CANADIAN DOABA TIMES : ਅੱਜ ਪਿੰਡ ਮੋਰਾਂਵਾਲੀ ਦੇ 3 ਹੋਰ ਪੋਜ਼ੀਟਿਵ ਕੇਸ ਸਾਹਮਣੇ ਆਏ, ਪੋਜ਼ੀਟਿਵ ਮਰੀਜ਼ਾਂ ਦੀ ਗਿਣਤੀ 5

-ਡਿਪਟੀ ਕਮਿਸ਼ਨਰ ਨੇ ਕੀਤਾ ਗੜ•ਸ਼ੰਕਰ ਦਾ ਦੌਰਾ, ਕੀਤੇ ਜਾ ਰਹੇ ਪ੍ਰਬੰਧਾਂ ਦਾ ਲਿਆ ਜਾਇਜ਼ਾ
-ਕਿਹਾ, ਜ਼ਿਲ•ਾ ਵਾਸੀਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ
-3 ਹੋਰ ਪੋਜ਼ੀਟਿਵ ਮਰੀਜ਼ ਆਏ ਸਾਹਮਣੇ
ਹੁਸ਼ਿਆਰਪੁਰ, 27 ਮਾਰਚ: (SPL. CORRESPONDENT YOGESH GUPTA)
ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਅੱਜ ਗੜ•ਸ਼ੰਕਰ ਦਾ ਦੌਰਾ ਕੀਤਾ ਅਤੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜ਼ਿਲ•ਾ ਵਾਸੀਆਂ ਨੂੰ ਸਹੂਲਤਾਂ ਪੱਖੋਂ ਕਿਸੇ ਵੀ ਤਰ•ਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਡੀ.ਐਮ. ਗੜ•ਸ਼ੰਕਰ ਸ੍ਰੀ ਹਰਬੰਸ ਸਿੰਘ ਅਤੇ ਡੀ.ਡੀ.ਪੀ.ਓ. ਸ਼੍ਰੀ ਸਰਬਜੀਤ ਸਿੰਘ ਬੈਂਸ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ. ਨੂੰ ਹਦਾਇਤ ਕਰਦਿਆਂ ਕਿਹਾ ਕਿ ਹੋਮ ਡਿਲੀਵਰੀ ਰਾਹੀਂ ਜ਼ਰੂਰੀ ਵਸਤਾਂ ਅਤੇ ਦਵਾਈਆਂ ਘਰਾਂ ਤੱਕ ਪਹੁੰਚਾਉਣੀਆਂ ਯਕੀਨੀ ਬਣਾਈਆਂ ਜਾਣ। ਇਸ ਤੋਂ ਇਲਾਵਾ ਲੋੜਵੰਦਾਂ ਨੂੰ ਮੁਫ਼ਤ ਫੂਡ ਪੈਕੇਟ ਵੀ ਮੁਹੱਈਆ ਕਰਵਾਏ ਜਾਣ, ਤਾਂ ਜੋ ਕਿਸੇ ਨੂੰ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ•ਾਂ ਪਿੰਡ ਮੋਰਾਂਵਾਲੀ ਵਿਖੇ ਹੋਮ ਕੁਆਰਨਟਾਈਨ ਕੀਤੇ ਵਿਅਕਤੀਆਂ ਨਾਲ ਵੀ ਲਗਾਤਾਰ ਰਾਬਤਾ ਰੱਖਣ ਲਈ ਕਿਹਾ।
ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਅੱਜ ਪਿੰਡ ਮੋਰਾਂਵਾਲੀ ਦੇ 3 ਹੋਰ ਪੋਜ਼ੀਟਿਵ ਕੇਸ ਸਾਹਮਣੇ ਆਏ  ਹਨ, ਜਿਸ ਨਾਲ ਪੋਜ਼ੀਟਿਵ ਮਰੀਜ਼ਾਂ ਦੀ ਗਿਣਤੀ 5 ਹੋ ਗਈ ਹੈ। ਉਨ•ਾਂ ਕਿਹਾ ਕਿ ਇਨ•ਾਂ ਤਿੰਨ ਕੇਸਾਂ ਵਿੱਚ ਪਿੰਡ ਮੋਰਾਂਵਾਲੀ ਦੇ ਪਹਿਲਾਂ ਤੋਂ ਪੋਜ਼ੀਟਿਵ ਮਰੀਜ਼ ਹਰਭਜਨ ਸਿੰਘ ਦੇ ਦੋ ਪਰਿਵਾਰਕ ਮੈਂਬਰ (ਪਤਨੀ ਅਤੇ ਨੂੰਹ) ਅਤੇ ਇਕ ਗੁਆਂਢੀ ਸ਼ਾਮਲ ਹੈ। ਉਨ•ਾਂ ਕਿਹਾ ਕਿ ਹਰਭਜਨ ਸਿੰਘ ਦੇ ਬੇਟੇ ਦਾ ਸੈਂਪਲ ਵੀ ਪਿਛਲੇ ਦਿਨ ਪੋਜ਼ੀਟਿਵ ਆਇਆ ਸੀ। ਉਨ•ਾਂ ਜ਼ਿਲ•ਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੈਂਪਲ ਪੋਜ਼ੀਟਿਵ ਆਉਣ ‘ਤੇ ਵੀ ਕਿਸੇ ਪ੍ਰਕਾਰ ਦੀ ਘਬਰਾਉਣ ਦੀ ਲੋੜ ਨਹੀਂ ਹੈ। ਉਨ•ਾਂ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਬਾਕੀ ਵਿਅਕਤੀਆਂ ਦੀ ਸ਼ਨਾਖਤ ਕਰਕੇ ਸਕਰੀਨਿੰਗ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਾਂਸੀ, ਬੁਖਾਰ ਜਾਂ ਸਾਹ ਲੈਣ ਵਿੱਚ ਤਕਲੀਫ ਆਦਿ ਲੱਛਣ ਸਾਹਮਣੇ ਆਉਣ ‘ਤੇ ਤੁਰੰਤ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ। ਉਨ•ਾਂ ਕਿਹਾ ਕਿ ਕੋਵਿਡ-19 (ਕੋਰੋਨਾ ਵਾਇਰਸ) ਤੋਂ ਬਚਾਅ ਲਈ ਸਾਵਧਾਨੀਆਂ ਤੇ ਜਾਗਰੂਕਤਾ ਬਹੁਤ ਜ਼ਰੂਰੀ ਹੈ। ਉਨ•ਾਂ ਕਿਹਾ ਕਿ ਹੱਥਾਂ ਨੂੰ ਸਾਫ ਰੱਖੋ, ਹੱਥ ਸਮੇਂ-ਸਮੇਂ ‘ਤੇ ਸਾਬਣ ਤੇ ਪਾਣੀ ਨਾਲ ਘੱਟੋ-ਘੱਟ 20 ਸੈਕਿੰਡ ਤੱਕ ਸਾਫ ਕਰਦੇ ਰਹੋ ਜਾਂ ਐਲਕੋਹਲ ਬੇਸਡ ਸੈਨੀਟਾਈਜ਼ਰ ਦੀ ਵਰਤੋਂ ਕਰੋ, ਖਾਂਸੀ ਜਾਂ ਛਿੱਕਦੇ ਸਮੇਂ ਰੁਮਾਲ ਜਾਂ ਟਿਸ਼ੂ ਨਾਲ ਮੂੰਹ ਢੱਕ ਕੇ ਰੱਖੋ ਅਤੇ ਜੇਕਰ ਰੁਮਾਲ ਨਹੀਂ ਹੈ ਤਾਂ ਆਪਣੀ ਕੂਹਣੀ ਨੂੰ ਇਕੱਠਾ ਕਰਕੇ ਮੂੰਹ ਢੱਕੋ, ਉਪਰੰਤ ਸਾਬਣ ਨਾਲ ਚੰਗੀ ਤਰ•ਾਂ ਹੱਥਾਂ ਨੂੰ ਧੋਵੋ। ਇਸ ਤੋਂ ਇਲਾਵਾ ਆਪਣੀਆਂ ਅੱਖਾਂ, ਮੂੰਹ ਅਤੇ ਨੱਕ ਨੂੰ ਨਾ ਛੂਹੋ। ਉਨ•ਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਪਿਛਲੇ ਦਿਨਾਂ ਵਿੱਚ ਕੋਵਿਡ-19 ਨਾਲ ਪ੍ਰਭਾਵਿਤ ਖੇਤਰ ਜਾਂ ਪ੍ਰਭਾਵਿਤ ਵਿਅਕਤੀ ਦੇ ਸੰਪਰਕ ਵਿੱਚ ਆਇਆ ਹੈ, ਤਾਂ ਸਿਹਤ ਵਿਭਾਗ ਨੂੰ ਇਸ ਦੀ ਸੂਚਨਾ ਤੁਰੰਤ ਦਿੱਤੀ ਜਾਵੇ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply