DOABA TIMES : ਜੀ.ਓ.ਜੀ. ਵਲੰਟੀਅਰ ਸਬੰਧਤ ਖੇਤਰਾਂ ਦੀਆਂ ਮੁਸਕਲਾਂ ਨੂੰ ਹੇਠਲੇ ਪੱਧਰ ਤੇ ਬਿਨਾਂ ਕਿਸੇ ਪੱਖਪਾਤ ਤੇ ਹੱਲ ਕਰਨ – ਟੀ.ਐਸ ਸ਼ੇਰਗਿੱਲ

ਪਠਾਨਕੋਟ, 28 ਫਰਵਰੀ (RAJINDER RAJAN BUREAU CHIEF ):– ਪੰਜਾਬ ਸਰਕਾਰ ਵੱਲੋਂ ਜ਼ਿਲਾ ਪਠਾਨਕੋਟ ਅੰਦਰ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਜਾਇਜਾ ਲੈਣ ਲਈ ਪਰਮ ਵਿਸ਼ਿਸਟ ਸੇਵਾ ਮੈਡਲ ਜਨਰਲ (ਸੇਵਾ ਮੁਕਤ) ਸ੍ਰੀ ਟੀ.ਐਸ ਸ਼ੇਰਗਿੱਲ ਸੀਨੀਅਰ ਵਾਈਸ ਚੇਅਰਮੈਨ ‘ਗਾਰਡੀਅਨ ਆਫ ਗਵਰਨੈੱਸ’ ਅਤੇ ਸੀਨੀਅਰ ਐਡਵਾਈਜ਼ਰ ਮੁੱਖ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਗਾਰਡੀਅਨ ਆਫ ਗਵਰਨੈਂਸ ਵਲੰਟੀਅਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਜੀ.ਓ.ਜੀ. ਦੇ ਡਿਸਟਿ੍ਰਕ ਹੈਡ ਰਿਟਾ: ਬਿ੍ਰਗੇਡੀਅਰ ਪਰਲਾਦ ਸਿੰਘ, ਕਰਨਵੀਰ ਸਿੰਘ ਓ.ਐਸ.ਡੀ. ਸੀਨੀਅਰ ਅਡਵਾਇਜਰ, ਰਿਟਾ: ਲੈਫ: ਕਰਨਲ ਐਸ.ਐਸ. ਪਠਾਨੀਆ, ਰਿਟਾ: ਲੈਫ: ਕਰਨਲ ਆਰ.ਕੇ. ਸਲਾਰੀਆ ਅਤੇ ਹੋਰ ਅਧਿਕਾਰੀ ਹਾਜਰ ਸਨ।
ਸ੍ਰੀ ਸ਼ੇਰਗਿੱਲ ਨੇ ਕਿਹਾ ਕਿ ਇਹ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਸੋਚ ਹੈ ਅਤੇ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ‘ਗਾਰਡੀਅਨ ਆਫ ਗਵਰਨੈੱਸ’ (ਖੁਸ਼ਹਾਲੀ ਦੇ ਰਖਵਾਲੇ) ਸਕੀਮ ਸ਼ੁਰੂ ਕੀਤੀ ਗਈ ਹੈ ਅਤੇ ਸੂਬੇ ਅੰਦਰ ਵਲੰਟੀਅਰ ਨਿਯੁਕਤ ਕੀਤੇ ਗਏ ਹਨ। ਜ਼ਿਲੇ ਪਠਾਨਕੋਟ ਅੰਦਰ 215 ਵਲੰਟੀਅਰ ਨਿਯੁਕਤ ਕੀਤੇ ਗਏ ਹਨ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਸ਼ੇਰਗਿੱਲ ਨੇ ਕਿਹਾ ਕਿ ਸਮੂਹ ਜੀ.ਓ.ਜੀ. ਸਹੀ ਅਤੇ ਸੱਚੀ ਜਾਣਕਾਰੀ ਉਨਾਂ ਤੱਕ ਪਹੰੁਚਾਉਣ ਅਤੇ ਆਪਣੀ ਰਿਪੋਰਟ ਦਾ ਪੂਰਾ ਰਿਕਾਰਡ ਰੱਖਣ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੇ ਬਿਨਾਂ ਕਿਸੇ ਪੱਖਪਾਤ ਤੇ ਭਿ੍ਰਸ਼ਟਾਚਾਰ ਰਹਿਤ ਪੁਹੰਚਾਉਣਾ ਹੈ। ਉਨਾਂ ਦੱਸਿਆ ਕਿ ਵਲੰਟੀਅਰ ਪਿੰਡ-ਪਿੰਡ ਘੁੰਮ ਰਹੇ ਹਨ ਅਤੇ ਚੱਲ ਰਹੀਆਂ ਸਕੀਮਾਂ ਦੀ ਸ਼ਨਾਖਤ ਕਰਕੇ ਰਿਪੋਰਟ ਕਰ ਰਹੇ ਹਨ। ਉਨਾਂ ਕਿਹਾ ਕਿ ਪਠਾਨਕੋਟ ਦੇ ਜੀ.ਓ.ਜੀ. ਵਲੰਟੀਅਰ ਗਰਾਉਂਡ ‘ਤੇ ਕੰਮ ਕਰ ਰਹੇ ਹਨ ਪਰ ਆਪਣੀ ਰਿਪੋਰਟ ਨੂੰ ਹੋਰ ਵਧੀਆ ਤੇ ਸਹੀ ਢੰਗ ਨਾਲ ਸਰਕਾਰ ਤੱਕ ਪਹੁੰਚਾਉਣ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਹਰ ਮਹੀਨੇ ਜੀ.ਓ.ਜੀ. ਵੱਲੋਂ ਭੇਜੀਆਂ ਜਾ ਰਹੀਆਂ ਰਿਪੋਰਟਾਂ ਦਾ ਰੀਵਿਊ ਕੀਤਾ ਜਾਂਦਾ ਹੈ।

ਉਨਾਂ ਨੇ ਜੀ.ਓ.ਜੀ ਨੂੰ ਕਿਹਾ ਕਿ ਉਹ ਸਰਕਾਰ ਵੱਲੋਂ ਵਿਕਾਸ ਲਈ ਜਾਰੀ ਕੀਤੇ ਜਾਂਦੇ ਫੰਡਾਂ ਦੇ ਸਹੀ ਇਸਤੇਮਾਲ ਸਬੰਧੀ ਸਹੀ ਰਿਪੋਰਟ ਦੇਣ ਤਾਂ ਜੋ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਦਾ ਪੂਰਾ ਲਾਭ ਲੋਕਾਂ ਨੂੰ ਮਿਲ ਸਕੇ। ਉਨਾਂ ਕਿਹਾ ਕਿ ਜੀ.ਓ.ਜੀ. ਸਮੂਹ ਲੋਕਾਂ ਤੱਕ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਉਣ ਅਤੇ ਜਿੱਥੇ ਵੀ ਮੁਸਕਲ ਆਉਂਦੀ ਹੈ ਤਾਂ ਜ਼ਿਲਾ ਪ੍ਰਸਾਸਨ ਦੇ ਧਿਆਨ ਵਿੱਚ ਲਿਆਉਣ।
ਇਸ ਮੌਕੇ ‘ਤੇ ਰਿਟਾ: ਬਿ੍ਰਗੇਡੀਅਰ ਪ੍ਰਲਾਹਦ ਸਿੰਘ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮੂਹ ਜੀ.ਓ.ਜੀ. ਵਲੰਟੀਅਰਾਂ ਵੱਲੋਂ ਆਪਣੇ-ਆਪਣੇ ਸਬੰਧਤ ਖੇਤਰਾਂ ਦੀਆਂ ਮੁਸਕਲਾਂ ਨੂੰ ਹੱਲ ਕਰਨ ਅਤੇ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਕਰਨ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਉਨਾਂ ਨੂੰ ਪੂਰਾ ਸਹਿਯੋਗ ਮਿਲ ਰਿਹਾ ਹੈ।
ਇਸ ਤੋਂ ਉਪਰੰਤ (ਸੇਵਾ ਮੁਕਤ)ਜਨਰਲ ਟੀ.ਐਸ. ਸ਼ੇਰਗਿੱਲ ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ‘ਤੇ ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ, ਅਭਿਜੀਤ ਕਪਿਲੇਸ਼ ਵਧੀਕ ਡਿਪਟੀ ਕਮਿਸ਼ਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ), ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ, ਅਰਸ਼ਦੀਪ ਸਿੰਘ ਐਸ.ਡੀ.ਐਮ. ਪਠਾਨਕੋਟ ਅਤੇ ਹੋਰ ਅਧਿਕਾਰੀ ਹਾਜਰ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply