CANADIAN DOABA TIMES BREAKING : ਕੋਵਿਡ-19 ਮਹਾਂਮਾਰੀ ਦੇ ਵਧਦੇ ਪ੍ਰਕੋਪ ਕਾਰਨ ਜੇਲਾ ਵਿੱਚੋਂ 6000 ਕੈਦੀਆਂ ਨੂੰ ਛੱਡਿਆ ਜਾਵੇਗਾ: ਸੁਖਜਿੰਦਰ ਸਿੰਘ ਰੰਧਾਵਾ 

ਕੋਵਿਡ-19 ਮਹਾਂਮਾਰੀ ਦੇ ਵਧਦੇ ਪ੍ਰਕੋਪ ਕਾਰਨ ਜੇਲਾ ਵਿੱਚੋਂ 6000 ਕੈਦੀਆਂ ਨੂੰ ਛੱਡਿਆ ਜਾਵੇਗਾ: ਸੁਖਜਿੰਦਰ ਸਿੰਘ ਰੰਧਾਵਾ 

• ਸੁਪਰੀਮ ਕੋਰਟ ਵੱਲੋਂ ਬਣਾਈ ਉਚ ਤਾਕਤੀ ਕਮੇਟੀ ਨੇ ਲਿਆ ਫੈਸਲਾ

• ਦੋਸ਼ੀ ਕੈਦੀਆਂ ਨੂੰ ਛੇ ਹਫਦੇ ਦੀ ਪੈਰੋਲ ਅਤੇ ਹਵਾਲਾਤੀ ਕੈਦੀਆਂ ਨੂੰ ਛੇ ਹਫਤੇ ਦੀ ਅੰਤਰਿਮ ਜ਼ਮਾਨਤ ‘ਤੇ ਛੱਡਿਆ ਜਾਵੇਗਾ

GURDASPUR 26 ਮਾਰਚ (BUREAU ASHWANI)– ਕੋਵਿਡ-19 ਜਿਹੀ ਮਹਾਂਮਾਰੀ ਦੇ ਵਧਦੇ ਪ੍ਰਕੋਮ ਦੇ ਚੱਲਦਿਆਂ ਸੂਬੇ ਦੀਆਂ ਜੇਲਾ ਵਿੱਚ ਕੈਦੀਆਂ ਦਬਾਅ ਘਟਾਉਣ ਲਈ 6000 ਦੇ ਕਰੀਬ ਕੈਦੀਆਂ ਨੂੰ ਛੱਡਿਆ ਜਾਵੇਗਾ।

Advertisements

ਸ. ਰੰਧਾਵਾ ਨੇ ਇਹ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਗਠਿਤ ਕੀਤੀ ਉਚ ਤਾਕਤੀ ਕਮੇਟੀ ਵੱਲੋਂ ਸਾਰੇ ਮਾਪਦੰਡਾਂ ਅਤੇ ਪ੍ਰਕਿਰਿਆ ਨੂੰ ਗ੍ਰਹਿਣ ਕਰਨ ਤੋਂ ਬਾਅਦ ਇਹ ਫੈਸਲਾ ਕੀਤਾ ਜਿਸ ਤਹਿਤ ਦੋਸ਼ੀ ਕੈਦੀਆਂ ਨੂੰ ਛੇ ਹਫਤਿਆਂ ਦੀ ਪੈਰੋਲ ਅਤੇ ਹਵਾਲਾਤੀ ਕੈਦੀਆਂ ਨੂੰ ਛੇ ਹਫਤਿਆਂ ਦੀ ਅੰਤਰਿਮ ਜ਼ਮਾਨਤ ਉਤੇ ਛੱਡਿਆ ਜਾਵੇਗਾ। ਇਹ ਕਮੇਟੀ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਦੀ ਪ੍ਰਧਾਨਗੀ ਹੇਠ ਬਣੀ ਸੀ ਜਿਸ ਦੇ ਮੈਂਬਰ ਪ੍ਰਮੁੱਖ ਸਕੱਤਰ ਜੇਲ•ਾਂ ਅਤੇ ਏ.ਡੀ.ਜੀ.ਪੀ. ਜੇਲ•ਾਂ ਸਨ।

