ਅਤੇ ਨਾਜੋਚੱਕ ਸਕੂਲ ਦੇ ਮਿਹਨਤੀ ਅਧਿਆਪਕਾਂ ਸ੍ਰੀਮਤੀ ਸੁਪ੍ਰੀਆਂ ਅਤੇ ਦਵਿੰਦਰ ਪਾਲ ਨੂੰ ਰੋਜਾਨਾ ਵਾਧੂ ਜਮਾਤਾਂ ਲਗਾਉਣ ਲਈ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਤੋਂ ਇਲਾਵਾ ਉਹਨਾਂ ਨੇ ਵਿਦਿਆਰਥੀਆਂ ਨੂੰ ਸਵਾਲ ਪੁੱਛ ਕੇ ਉਨ•ਾਂ ਦੇ ਗਿਆਨ ਦਾ ਪ੍ਰੀਖਣ ਵੀ ਕੀਤਾ ਅਤੇ ਬਲੈਕ ਬੋਰਡ ਦੀ ਸਹਾਇਤਾ ਨਾਲ

Advertisements

 

ਉਨ•ਾਂ ਨੂੰ ਸਫ਼ਲਤਾ ਦੇ ਨੁਕਤੇ ਸਮਝਾਏ।ਇਸੇ ਤਰਾਂ ਹੀ ਜ਼ਿਲ•ਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਇੰਜੀ.ਸੰਜੀਵ ਗੌਤਮ ਨੇ ਸਮਾਰਟ ਪ੍ਰਾਇਮਰੀ ਸਕੂਲ ਬਹਿਲੋਲਪੁਰ, ਸਰਨਾ ਅਤੇ ਕੌਤਰਪੁਰ ਦਾ ਦੌਰਾ ਕਰਕੇ ਅਧਿਆਪਕਾਂ ਨੂੰ ਮਿਸ਼ਨ ਸ਼ਤ ਪ੍ਰਤੀਸ਼ਤ ਅਤੇ ਦਾਖਲਾ ਮੁਹਿੰਮ ਲਈ ਪ੍ਰੇਰਿਤ ਕੀਤਾ।ਇਸ ਮੌਕੇ ਤੇ ਜ਼ਿਲ•ਾ ਸਾਇੰਸ ਸੁਪਰਵਾਇਜ਼ਰ ਰਾਜੇਸ਼ਵਰ ਸਲਾਰੀਆ ਅਤੇ ਮੀਡਿਆ ਕੋਆਰਡੀਨੇਟਰ ਬਲਕਾਰ ਅੱਤਰੀ ਆਦਿ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply