ਰੂਰਲ ਸਕਿੱਲ ਸੈਂਟਰ ਦਸੂਹਾ ਵਿੱਚ ਪਲੇਸਮੈਂਟ ਕੈਂਪ ਲਗਾ ਕੇ ਦਿੱਤਾ ਗਿਆ 85 ਨੌਜਵਾਨਾਂ ਨੂੰ ਰੋਜ਼ਗਾਰ 

 ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਰਹੇ ਨੇ ਪਲੇਸਮੈਂਟ ਕੈਂਪ : ਡਿਪਟੀ ਕਮਿਸ਼ਨਰ
-‘ਘਰ-ਘਰ ਰੋਜ਼ਗਾਰ ਯੋਜਨਾ’ ਤਹਿਤ ਦਸੂਹਾ ਵਿੱਚ ਲਗਾਇਆ ਪਲੇਸਮੈਂਟ ਕੈਂਪ
ਹੁਸ਼ਿਆਰਪੁਰ (SURJIT SINGH SAINI)
ਪੰਜਾਬ ਸਰਕਾਰ ਦੇ ਪ੍ਰੋਗਰਾਮ ‘ਘਰ-ਘਰ ਰੋਜ਼ਗਾਰ’ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਵੱਡੇ ਪੱਧਰ ‘ਤੇ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਨੌਜਵਾਨਾਂ ਲਈ ਟਰੇਨਿੰਗ ਕੈਂਪ ਤੋਂ ਇਲਾਵਾ ਰੋਜ਼ਗਾਰ ਮੇਲੇ ਤੇ ਪਲੇਸਮੈਂਟ ਕੈਂਪ ਵੀ ਆਯੋਜਿਤ ਕੀਤੇ ਜਾ ਰਹੇ ਹਨ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ•ਾ ਰੋਜ਼ਗਾਰ ਜਨਰੇਸ਼ਨ ਤੇ ਕਾਰੋਬਾਰ ਬਿਓਰੋ ਵਲੋਂ ਭਾਰਤ ਸਰਕਾਰ ਦੀ ‘ਨੀਮ ਯੋਜਨਾ’ ਅਧੀਨ ਯਾਸ਼ਵੀ ਅਕਾਦਮੀ ਫਾਰ ਸਕਿੱਲ ਮੋਹਾਲੀ ਦੇ ਸਹਿਯੋਗ ਨਾਲ ਰੂਰਲ ਸਕਿੱਲ ਸੈਂਟਰ ਦਸੂਹਾ ਵਿੱਚ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿੱਚ ਲੁਮੀਨਸ ਇਨਵਰਟਰ ਗਗਰੇਟ ਤੇ ਰਾਕਮੈਨ ਇੰਡਸਟਰੀਜ਼ ਲਿਮਟਡ ਲੁਧਿਆਣਾ ਵਲੋਂ ਭਾਗ ਲਿਆ ਗਿਆ। ਇਸ ਪਲੇਸਮੈਂਟ ਕੈਂਪ ਵਿੱਚ 350 ਦੇ ਕਰੀਬ ਨੌਜਵਾਨਾਂ ਨੇ ਹਿੱਸਾ ਲਿਆ ਤੇ ਕੰਪਨੀ ਵਲੋਂ ਇਨ•ਾਂ ਨੌਜਵਾਨਾਂ ਵਿੱਚੋਂ 85 ਪ੍ਰਾਰਥੀਆਂ ਨੂੰ ਮੌਕੇ ‘ਤੇ ਚੁਣ ਲਿਆ ਗਿਆ। ਇਨ•ਾਂ ਵਿੱਚੋਂ ਲੁਮੀਨਸ ਵਲੋਂ 51 ਅਤੇ ਰਾਕਮੈਨ ਵਲੋਂ 34 ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਗਿਆ। ਪਲੇਸਮੈਂਟ ਕੈਂਪ ਵਿੱਚ ਦਸਵੀਂ, ਬਾਹਰਵੀਂ, ਆਈ.ਟੀ.ਆਈ. ਅਤੇ ਪੋਲੀਟੈਕਨਿਕ ਡਿਪਲੋਮਾ ਹੋਲਡਰ ਨੌਜਵਾਨ ਪਹੁੰਚੇ ਅਤੇ ਉਨ•ਾਂ ਨੂੰ ਯੋਗਤਾ ਅਨੁਸਾਰ ਇੰਡਸਟਰੀ ਵਿੱਚ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ। ਉਨ•ਾਂ ਦੱÎਿਸਆ ਕਿ ਇਸ ਤਰ•ਾਂ ਦੇ ਪਲੇਸਮੈਂਟ ਕੈਂਪ ਬੋਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਰਹੇ ਹਨ।
ਇਸ ਦੌਰਾਨ ਸਹਾਇਕ ਕਮਿਸ਼ਨਰ ਮੇਜਰ ਅਮਿਤ ਸਰੀਨ ਪਲੇਸਮੈਂਟ ਕੈਂਪ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਪਲੇਸਮੈਂਟ ਕੈਂਪ ਵਿੱਚ ਆਏ ਨੌਜਵਾਨਾਂ ਦਾ ਹੌਸਲਾ ਵਧਾਇਆ। ਉਨ•ਾਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਘਰ-ਘਰ ਰੋਜ਼ਗਾਰ ਪੋਰਟਲ ਵਿੱਚ ਰਜਿਸਟਰੇਸ਼ਨ ਕਰਾਉਣ ਲਈ ਪ੍ਰੇਰਿਤ ਕੀਤਾ ਜਾਵੇ। ਸ੍ਰੀ ਸਰੀਨ ਨੇ ਕਿਹਾ ਕਿ ਸਰਕਾਰ ਦੀ ਇਸ ਯੋਜਨਾ ਦਾ ਉਦੇਸ਼ ਕੁਸ਼ਲ ਕਾਰੀਗਰਾਂ ਦੀ ਕਮੀ ਨੂੰ ਦੂਰ ਕਰਨਾ ਹੈ। ਉਨ•ਾਂ ਕਿਹਾ ਕਿ ਸਰਕਾਰ ਵਲੋਂ ਵੱਡੇ ਪੱਧਰ ‘ਤੇ ਰੋਜ਼ਗਾਰ ਮੇਲੇ ਵੀ ਕਰਵਾਏ ਜਾ ਰਹੇ ਹਨ, ਜਿਸ ਵਿੱਚ ਲੱਖਾਂ ਨੌਜਵਾਨਾਂ ਨੂੰ ਉਨ•ਾਂ ਦੀ ਯੋਗਤਾ ਅਨੁਸਾਰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਉਦੇਸ਼ ਅਧੀਨ ਦਸੂਹਾ ਵਿੱਚ ਵੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ•ਾ ਰੋਜ਼ਗਾਰ ਜਨਰੇਸ਼ਨ ਤੇ ਟਰੇਨਿੰਗ ਅਧਿਕਾਰੀ ਸ੍ਰੀ ਜਸਵੰਤ ਰਾਏ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰ ਵੀ ਮੌਜੂਦ ਸਨ।

Related posts

Leave a Reply