Advertisements

ਜੇਲ• ਮੰਤਰੀ ਨੇ ਅੱਗੇ ਦੱਸਿਆ ਕਿ ਸੂਬੇ ਦੀਆਂ 24 ਜੇਲ•ਾਂ ਵਿੱਚ ਇਸ ਵੇਲੇ 24,000 ਕੈਦੀ ਹਨ ਜਦੋਂ ਕਿ ਜੇਲ•ਾਂ ਦੀ ਸਮਰੱਥਾ 23,488 ਹੈ। ਕਮੇਟੀ ਦੀ ਰਿਪੋਰਟ ਅਨੁਸਾਰ ਸਭ ਤੋਂ ਮੁੱਢਲਾ ਉਦੇਸ਼ ਕੋਵਿਡ-19 ਦੇ ਪ੍ਰਕੋਪ ਦੇ ਚੱਲਦਿਆਂ ਕੈਦੀਆਂ ਦੀ ਸਿਹਤ ਦਾ ਖਿਆਲ ਰੱਖਣਾ ਸੀ ਤਾਂ ਜੋ ਇਹਤਿਹਾਤ ਵਜੋਂ ਇਸ ਨੂੰ ਫੈਲਣ ਤੋਂ ਬਚਾਇਆ ਜਾ ਸਕੇ। ਇਨ•ਾਂ ਆਸਾਧਾਰਣ ਸਮਿਆਂ ਵਿੱਚ ਸਮਾਜ ਦੀ ਸਰਵਪੱਖੀ ਭਲਾਈ ਅਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਦੇ ਹੋਏ ਸਿਫਾਰਸ਼ਾਂ ਕੀਤੀਆਂ ਗਈਆਂ।

Advertisements

ਕਮੇਟੀ ਨੇ ਦੋਸ਼ੀ ਕੈਦੀਆਂ ਨੂੰ ਛੇ ਹਫਤੇ ਦੀ ਪੈਰੋਲ ਉਤੇ ਛੱਡਣ ਦੀਆਂ ਸਿਫਾਰਸ਼ਾਂ ਕੀਤੀਆਂ। ਕੈਦੀ ਜਿਨ•ਾਂ ਨੂੰ ਵੱਧ ਤੋਂ ਵੱਧ ਸੱਤ ਸਾਲ ਦੀ ਸਜ਼ਾ ਹੋਈ ਹੋਵੇ ਅਤੇ ਦੋ ਤੋਂ ਵੱਧ ਮੁਕੱਦਮੇ ਨਾ ਚੱਲ ਰਹੇ ਹੋਣ। ਆਖਰੀ ਪੈਰੋਲ ਦਾ ਸ਼ਾਂਤੀਪੂਰਵਕ ਲਾਭ ਵਾਲੇ ਅਜਿਹੇ ਕੈਦੀਆਂ ਨੂੰ ਪੈਰੋਲ ਉਤੇ ਛੱਡਣ ਲਈ ਵਿਚਾਰਿਆ ਗਿਆ। ਜੇਲ• ਮੰਤਰੀ ਨੇ ਅੱਗੇ ਕਿਹਾ ਕਿ ਪਹਿਲਾਂ ਹੀ ਪੈਰੋਲ ਉਤੇ ਗਏ ਕੈਦੀਆਂ ਦੇ ਏੇਕਾਂਤਵਾਸ ਨੂੰ ਧਿਆਨ ਵਿੱਚ ਰੱਖਦਿਆਂ ਉਨ•ਾਂ ਦੇ ਪੈਰੋਲ ਦੇ ਸਮੇਂ ਵਿੱਚ ਛੇ ਮਹੀਨਿਆਂ ਦਾ ਵਾਧਾ ਕੀਤਾ ਜਾਵੇਗਾ। ਇਕ ਸਮੇਂ ਦੇ ਉਪਾਅ ਦੇ ਤੌਰ ‘ਤੇ ਸਬੰਧਤ ਜੇਲ• ਦੇ ਸੁਪਰਡੈਂਟ ਨੂੰ ਪੈਰੋਲ ਦੇ ਕੇਸ ਦੀ ਪ੍ਰਕਿਰਿਆ ਚਲਾਉਣ ਲਈ ਅਧਿਕਾਰਤ ਕੀਤਾ ਗਿਆ ਹੈ ਤਾਂ ਜੋ ਪੈਰੋਲ ਦੀ ਪ੍ਰਕਿਰਿਆ ਤੇਜ਼ ਕੀਤੀ ਜਾ ਸਕੇ।

ਹਵਾਲਾਤੀ ਕੈਦੀ ਨੂੰ ਛੇ ਮਹੀਨੇ ਦੀ ਅੰਤਰਿਮ ਜ਼ਮਾਨਤ ਉਤੇ ਛੱਡਣ ਲਈ ਵਿਚਾਰਿਆ ਗਿਆ ਜੇ ਉਹ ਇਕ ਜਾਂ ਦੋ ਕੇਸਾਂ ਦਾ ਸਾਹਮਣਾ ਕਰ ਰਿਹਾ ਹੈ ਜਿਸ ਵਿੱਚ ਵੱਧ ਤੋਂ ਵੱਧ ਸਜ਼ਾ ਸੱਤ ਸਾਲ ਦੀ ਹੁੰਦੀ ਹੋਵੇ। ਆਈ.ਪੀ.ਸੀ. ਦੀ ਧਾਰਾ 498-ਏ, 420, 406, 324, 325, 379, ਆਬਕਾਰੀ ਐਕਟ ਅਤੇ ਸੀ.ਆਰ.ਪੀ.ਸੀ. ਦੀ ਧਾਰਾ 107/151 ਅਧੀਨ ਆਉਂਦੇ ਵਿਸ਼ੇਸ਼ ਕੇਸਾਂ ਤਹਿਤ ਵੀ ਜ਼ਮਾਨਤ ਲਈ ਵਿਚਾਰਿਆ ਜਾਵੇਗਾ। ਅੰਤਰਿਮ ਜ਼ਮਾਨਤ ਦੀ ਪ੍ਰਵਾਨਗੀ ਲਈ ਕੈਂਪ ਅਦਾਲਤਾਂ ਜੇਲ•ਾਂ ਦੇ ਅੰਦਰ ਹੀ ਰੱਖੀਆਂ ਜਾਣਗੀਆਂ।

ਉਨ•ਾਂ ਅੱਗੇ ਸਪੱਸ਼ਟ ਕੀਤਾ ਕਿ ਪੋਕਸੋ ਐਕਟ, ਆਈ.ਪੀ.ਸੀ. ਦੀ ਧਾਰਾ 376, 379-ਬੀ, ਤੇਜ਼ਾਬੀ ਹਮਲੇ, ਯੂ.ਏ.ਪੀ.ਏ., ਵਿਸਫੋਟਕ ਐਕਟ ਅਤੇ ਵਿਦੇਸ਼ੀ ਨਾਗਰਿਕਾਂ ਤਹਿਤ ਦੋਸ਼ੀ ਠਹਿਰਾਏ ਜਾਂ ਦੋਸ਼ਾਂ ਦਾ ਸਾਹਮਣਾ ਕਰਨ ਵਾਲਿਆਂ ਨੂੰ ਰਿਹਾਅ ਕਰਨ ਲਈ ਨਹੀਂ ਵਿਚਾਰਿਆ ਜਾਵੇਗਾ। ਐਨ.ਡੀ.ਪੀ.ਐਸ. ਐਕਟ ਅਧੀਨ ਆਉਂਦੇ ਕੇਸਾਂ ਵਾਲੇ ਕੈਦੀਆਂ ‘ਤੇ ਵੀ ਇਹੋ ਸ਼ਰਤਾਂ ਰਹਿਣਗੀਆਂ।

ਕਮੇਟੀ ਨੇ ਐਚ.ਆਈ.ਵੀ., ਸ਼ੂਗਰ ਆਦਿ ਗੰਭੀਰ ਬਿਮਾਰੀਆਂ ਤੋਂ ਪੀੜਤ ਕੈਦੀਆਂ, ਗਰਭਵਤੀ ਔਰਤਾਂ ਅਤੇ 65 ਸਾਲ ਦੀ ਉਮਰ ਤੋਂ ਵੱਧ ਵਾਲੇ ਕੈਦੀਆਂ ਲਈ ਸ਼ਰਤਾਂ ਵਿੱਚ ਛੋਟ ਦਿੱਤੀ।
ਜੇਲ•ਾਂ ਵਿੱਚ ਕਾਨੂੰਨ ਵਿਵਸਥਾ ਯਕੀਨੀ ਬਣਾਉਣ ਲਈ ਡੀ.ਐਲ.ਸੀ.ਏ.ਚੇਅਰਪਰਸਨ ਨੂੰ ਕਿਹਾ ਗਿਆ ਹੈ ਕਿ ਉਹ ਜ਼ਰੂਰੀ ਸਾਵਧਾਨੀਆਂ ਲੈਣ ਤੋਂ ਬਾਅਦ ਕੈਦੀਆਂ ਨਾਲ ਗੱਲਬਾਤ ਲਈ ਬਦਲਵੇਂ ਦਿਨ ਜੇਲ• ਵਿੱਚ ਆਉਣ। ਉਨ•ਾਂ ਕਿਹਾ ਕਿ ਜੇਲ•ਾਂ ਤੇ ਸੁਧਾਰ ਸੇਵਾਵਾਂ ਵਿਭਾਗ ਯੋਗ ਕੈਦੀਆਂ ਨੂੰ ਪੰਜਾਬ ਜੇਲ• ਮੈਨੂਅਲ ਅਨੁਸਾਰ ਛੋਟ ਦੇ ਰਿਹਾ ਹੈ।

ਸੁਪਰੀਮ ਕੋਰਟ ਦੇ ਆਦੇਸ਼ਾਂ ਉਤੇ ਹਵਾਲਾਤੀ ਕੈਦੀਆਂ ਦੀ ਫਿਜ਼ੀਕਲ ਪੇਸ਼ੀ ਅਦਾਲਤਾਂ ਅੱਗੇ ਰੋਕ ਦਿੱਤੀ ਹੈ ਅਤੇ ਵੀਡਿਓ ਕਾਨਫਰਸਿੰਗ ਦਾ ਸਹਾਰਾ ਲਿਆ ਜਾ ਰਿਹਾ ਹੈ। ਵੱਧ ਸਮਰੱਥਾ ਵਾਲੀਆਂ ਜੇਲ•ਾਂ ਤੋਂ ਦੂਜੇ ਜੇਲ•ਾਂ ਵਿੱਚ ਕੈਦੀਆਂ ਦਾ ਤਬਾਦਲਾ ਕੀਤਾ ਜਾ ਰਿਹਾ ਹੈ ਤਾਂ ਜੋ ਆਪਸੀ ਵਿੱਥ ਕਾਇਮ ਰੱਖੀ ਜਾ ਸਕੇ ਜੋ ਕਿ ਕੋਵਿਡ-19 ਦੇ ਚੱਲਦੇ ਸਭ ਤੋਂ ਜ਼ਰੂਰੀ ਇਹਤਿਆਤ ਹੈ। ਜੇਲ• ਵਿੱਚ ਜ਼ਿੰਮੇਵਾਰ ਅਧਿਕਾਰੀ ਦੀ ਹਾਜ਼ਰੀ ਵਿੱਚ ਵੱਟਸਐਪ ਵੀਡਿਓ ਕਾਲ ਦੀ ਵਰਤੋਂ ਰਾਹੀਂ ਵੀਡਿਓ ਮੁਲਾਕਾਤ ਦੀ ਆਗਿਆ ਦਿੱਤੀ ਜਾਵੇਗੀ

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply